Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ

ਨਗਰ ਕੌਸਲ ਮੋਰਿੰਡਾ ਦਫਤਰ ਵਿਖੇ ਜਨ ਸੁਣਵਾਈ ਕੈਂਪ ਲਗਾਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

5 Dariya News

5 Dariya News

5 Dariya News

ਮੋਰਿੰਡਾ , 03 Jul 2024

Last updated on: Jul 03, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ, ਜੋ ਲੋਕ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਨਹੀਂ ਦੱਸ ਸਕਦੇ, ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਦਫ਼ਤਰ ਕਾਰਜ ਸਾਧਕ ਅਫਸਰ, ਨਗਰ ਕੌਸਲ ਮੋਰਿੰਡਾ (ਵਾਰਡ ਨੰਬਰ 12) ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਵਿੱਚ ਸ਼ਿਰਕਤ ਕਰਦਿਆਂ ਕੀਤਾ। ਇਸ ਕੈਂਪ ਵਿੱਚ ਮੋਰਿੰਡਾ ਸ਼ਹਿਰ ਦੇ ਵਾਰਡ ਨੰਬਰ 3, ਵਾਰਡ ਨੰਬਰ 10 ਅਤੇ ਵਾਰਡ ਨੰਬਰ 12 ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਸੁਣੀਆਂ ਗਈਆਂ।

ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਜਨ ਸੁਣਵਾਈ ਕੈਂਪ ਲਗਵਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਮਾਲ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ,ਮਾਈਨਿੰਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਮਹਿਕਮਾ ਆਦਿ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹੇ ਜਿਨ੍ਹਾਂ ਨੂੰ ਲੋਕਾਂ ਨੇ ਆਪਣੀਆ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ, ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਂਬੱਧ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਮੁੱਖ ਮੰਤਰੀ ਫੀਲਡ ਅਫ਼ਸਰ ਕਮ ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਰਜਨੀਸ਼ ਸੂਦ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਮਾਈਕਲ, ਸੀਨੀਅਰ ਸਹਾਇਕ ਸ਼ਿਕਾਇਤਾਂ ਸ਼ਾਖਾ ਡਿਪਟੀ ਕਮਿਸ਼ਨਰ ਦਫ਼ਤਰ ਦਿਨੇਸ਼ ਜੈਨ, ਕਲਰਕ ਸਰਬੇਸ਼, ਪ੍ਰਧਾਨ ਨਗਰ ਕੌਂਸਲ ਮੋਰਿੰਡਾ ਜਗਦੇਵ ਸਿੰਘ ਬਿੱਟੂ, ਸੁਖਦੀਪ ਸਿੰਘ ਕੌਂਸਲਰ, ਬਬੀਤਾ ਕੌਂਸਲਰ, ਬੀਰਦਵਿੰਦਰ ਸਿੰਘ ਬੱਲਾ, ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆਂ ਸਿਆਸੀ ਸਕੱਤਰ, ਸੋਹਣ ਸਿੰਘ ਸਾਬਕਾ ਤਹਿਸੀਲਦਾਰ, ਮੋਹਣ ਸਿੰਘ, ਨਰਿੰਦਰ ਸਿੰਘ ਸਰਪੰਚ, ਰਾਜਜੀਤ ਸਿੰਘ, ਭਾਮੀਆਂ ਸ਼ਾਹਿਬ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD