Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ : ਪਰਨੀਤ ਸ਼ੇਰਗਿੱਲ

ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Jun 2024

Last updated on: Jun 27, 2024, 00:00 IST

ਬਰਸਾਤਾਂ ਦੇ ਮੌਸਮ ਦੌਰਾਨ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ " ਸਟਾਪ ਡਾਇਰੀਆ " ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਦੌਰਾਨ ਲਗਭਗ 54,000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ ਤੇ 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ " ਸਟਾਪ ਡਾਇਰੀਆ " ਮੁਹਿੰਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0-5 ਸਾਲ ਤੱਕ ਦੇ ਬੱਚਿਆਂ ਦੀ ਡਾਇਰੀਆ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣਾ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਬੱਚਿਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਮਹੱਤਤਾ ਅਤੇ ਸਾਫ ਸਫਾਈ ਰੱਖਣ ਸਬੰਧੀ ਜਾਣੂ ਕਰਵਾਇਆ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਟੈਸਟਿੰਗ ਕਰਵਾਈ ਜਾਵੇ ਅਤੇ ਸਕੂਲਾਂ ਦੇ ਪਖਾਨਿਆਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜਲ ਸਪਲਾਈ ਸਕੀਮਾਂ ਤੇ ਸੀਵਰੇਜ ਦੇ ਗੈਰ ਕਾਨੁੰਨੀ ਕੁਨੈਕਸ਼ਨਾਂ ਦੀ ਵੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਕੁਨੈਕਸ਼ਨਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਨਵਾੜੀ ਵਰਕਰਾਂ ਰਾਹੀਂ ਲੋਕਾਂ ਨੂੰ ਡਾਇਰੀਆ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ ਜਾਵੇ ਅਤੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਜੇਕਰ ਕੋਈ ਬਿਮਾਰ ਜਾਂ ਕੁਪੋਸ਼ਿਤ ਬੱਚਾ ਆਉਦਾ ਹੈ ਤਾਂ ਉਸ ਦਾ ਵੀ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਿਕਾ ਕਿ ਆਂਗਨਵਾੜੀ ਸੈਂਟਰਾਂ, ਸਕੂਲਾਂ, ਹੈਲਥ ਕੇਅਰ ਫੈਸਲਿਟੀ, ਕਮਿਊਨਿਟੀ ਸੈਂਟਰਾਂ ਅਤੇ ਹੋਰ ਸਥਾਨਾਂ ਤੇ ਪੀਣ ਵਾਲੇ ਪਾਣੀ ਦੀ ਟੈਸਟਿੰਗ ਯਕੀਨੀ ਬਣਾਈ ਜਾਵੇ।

ਸ਼੍ਰੀਮਤੀ ਸ਼ੇਰਗਿੱਲ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਸਾਫ ਸਫਾੲ., ਪਾਣੀ ਲਈ ਸਾਫ ਸੁਥਰਾ ਪਾਣੀ ਸਬੰਧੀ ਸਥਾਨਕ ਲੋਕਾਂ, ਸੰਗਠਨਾਂ ਅਤੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰੇ ਪਾਣੀ ਵਾਲੇ ਪਾਣੀ ਲਈ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਵਿੱਚ ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਪ੍ਰੋਗਰਾਮ ਮੈਨੇਜਰ ਸ਼੍ਰੀਮਤੀ ਕਸ਼ਿਤਜ ਸੀਮਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD