Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ

ਸਿਹਤ ਵਿਭਾਗ ਵੱਲੋਂ ਚਲਾਈ ਮੁਹਿੰਮ ਬਾਲ ਮੌਤਾਂ ਨੂੰ ਘੱਟ ਕਰਨ ਲਈ ਹੋਵੇਗੀ ਸਹਾਈ - ਵਿਧਾਇਕ ਵਿਜੈ ਸਿੰਗਲਾ

Health, Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 01 Jul 2024

Last updated on: Jul 01, 2024, 00:00 IST

ਸਿਹਤ ਵਿਭਾਗ ਵੱਲੋਂ ਚਲਾਈ ਦਸਤ ਰੋਕੂ ਮੁਹਿੰਮ ਬਾਲ ਮੌਤਾਂ ਨੂੰ ਘੱਟ ਕਰਨ ਲਈ ਸਹਾਈ ਸਿੱਧ ਹੋਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ।

ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀਆ ਦੇ ਮੌਸਮ ਅਤੇ ਸਾਫ ਸਫਾਈ ਦੀ ਘਾਟ ਕਾਰਨ ਵੱਡੇ ਵਿਅਕਤੀਆਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ। ਜੇਕਰ ਇਸ ਦਾ ਸਮੇਂ ਸਿਰ ਇਲਾਜ਼ ਨਾ ਕੀਤਾ ਜਾਵੇ ਤਾਂ ਖਾਸ ਕਰਕੇ ਬੱਚਿਆਂ ਲਈ ਜਾਨਲੇਵਾ ਸਿੱਧ ਹੁੰਦਾ ਹੈ। 

ਇਸ ਲਈ ਗਰਮੀਆਂ ਦੇ ਮੌਸਮ ਵਿੱਚ ਸਾਫ਼ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ। ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ. ਕਾਰਨਰ ਬਣਾ ਕੇ ਜਾਣਕਾਰੀ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ.ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਡਾਕਟਰ ਦੀ ਸਲਾਹ ਨਾਲ ਪੀਂਦੇ ਰਹਿਣਾ ਚਾਹੀਦਾ ਹੈ, ਤਾਂ ਕਿ ਸਰੀਰ ਵਿੱਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। ਉਨਾਂ ਦੱਸਿਆ ਕਿ ਆਰ.ਬੀ ਐਸ.ਕੇ. ਦੀਆਂ ਟੀਮਾਂ ਦੁਆਰਾ ਵੀ ਸਕੂਲਾਂ ਵਿੱਚ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਬਚਿਆ ਦੇ ਮਾਹਿਰ ਡਾ. ਪਰਵਰਿਸ਼  ਨੇ ਦੱਸਿਆ ਕਿ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਘਟਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ/ਜਿੰਕ ਕਾਰਨਰ ਬਣਾ ਕੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਆਸ਼ਾ ਦੁਆਰਾ ਘਰ ਘਰ ਜਾ ਕੇ ਸਰਵੇ ਕੀਤਾ ਜਾਵੇਗਾ, ਜਿੰਨ੍ਹਾ ਘਰਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨਾਂ ਘਰਾਂ ਵਿੱਚ ਪ੍ਰਤੀ ਬੱਚਾ ਦੋ ਦੋ ਪੈਕਟ ਓ.ਆਰ.ਐਸ. ਅਤੇ 14 ਗੋਲੀਆਂ ਜਿੰਕ ਦੀਆਂ ਡਾਕਟਰ ਦੀ ਸਲਾਹ ਨਾਲ ਦਿੱਤੀਆਂ ਜਾ ਸਕਦੀਆਂ ਹਨ। 

ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਘਰਾਂ ਵਿੱਚ ਛੋਟੇ ਬੱਚੇ ਹਨ,ਉਨ੍ਹਾਂ ਘਰਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਓ.ਆਰ.ਐਸ. ਦਾ ਘੋਲ ਘਰ ਵਿੱਚ ਤਿਆਰ ਕਰਨ ਸਬੰਧੀ  ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੁਹਿੰਮ ਦੌਰਾਣ ਆਰ.ਬੀ.ਐਸ.ਕੇ.ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਸ਼ਾ  ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਹੱਥ ਸਾਫ ਕਰਨ ਸਬੰਧੀ  ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਡਾ. ਬਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਡਾਕਟਰ ਹਿਤਿਕਾ ਸ਼ਰਮਾ, ਡਾ. ਮੇਘਨਾ ਥਰੇਜਾ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD