Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵੱਡੀ ਗਿਣਤੀ ਵਿਧਾਇਕਾਂ, ਆਗੂਆਂ ਤੇ ਹੋਰ ਸਖ਼ਸੀਅਤਾਂ ਨੇ ਵੀ ਕੀਤੀ ਸ਼ਿਰਕਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 03 Jul 2024

Last updated on: Jul 03, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਅਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਦੇ ਮੌਕੇ ’ਤੇ ਸੁਨਾਮ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਾਨਸਾ ਵਿਜੈ ਸਿੰਗਲਾ, ਵਿਧਾਇਕ ਮਲੇਰਕੋਟਲਾ ਜਮੀਲ ਉਰ ਰਹਿਮਾਨ, ਵਿਧਾਇਕ ਭੁੱਚੋਂ ਮੰਡੀ ਜਗਸੀਰ ਸਿੰਘ, ਵਿਧਾਇਕ ਨਾਭਾ ਦੇਵ ਸਿੰਘ ਮਾਨ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ,  ਐਮਐਲਏ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਐਮਐਲਏ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਐਮਐਲਏ ਰੋਪੜ ਅਮਰਜੀਤ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। 

ਇਸ ਮੌਕੇ ਬਾਬੂ ਭਗਵਾਨ ਦਾਸ ਅਰੋੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਹੋਰਨਾਂ ਲਈ ਚਾਨਣ ਮੁਨਾਰਾ ਸਨ।ਉਹਨਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਸਰਗਰਮ ਰਹਿਣ ਵਾਲੀਆਂ ਨੇਕ ਰੂਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ ਅਤੇ ਉਹਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਇਹ ਸ਼ਰਧਾਂਜਲੀ ਸਮਾਗਮ, ਜ਼ਿੰਦਗੀ ਵਿੱਚ ਉਹਨਾਂ ਵੱਲੋਂ ਕੀਤੀਆਂ ਨੇਕ ਕਮਾਈਆਂ ਦਾ ਸਪਸ਼ਟ ਸਬੂਤ ਹੈ।

ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਨਸਾ ਵਿਜੈ ਸਿੰਗਲਾ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੇ ਸਪੁੱਤਰ ਅਮਨ ਅਰੋੜਾ ਵੀ ਆਪਣੇ ਪਿਤਾ ਵਾਂਗ ਹੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਲੋਕ ਸੇਵਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਬਾਬੂ ਭਗਵਾਨ ਦਾਸ ਨੇ ਇਲਾਕੇ ਦੀ ਸੇਵਾ ਦਾ ਸੰਕਲਪ ਮਨ ਵਿੱਚ ਲੈ ਕੇ ਇਹ ਡੈਂਟਲ ਕਾਲਜ ਇਥੇ ਸਥਾਪਤ ਕੀਤਾ ਸੀ ਤਾਂ ਜੋ ਇਥੋਂ ਦੇ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਸੁਵਿਧਾਵਾਂ ਮਿਲ ਸਕਣ।

ਇਸ ਮੌਕੇ ਵਿਧਾਇਕ ਮਲੇਰਕੋਟਲਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਨਸਾਨੀਅਤ ਦੇ ਭਲੇ ਲਈ ਕੰਮ ਕਰਨ ਵਾਲੇ ਹਮੇਸ਼ਾਂ ਯਾਦ ਰੱਖੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਰੋੜਾ ਪਰਿਵਾਰ ਨੇ ਨੇਕ ਦਿਲੀ ਨਾਲ ਹਮੇਸ਼ਾਂ ਹੀ ਗਰੀਬਾਂ ਤੇ ਲੋੜਵੰਦਾਂ ਦੀ ਮਦਦ ਕੀਤੀ ਹੈ ਅਤੇ ਬਾਬੂ ਭਗਵਾਨ ਦਾਸ ਅਰੋੜਾ ਦੇ ਪਦਚਿੰਨ੍ਹਾਂ ’ਤੇ ਚੱਲ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਪੂਰੀ ਤਨਦੇਹੀ ਨਾਲ ਲੋਕ ਸੇਵਾ ਚ ਜੁਟੇ ਹੋਏ ਹਨ।  

ਵਿਧਾਇਕ ਭੁੱਚੋਂ ਮੰਡੀ ਜਗਸੀਰ ਸਿੰਘ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਨੇਕ ਦਿਲ ਇਨਸਾਨ ਸਨ ਅਤੇ ਉਹਨਾਂ ਵੱਲੋਂ ਇਲਾਕੇ ਦੀ ਨੁਹਾਰ ਸੰਵਾਰਨ ਦਾ ਜੋ ਬੀੜਾ ਚੁੱਕਿਆ ਗਿਆ ਸੀ ਉਸ ਨੂੰ ਅਮਨ ਅਰੋੜਾ ਬਾਖੂਬੀ ਪੂਰਾ ਕਰਨ ਵਿੱਚ ਜੁਟੇ ਹੋਏ ਹਨ। ਵਿਧਾਇਕ ਨਾਭਾ ਦੇਵ ਸਿੰਘ ਮਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਂ ਵਰਗਾ ਲਾਡ ਕੋਈ ਨਹੀਂ ਲਡਾਉਂਦਾ ਅਤੇ ਪਿਤਾ ਦਾ ਹੱਥ ਸਿਰ ’ਤੇ ਹੋਵੇ ਤਾਂ ਕਿਸੇ ਗੱਲ ਦੀ ਪਰਵਾਹ ਨਹੀਂ ਹੁੰਦੀ।

ਉਨ੍ਹਾਂ ਕਿਹਾ ਕਿ ਮਾਪਿਆਂ ਦੀਆਂ ਦੁਆਵਾਂ ਸਦਕਾ ਹੀ ਇਨਸਾਨ ਬੁਲੰਦੀਆਂ ਨੂੰ ਛੂੰਹਦਾ ਹੈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਆਪਣੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਹਰ ਸਾਲ ਕਰਵਾਇਆ ਜਾਂਦਾ ਸਮਾਗਮ ਉਨ੍ਹਾਂ ਦੀ ਆਪਣੇ ਪਿਤਾ ਪ੍ਰਤੀ ਨਿੱਘੀ ਸੋਚ ਦਾ ਪ੍ਰਗਟਾਓ ਕਰਦਾ ਹੈ। ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 

ਅਖੀਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹਨਾਂ ਦੇ ਪਿਤਾ ਜੀ ਦੇ ਸਦੀਵੀ ਵਿਛੋੜੇ ਤੋਂ 24 ਸਾਲ ਬਾਅਦ ਵੀ ਉਹਨਾਂ ਦੇ ਪਿਤਾ ਦੁਆਰਾ ਕੀਤੇ ਲੋਕ ਪੱਖੀ ਕਾਰਜਾਂ ਨੂੰ ਮਾਣ ਸਤਿਕਾਰ ਮਿਲਦਾ ਪਿਆ ਹੈ ਜੋ ਕਿ ਪਰਮਾਤਮਾ ਦੀ ਵੱਡੀ ਮਿਹਰ ਦੇ ਸਦਕਾ ਹੀ ਸੰਭਵ ਹੋ ਸਕਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਨੂੰ ਮਾਡਲ ਹਲਕੇ ਵਜੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹਨ। 

ਸ਼ਰਧਾਂਜਲੀ ਸਮਾਰੋਹ ਦੌਰਾਨ ਉਨ੍ਹਾਂ ਨੇ ਆਪਣੇ ਮਾਤਾ ਜੀ ਪਰਮੇਸ਼ਵਰੀ ਦੇਵੀ ਅਤੇ ਭੈਣ ਰਾਧਿਕਾ ਅਰੋੜਾ ਸਮੇਤ ਸਮੁੱਚੇ ਪਰਿਵਾਰ ਦੀ ਤਰਫ਼ੋਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਗੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਉਪ ਮੰਡਲ ਮੈਜਿਸਟਰੇਟ ਸੁਨਾਮ ਪਰਮੋਦ ਸਿੰਗਲਾ, ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਨਗਰ ਕੌਂਸਲ ਪ੍ਰਧਾਨ ਸਮੇਤ ਹੋਰ ਅਹੁਦੇਦਾਰ ਤੇ ਕੌਂਸਲਰ ਸਮੇਤ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD