Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ

Health, Dr. Harinder Sharma, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 02 Jul 2024

Last updated on: Jul 02, 2024, 00:00 IST

ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਨਿਰਦੇਸ਼ਾਂ ਤਹਿਤ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਓ ਆਰ ਐਸ ਜ਼ਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ ਹੈ। 

ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ। ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ 'ਚ ਓ ਆਰ ਐਸ ਜ਼ਿੰਕ ਕਾਰਨਰ ਬਣਾਏ ਗਏ ਹਨ ਤਾਂ ਜਿੱਥੇ ਦਸਤ ਹੋਣ ਦੀ ਹਾਲਤ ਵਿਚ ਓ ਆਰ ਐਸ ਅਤੇ ਜ਼ਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।

ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਦਸਤਾਂ ਦੌਰਾਨ ਓ ਆਰ ਐਸ ਅਤੇ ਜ਼ਿੰਕ ਬਹੁਤ ਜ਼ਰੂਰੀ ਹੈ। ਦਸਤ ਲੱਗ ਜਾਣ ਕਾਰਨ ਸਿਵਲ ਹਸਪਤਾਲ ਬਰਨਾਲਾ ਵਿਖੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ ਅਤੇ ਅਰਬਨ ਪੀ ਐਚ ਸੀ ਸੰਧੂ ਪੱਤੀ, ਪ੍ਰੇਮ ਨਗਰ ਅਤੇ ਆਮ ਆਦਮੀ ਕਲੀਨਿਕ ਨੇੜੇ ਪਸ਼ੂ ਪਾਲਣ ਹਸਪਤਾਲ ਵਿਖੇ ਕਾਰਨਰ ਤੋਂ ਓ ਆਰ ਐਸ ਅਤੇ ਜ਼ਿੰਕ ਦੀ ਵਰਤੋਂ ਕਰਕੇ ਬਹੁਤ ਸਾਰੇ ਬੱਚਿਆਂ ਦੀ ਜਾਨ ਬਚਾਈ ਜਾ ਸਕਦੀ ਹੈ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਦਸਤ ਲੱਗ ਜਾਣ 'ਤੇ ਜਲਦੀ ਇਲਾਜ ਕਰਾਉਣਾ ਚਾਹੀਦਾ ਹੈ ਕਿਉਂਕਿ ਇਲਾਜ 'ਚ ਦੇਰੀ ਕਈ ਵਾਰ ਖਤਰੇ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਿਹਤ ਕਰਮਚਾਰੀਆਂ ਅਤੇ ਆਸ਼ਾ ਵੱਲੋਂ ਲੋਕਾਂ ਨੂੰ ਦਸਤਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਮੇਂ ਡਾ. ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ, ਮਨਜੀਤ ਕੌਰ, ਸਿਹਤ ਵਿਭਾਗ ਦੇ ਕਰਮਚਾਰੀ ਅਤੇ ਆਸ਼ਾ ਹਾਜ਼ਰ ਸਨ।

 

Tags: Health , Dr. Harinder Sharma , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD