Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ

Health, Dr. Manu Vij, Civil Surgeon Rupnagar, Rupnagar

Web Admin

Web Admin

5 Dariya News

ਰੂਪਨਗਰ , 01 Jul 2024

Last updated on: Jul 01, 2024, 00:00 IST

ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਦਸਤ ਰੋਕੂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਾਗਰੁਕਤਾ ਸਮਗਰੀ ਵੀ ਜਾਰੀ ਕੀਤੀ। ਉਨਾਂ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ ਦਸਤ ਰੋਕੂ  ਜਾਗਰੂਕਤਾ ਮੁਹਿੰਮ ਸ਼ੁਰੂ ਹੋਈ ਹੈ। 

ਦਸਤ ਰੋਕੂ ਜਾਗਰੁਕਤਾ ਦੇ ਟੀਚੇ ਨੂੰ ਮੁੱਖ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 1 ਜੁਲਾਈ ਤੋ 31 ਅਗਸਤ 2024 ਤੱਕ ਰਾਸ਼ਟਰੀ ਦਸਤ  ਰੋਕੂ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ਲਿਆਉਣਾ ਹੈ। 

ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸਾਡੇ ਦੇਸ਼ ਵਿੱਚ ਹਰ ਸਾਲ ਲੱਖਾਂ ਬੱਚਿਆਂ ਦੀ ਦਸਤ ਕਾਰਨ ਮੌਤ ਹੋ ਜਾਂਦੀ ਹੈ ਇਹ ਵੇਖਿਆ ਗਿਆ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿੱਚ ਘੱਟੋ ਘੱਟ ਦੋ ਤੋਂ ਤਿੰਨ ਵਾਰ ਦਸਤਾਂ ਤੋਂ ਪੀੜਿਤ  ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਬੱਚਾ ਦਸਤ ਤੋਂ ਪੀੜਿਤ ਹੋਵੇਗਾ ਉਸ ਦੇ ਸਰੀਰ ਦੇ ਵਿੱਚ ਕਈ ਤਰ੍ਹਾਂ ਦੇ ਬਦਲਾਵ ਆਉਂਦੇ ਹਨ ਜਿਵੇਂ ਕਿ ਬੁਖਾਰ ਹੋਣਾ, ਕਮਜ਼ੋਰੀ ਆਉਣੀ,  ਪਾਚਨ ਕਮਜ਼ੋਰ ਹੋਣਾ, ਸੁਸਤੀ ਦਾ ਨਿਰੰਤਰ ਰਹਿਣਾ, ਪੇਟ ਦੇ ਵਿੱਚ ਦਰਦ ਰਹਿਣਾ, ਅਚਾਨਕ ਭਾਰ ਦਾ ਘਟਨਾ, ਬੱਚੇ ਦੇ ਸਰੀਰ ਦੇ ਵਿੱਚ ਪਾਣੀ ਦੀ ਕਮੀ ਹੋਣਾ, ਬੱਚੇ ਨੂੰ ਭੁੱਖ ਨਾ ਲੱਗਣਾ ਅਤੇ ਚਿਚੜਾਪਨ ਆਦਿ ਹਨ। 

ਅਸੀਂ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਜਾਗਰੂਕਤਾ ਫੈਲਾ ਕੇ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘੱਟ ਕਰਨਾ। ਇਸ ਮੌਕੇ ਜ਼ਿਲ੍ਹਾ ਟੀਕਾਕਰਣ ਅਫਸਰ ਡਾਕਟਰ ਨਵਰੂਪ ਕੌਰ ਨੇ ਦੱਸਿਆ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਗਤੀਵਿਧੀਆਂ ਮੁਤਾਬਕ ਮਾਈਕਰੋਪਰੈਨ, ਸੰਚਾਰ ਰਣਨੀਤੀ ਅਤੇ ਇੱਕ ਮਜਬੂਤ ਨਿਗਰਾਨੀ ਪ੍ਰਬੰਧ ਤਿਆਰ ਪੂਰੇ ਕਰ ਲਏ ਹਨ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਅਭਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦਸਤ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਦਸਤਾਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ ,ਛੋਟੇ ਬੱਚਿਆਂ ਨੂੰ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਪੂਰੀ ਖੁਰਾਕ ਦੇਣ,ਨਿਜੀ ਸਾਫ ਸਫਾਈ ਤੇ ਧਿਆਨ ਕੇਂਦਰਿਤ ਕਰਨ, ਸੰਕਰਮਣ ਦੀ ਰੋਕਥਾਮ ਬਾਰੇ ਸਿਹਤ ਸਿੱਖਿਆ ਦੇਣ ਅਤੇ ਟੀਕਾਕਰਨ ਦੀ ਮਹੱਤਤਾ ਸਮੇਤ ਲੋੜੀਂਦਾ ਪੋਸ਼ਟਿਕ ਅਹਾਰ ਲੈਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈਂ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਮੁਹਿਮ ਦੌਰਾਨ ਸਪੈਸ਼ਲ ਜਿੰਕ ਅਤੇ ਓ ਆਰ.ਐਸ ਕਾਰਨਰ ਦੀ ਸਥਾਪਿਤ ਕੀਤੇ ਗਏ ਹਨ ਤੇ ਸਮੂਹ ਸਟਾਫ ਨੂੰ ਇਸ ਸਬੰਧੀ ਸਿਖਿਅਤ ਵੀ ਕੀਤਾ ਗਿਆ ਤਾਂ ਜ਼ੋ ਕਿ ਦਸਤਾਂ ਦੌਰਾਨ ਉਹ ਬੱਚਿਆਂ ਦੀ ਸਹੀ ਦੇਖਭਾਲ ਕਰ ਸਕਣ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਜ਼ੀਰੋ ਤੋਂ ਲੈ ਕੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ 2 -2 ਓ.ਆਰ.ਐਸ ਦੇ ਪੈਕਟ ਅਤੇ 14 -14  ਜਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੇ ਤਾਂ ਜੋ ਲੋੜ ਪੈਣ ਤੇ ਬੱਚੇ ਨੂੰ ਘਰ ਵਿੱਚ ਹੀ ਮੁੱਢਲੀ ਮੈਡੀਕਲ ਸਹਾਇਤਾ ਦਿੱਤੀ ਜਾ ਸਕੇ।

ਇਸ ਮੌਕੇ ਡਾ. ਬਲਦੇਵ ਡਿਪਟੀ ਮੈਡੀਕਲ ਕਮਿਸ਼ਨਰ ਰਾਜ ਰਾਣੀ ਜਿਲਾ ਮਾਸ ਮੀਡੀਆ ਅਫਸਰ, ਰਿਤੂ ਡਿਪਟੀ ਮਾਸ ਮੀਡੀਆ ਅਫਸਰ, ਹਰਵਿੰਦਰ ਸੈਣੀ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਪ੍ਰੋਮ ਮੀਲਾ ਦੇਵੀ ਆਦਿ ਹਾਜ਼ਰ ਸਨ।

 

Tags: Health , Dr. Manu Vij , Civil Surgeon Rupnagar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD