Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

ਸ਼ਹਿਰ ਨਿਵਾਸੀਆਂ ਦੀਆਂ ਸਮੱਸਿਆ ਦਾ ਕੀਤਾ ਜਾਵੇ ਢੁਕਵਾਂ ਪ੍ਰਬੰਧ

Jagdeep Singh, Jagdeep Singh Kaka Brar, Kaka Brar, AAP, Aam Aadmi Party, Aam Aadmi Party Punjab, AAP Punjab, Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Jul 2024

Last updated on: Jul 01, 2024, 00:00 IST

ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਵਿਧਾਇਕ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਨ ਲਈ ਉਚੇਚੇ ਕਦਮ ਚੁੱਕੇ ਜਾਣ ਤਾਂ ਜੋ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਨਿਵਾਸੀਆਂ ਨੂੰ ਸੀਵਰੇਜ਼ ਦੇ ਗੰਦੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਇਹ ਵੀ ਕਿਹਾ ਕਿ ਸੀਵਰੇਜ਼ ਦੇ ਮੈਨ ਹੋਲਾਂ ਦੀ ਸਫਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਉਚ ਪ੍ਰਬੰਧ ਕੀਤੇ ਜਾਣ।

ਉਹਨਾਂ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਵਾਟਰ ਵਰਕਸ ਵਿਭਾਗ ਨੂੰ ਕਿਹਾ ਕਿ ਜਿੱਥੇ ਕਿਤੇ ਪੀਣ ਵਾਲੇ ਪਾਣੀ ਦੀ ਮਿਕਸਿੰਗ ਹੋ ਰਹੀ ਹੈ, ਉਹਨਾਂ ਥਾਵਾਂ ਨੂੰ ਚੈਕ ਕੀਤਾ ਜਾਵੇ, ਇਸ ਸਬੰਧੀ ਘਰ—ਘਰ, ਵਾਰਡ ਵਾਈਜ ਲੋਕਾਂ ਤੋਂ ਜਾਣਕਾਰੀ ਇਕੱਤਰ ਕੀਤੀ ਜਾਵੇ ਕਿ ਕਿਸ ਜਗ੍ਹਾਂ ਤੇ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਹੋ ਰਹੀ ਹੈ, ਤਾਂ ਜੋ ਪਾਣੀ ਵਿੱਚ ਮਿਕਸਿੰਗ ਨੂੰ ਰੋਕਿਆਂ ਜਾ ਸਕੇ। ਉਹਨਾਂ ਡਰੇਨ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਮਾਨਸੂਨ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਡਰੇਨਾਂ ਦੀ ਸਾਫ ਸਫਾਈ ਕਰਵਾਈ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕੋਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।

ਉਹਨਾਂ ਵਣ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਛਾਂਦਾਰ ਪੌਦੇ ਖਾਲੀ ਥਾਵਾਂ ਤੇ ਲਗਾਏ ਜਾਣ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। 

 

Tags: Jagdeep Singh , Jagdeep Singh Kaka Brar , Kaka Brar , AAP , Aam Aadmi Party , Aam Aadmi Party Punjab , AAP Punjab , Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD