Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਦਸਤ ਰੋਗ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕਰਨ ਬੱਚਿਆਂ ਦੇ ਮਾਪੇ : ਡਾਕਟਰ ਭਾਰਤ ਭੂਸ਼ਣ

ਦੋ ਮਹੀਨਿਆਂ ਤੱਕ ਚੱਲਣ ਵਾਲੀ ਦਸਤ ਰੋਕੋ ਮੁਹਿੰਮ ਦੀ ਹੋਈ ਸ਼ੁਰੂਆਤ

Health, Dr. Bharat Bhushan, Civil Surgeon Taran Taran, Taran Taran

Web Admin

Web Admin

5 Dariya News

ਤਰਨ ਤਾਰਨ , 01 Jul 2024

Last updated on: Jul 01, 2024, 00:00 IST

ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਦਸਤ ਰੋਕੋ ਮੁਹਿੰਮ ਦਾ ਆਗਾਜ਼ ਕੀਤਾ। ਪੂਰੇ ਦੋ ਮਹੀਨਿਆਂ ਤੱਕ ਚੱਲਣ ਵਾਲੀ ਦਸਤ ਰੋਕੋ ਮੁਹਿੰਮ ਤਹਿਤ 0 ਤੋਂ 5 ਸਾਲਾਂ ਤੱਕ ਦੇ ਬੱਚਿਆਂ ਨੂੰ ਇਹੋ ਜਿਹੀ ਨਾ ਮੁਰਾਦ ਬਿਮਾਰੀ ਤੋਂ ਬਚਾਉਣ ਲਈ ਜਿੱਥੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਏਗੀ, ਉਥੇ ਨਾਲ ਹੀ ਬੱਚਿਆਂ ਨੂੰ ਮੁਫਤ ਓਆਰਐਸ ਪੈਕਟ ਅਤੇ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆ ਜਾਣਗੀਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਨੇ ਕਿਹਾ ਕਿ 1 ਜੁਲਾਈ ਤੋਂ ਸ਼ੁਰੂ ਹੋਈ ਇਹ ਮੁਹਿੰਮ 31 ਅਗਸਤ ਤੱਕ ਚਲੇਗੀ ਗਈ। ਇਸ ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਘਰ ਘਰ ਜਾ ਕੇ ਦਸਤ ਤੋਂ ਪੀੜਿਤ ਬੱਚਿਆਂ ਦੀ ਸ਼ਨਾਖਤ ਕੀਤੀ ਜਾਏਗੀ ਅਤੇ ਉਹਨਾਂ ਦਾ ਇਲਾਜ ਸਮੇਂ ਸਿਰ ਯਕੀਨੀ ਬਣਾਇਆ ਜਾਵੇਗਾ। 

ਡਾਕਟਰ ਭਾਰਤ ਭੂਸ਼ਨ ਨੇ ਕਿਹਾ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਇੱਕੋ ਇੱਕ ਮੁੱਖ ਮੰਤਵ ਬੱਚਿਆਂ ਦੀਆਂ ਕੀਮਤੀ ਜਾਨਾਂ ਨੂੰ ਦਸਤ ਰੋਗ ਤੋਂ ਬਚਾਉਣਾ ਹੈ। ਉਹਨਾਂ ਸਿਹਤ ਕਰਮੀਆਂ ਨੂੰ ਹਦਾਇਤ ਕਰਦਿਆਂ ਸਿਹਤ ਕਰਮੀਆਂ ਨੂੰ ਇਸ ਮੁਹਿੰਮ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ  ਲਈ ਕਿਹਾ। 

ਡਾਕਟਰ ਭਾਰਤ ਭੂਸ਼ਣ ਨੇ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਵੀ ਇਸ ਗੱਲ ਬਾਰੇ ਸੁਚੇਤ ਰਹਿਣ ਕਿ ਜੇਕਰ ਉਹਨਾਂ ਦੇ ਬੱਚੇ ਨੂੰ ਮੌਜੂਦਾ ਮੌਸਮ ਦੌਰਾਨ ਕਿਸੇ ਤਰ੍ਹਾਂ ਦੀ ਦਸਤ ਵਰਗੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਅਣਗੋਲਿਆ ਨਾ ਕਰਨ ਅਤੇ ਤੁਰੰਤ ਸਿਹਤ ਕੇਂਦਰ ਵਿਖੇ ਆ ਕੇ ਬੱਚੇ ਦਾ ਮੁਆਇਨਾ ਅਤੇ ਇਲਾਜ ਕਰਵਾਉਣ, ਉਹਨਾਂ ਕਿਹਾ ਕਿ ਦਸਤ ਰੋਗ ਜਾਨ ਲੇਵਾ ਹੋ ਸਕਦਾ ਹੈ ਅਤੇ ਇਸ ਨੂੰ ਬਿਲਕੁਲ ਨਜ਼ਰ ਅੰਦਾਜ਼ ਕਰਨ ਦੀ ਜ਼ਰੂਰਤ ਨਹੀਂ ।

ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਨੇ ਕਿਹਾ ਦੁਸਟ ਆਉਣ ਦੀ ਸਮੱਸਿਆ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਹਮੇਸ਼ਾ ਹੀ ਰੁਕਾਵਟ ਪਾਉਂਦੀ ਹੈ ਅਤੇ ਜੇਕਰ ਸਮੇਂ ਸਿਰ ਬੱਚੇ ਨੂੰ ਘਰ ਵਿੱਚ ਜਾਂ ਫਿਰ ਸਿਹਤ ਕੇਂਦਰ ਤੋਂ ਇਲਾਜ ਮੁਹਈਆ ਕਰਵਾਇਆ ਜਾਵੇ ਤਾਂ ਉਸ ਨੂੰ ਇਸ ਰੋਗ ਤੋਂ ਮੁਕਤ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਹੀ ਸਿਹਤ ਸੰਸਥਾਵਾਂ ਵਿਖੇ  ਤਿਆਰ ਕੀਤੇ ਗਏ ਹਨ ਅਤੇ ਕੋਈ ਵੀ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਉਹ ਓਆਰਐਸ  ਦਾ ਘੋਲ ਬਿਲਕੁਲ ਮੁਫਤ ਪ੍ਰਾਪਤ ਕਰ ਸਕਦਾ ਹੈ।

ਡਾਕਟਰ ਵਰਿੰਦਰ ਪਾਲ ਕੌਰ ਨੇ  ਦਸਤ ਆਉਣ ਹਾਲਤ ਵਿੱਚ ਓਆਰਐਸ  ਦਾ ਘੋਲ ਤਿਆਰ ਕਰਕੇ ਥੋੜੇ ਥੋੜੇ ਸਮੇਂ ਬਾਅਦ ਪਿਆਓ। ਉਹਨਾਂ ਕਿਹਾ ਕਿ ਜੇਕਰ ਬੱਚਾ ਦੋ ਮਹੀਨੇ ਜਾਂ ਫਿਰ ਦੋ ਮਹੀਨੇ ਤੋਂ ਛੋਟਾ ਹੈ ਅਤੇ ਪਤਲਾ ਪਖਾਨਾ ਕਰ ਰਿਹਾ ਹੈ ਤਾਂ ਇਹ ਦਸਤ ਰੋਗ ਹੋ ਸਕਦਾ ਹੈ ਅਤੇ ਇਸ ਤੋਂ ਇਲਾਵਾ ਜੇਕਰ ਪੰਜ ਸਾਲਾਂ ਤੱਕ ਦਾ ਬੱਚਾ 24 ਘੰਟਿਆਂ ਦੇ ਵਿੱਚ ਦੋ ਤੋਂ ਪੰਜ ਵਾਰ ਪਤਲਾ ਪਖਾਨਾ ਕਰਦਾ ਹੈ ਤਾਂ ਬੱਚੇ ਨੂੰ ਤੁਰੰਤ ਇਲਾਜ ਦੀ ਜਰੂਰਤ ਹੈ। ਡਾਕਟਰ ਵਰਿੰਦਰ ਪਾਲ ਕੌਰ ਨੇ ਦਸਤ ਦੀ ਪ੍ਰਮੁੱਖ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਜੇਕਰ ਬੱਚਾ ਦਸਤ ਰੋਗ ਤੋਂ ਪੀੜਿਤ ਹੈ ਤਾਂ ਉਸ ਨੂੰ ਬੁਖਾਰ, ਸੁਸਤੀ, ਚਿੜਚਿੜਾਪਨ ਪੇਟ ਵਿੱਚ ਦਰਦ ਰਹਿਣਾ ਪਾਤਸ਼ਾਹ ਸ਼ਕਤੀ ਦਾ ਖਰਾਬ ਹੋਣਾ ਅਚਾਨਕ ਭਾਰ ਘਟਨਾ ਪ੍ਰਮੁੱਖ ਹਨ। 

ਉਹਨਾਂ ਕਿਹਾ ਕਿ ਇਲਾਜ ਦੇ ਨਾਲ ਨਾਲ ਛੇ ਮਹੀਨੇ ਤੋਂ ਵੱਡੇ ਬੱਚੇ ਨੂੰ ਲੱਸੀ, ਚੋਲਾਂ ਦੀ ਪਿੱਛ, ਖਿਚੜੀ, ਦਲੀਆ ਅਤੇ ਸ਼ਿਕੰਜਵੀ ਨੂੰ ਘੋਲ ਦੇ ਨਾਲ ਨਾਲ ਜਰੂਰ ਦਿਓ ਤਾਂ ਜੋ ਬੱਚੇ ਦੀ ਸਿਹਤ ਦੇ ਵਿੱਚ ਜਲਦ ਤੋਂ ਜਲਦ ਸੁਧਾਰ ਹੋਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਤਰਨ ਤਾਰਨ ਡਾਕਟਰ ਰਮਨਦੀਪ ਸਿੰਘ ਪੱਡਾ, ਡਾਕਟਰ ਅਮਨਦੀਪ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ ਆਦਿ ਮੌਜੂਦ ਰਹੇ।

 

Tags: Health , Dr. Bharat Bhushan , Civil Surgeon Taran Taran , Taran Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD