Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

Health, Dr. Rajwinder Kaur, Civil Surgeon Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 28 Jun 2024

Last updated on: Jun 28, 2024, 00:00 IST

ਜਿਲ੍ਹਾ ਸਿਹਤ ਸੁਸਾਇਟੀ ਫ਼ਿਰੋਜ਼ਪੁਰ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਕੀਤੀ ਗਈ।ਇਸ ਮੌਕੇ ਸਿਵਲ ਸਰਜਨ  ਡਾ. ਰਾਜਵਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।

ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਆਸ਼ਾ ਵੱਲੋਂ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਅਤੇ ਜ਼ਿੰਕ ਦੀ ਵੰਡ ਕੀਤੀ ਜਾਵੇਗੀ ਅਤੇ ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਓ.ਆਰ.ਐਸ. ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ।ਸਕੂਲਾਂ ਵਿੱਚ ਬੱਚਿਆਂ ਨੂੰ ਸਾਫ ਸਫਾਈ, ਹੱਥ ਧੋਣ ਦੇ ਤਰੀਕੇ ਆਦਿ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਦਸਤ ਰੋਕੂ ਮੁਹਿੰਮ ਦਾ ਬੈਨਰ ਅਤੇ ਪੋਸਟਰ ਵੀ ਰਲੀਜ ਕੀਤੇ ਗਏ ਅਤੇ ਉਹਨਾਂ ਵੱਲੋਂ ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਸਿੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤ ਵਿਭਾਗ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਹਦਾਇਤ ਕੀਤੀ ਗਈ ਅਤੇ ਇਸ ਮੁਹਿੰਮ ਦੌਰਾਨ ਉਹਨਾਂ ਦੇ ਵਿਭਾਗਾਂ ਨਾਲ ਸਬੰਧ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।

 

Tags: Health , Dr. Rajwinder Kaur , Civil Surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD