Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ

ਨੌਜਵਾਨ ਸ਼ਾਇਰਾਂ ਦੀ ਸ਼ਾਇਰੀ ਨੇ ਸਰੋਤਿਆਂ ਦਾ ਮਨ ਮੋਹਿਆ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ferozepur

Web Admin

Web Admin

5 Dariya News

ਫਿਰੋਜ਼ਪੁਰ , 03 Jul 2024

Last updated on: Jul 03, 2024, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਯੋਗ ਸਰਪ੍ਰਸਤੀ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫਤਰ ਫ਼ਿਰੋਜ਼ਪੁਰ ਵੱਲੋਂ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ, ਐਸ.ਬੀ.ਐਸ ਯੂਨੀਵਰਸਿਟੀ  ਦੇ ਸਹਿਯੋਗ ਨਾਲ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਨਿੱਘੀ ਯਾਦ ਨੂੰ ਸਮਰਪਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ 'ਜਦੋਂ ਤੱਕ ਲਫ਼ਜ਼ ਜਿਉਂਦੇ ਨੇ ...' ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਤੋਂ ਬਾਅਦ ਹੋਈ। ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਨੌਜਵਾਨ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕਰ ਕੇ ਸਮਾਗਮ ਨੂੰ ਸਫ਼ਲ ਬਣਾਇਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਆਏ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਚ ਨੇ ਭਾਸ਼ਾ ਵਿਭਾਗ, ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕੇ ਅੱਜ ਨੌਜਵਾਨ ਸ਼ਾਇਰਾਂ ਦੀ ਸ਼ਾਇਰੀ ਸੁਣ ਕੇ ਉਨ੍ਹਾਂ ਨੂੰ ਮਾਣ ਅਤੇ ਤਸੱਲੀ ਮਹਿਸੂਸ ਹੋ ਰਹੀ ਹੈ ਕਿ ਸਾਡੀ ਅਗਲੀ ਪੀੜ੍ਹੀ ਵਿੱਚ ਸੰਵੇਦਨਾ ਅਜੇ ਬਾਕੀ ਹੈ। 

ਉਨ੍ਹਾਂ ਨੇ ਨੌਜਵਾਨ ਸ਼ਾਇਰਾਂ ਨੂੰ ਵਧਾਈ ਦਿੰਦਿਆਂ ਕਿਹਾ ਕੇ ਉਨ੍ਹਾਂ ਨੂੰ ਜਿੱਥੇ ਇਕ ਵੱਡੀ ਸਾਹਿਤਕ ਹਸਤੀ ਦੀ ਯਾਦ ਵਿੱਚ ਹੋ ਰਹੇ ਸਮਾਗਮ ਵਿੱਚ ਕਵਿਤਾ ਪੇਸ਼ ਕਰਨ ਦਾ ਮੌਕਾ ਮਿਲਿਆ ਉੱਥੇ ਇਹ ਵੀ ਮਾਣ ਵਾਲੀ ਗੱਲ ਹੈ ਕੇ ਉਨ੍ਹਾਂ ਨੇ ਅੱਜ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਆਪਣਾ ਕਲਾਮ ਪੇਸ਼ ਕੀਤਾ। ਇਸ ਤੋਂ ਬਾਅਦ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਵਲੋਂ ਆਏ ਹੋਏ ਮਹਿਮਾਨਾਂ ਦੀ ਜਾਣ-ਪਹਿਚਾਣ ਕਰਵਾਉਦਿਆਂ ਸਵਾਗਤ ਕੀਤਾ ਗਿਆ ਅਤੇ ਸਮੁੱਚੇ ਪੰਜਾਬ ਵਿਚੋਂ ਆਏ ਹੋਏ ਕਵੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕੇ ਪੰਜਾਬ ਦੀ ਅਗਲੀ ਪੀੜ੍ਹੀ ਦੀਆਂ ਪੁੰਗਰਦੀਆਂ ਕਲਮਾਂ ਦੇ ਕਲਾਮ ਨੂੰ ਸੁਣਨ ਦਾ ਮੌਕਾ ਮਿਲਿਆ ਹੈ। 

ਪਦਮ ਸ਼੍ਰੀ ਸੁਰਜੀਤ ਪਾਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਾਇਰੀ ਜਿੱਥੇ ਪੰਜਾਬ ਦਾ ਮਾਣ ਹੈ, ਉੱਥੇ ਉਹਨਾਂ ਦੀ ਸ਼ਖਸ਼ੀਅਤ ਵੀ ਉਸੇ ਮਾਣ ਦੇ ਹਾਣ ਦੀ ਹੈ। ਉਨ੍ਹਾਂ ਦਾ ਚਲੇ ਜਾਣਾ ਸਾਹਿਤਕ ਜਗਤ ਲਈ ਹੀ ਘਾਟਾ ਨਹੀਂ ਸਗੋਂ ਇਹ ਪੰਜਾਬ ਅਤੇ ਪੰਜਾਬੀਅਤ ਲਈ ਇੱਕ ਵੱਡਾ ਖਲਾਅ ਹੈ। ਉਹਨਾਂ ਨੇ ਸਮਾਗਮ ਨੂੰ ਸਫ਼ਲ ਬਨਉਣ ਵਿਚ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸੰਬੋਧਨ ਕਰਦਿਆਂ ਸ਼ਾਇਰ ਹਰਮੀਤ ਵਿਦਿਆਰਥੀ ਨੇ ਕਿਹਾ ਕਿ ਸੁਰਜੀਤ ਪਾਤਰ ਨੇ ਕਲਮ ਰਾਹੀਂ ਸਾਨੂੰ ਚੰਗਾ ਸਾਹਿਤ ਸੁਨਣ ਅਤੇ ਪੜ੍ਹਣ ਦੀ ਸੂਝ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਆਏ ਪ੍ਰੋ. ਕੁਲਦੀਪ ਸਿੰਘ ਨੇ ਕਵੀ ਦਰਬਾਰ ਦੀਆਂ ਮਿਆਰੀ ਰਚਨਾਵਾਂ ਸੁਣਨ ਤੋਂ ਬਾਅਦ ਮਾਣ ਨਾਲ ਕਿਹਾ ਕਿ ਹੁਣ ਸ਼ਾਇਰੀ ਦਾ ਭਵਿੱਖ ਸੁਨਹਿਰਾ ਹੈ। ਵਿਸ਼ੇਸ ਮਹਿਮਾਨ ਵਜੋਂ ਆਏ ਸ. ਗੁਰਪ੍ਰੀਤ ਸਿੰਘ ਛਾਬੜਾ ਨੇ ਨੌਜਵਾਨ ਸ਼ਾਇਰਾਂ ਦੀ ਸ਼ਾਇਰੀ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੀਆਂ ਰਚਨਾਵਾਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। 

ਇਸ ਕਵੀ ਦਰਬਾਰ ਵਿੱਚ ਨੌਜਵਾਨ ਸ਼ਾਇਰ ਵਰਿੰਦਰ ਔਲਖ, ਸੰਦੀਪ ਔਲਖ, ਰੀਤ ਨਿਆਬ, ਬੰਟੀ ਝਾੜੋਂ, ਅੰਜਲੀ ਬੰਗਾ, ਮਨੀ ਖਾਨ, ਸਨੀ ਪੱਖੋ ਕੇ, ਸਾਗਰਦੀਪ, ਕੈਲੀ, ਕੇਵਲ ਕ੍ਰਾਂਤੀ,ਰਣਜੀਤ, ਅਨਵਰ, ਰੋਮੀ ਸਿੱਧੂ, ਸੋਹਬਤ ਮੀਤ, ਦੀਪੀ, ਮਨਦੀਪ ਬਲੇਰ, ਜਸਮਨ, ਮੀਤ ਰਾਮਗੜ੍ਹੀਆ,ਹਰਮਨ ਖਹਿਰਾ ਅਤੇ ਹੈਰੀ ਭੋਲੂਵਾਲੀਆ ਨੇ ਸ਼ਾਇਰੀ ਦਾ ਐਸਾ ਰੰਗ ਬਣਿਆ ਕਿ ਸਰੋਤੇ ਝੂੰਮਣ ਲੱਗ ਪਏ। ਇਸ ਮੌਕੇ ਉੱਘੇ ਗਾਇਕ ਬਲਕਾਰ ਗਿੱਲ ਨੇ ਸੁਰਜੀਤ ਪਾਤਰ ਜੀ ਦੀ ਰਚਨਾ 'ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ' ਤਰੁੰਨਮ ਵਿਚ ਪੇਸ਼ ਕਰ ਕੇ ਸਮਾਗਮ ਨੂੰ ਸਿਖ਼ਰ 'ਤੇ ਪਹੁੰਚਾ ਦਿੱਤਾ। 

ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਰਜਿਸਟਰਾਰ ਡਾ. ਗਗਨਪ੍ਰੀਤ ਸਿੰਘ ਅਰਨੇਜਾ, ਯੁਵਾ ਸਾਹਿਤਕ ਮੰਚ ਦੇ ਅਹੁਦੇਦਾਰ ਹਜੂਰ ਸਿੰਘ, ਰਸ਼ਪਾਲ ਦਇਆ ਸਿੰਘ, ਅਨਵਰ, ਸਾਗਰ ਦੀਪ, ਵਰਿੰਦਰ ਸਿੰਘ, ਸੁਦਿਪਤ ਬਹਿਰਾ ਅਤੇ ਰੈੱਡ ਰੀਬਨ ਕਲੱਬ ਦੇ ਨੋਡਲ ਅਫ਼ਸਰ ਸ.ਗੁਰਪ੍ਰੀਤ ਸਿੰਘ, ਗੁਰਜੀਵਨ ਸਿੰਘ, ਅਮਰਜੀਤ ਸਿੰਘ, ਯਸ਼ਪਾਲ, ਅਭਿਨੀਤ, ਵਰਿੰਦਰ ਸ਼ਹਿਬਾਜ਼ ਅਤੇ ਅੰਸ਼ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ 'ਤੇ ਹਰੀਸ਼ ਮੋਂਗਾ, ਮਹਿੰਦਰ ਸਿੰਘ, ਜਗਦੀਪ ਸਿੰਘ ਮਾਂਗਟ ਤੋਂ ਇਲਾਵਾ ਬਹੁਤ ਸਾਰੇ ਲੇਖਕ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ। ਜ਼ਿਲ੍ਹਾ ਭਾਸ਼ਾ ਦਫ਼ਤਰ, ਫਿਰੋਜ਼ਪੁਰ ਤੋਂ ਖੋਜ ਅਫ਼ਸਰ ਦਲਜੀਤ ਸਿੰਘ, ਸੀਨੀਅਰ ਸਹਾਇਕ ਰਮਨ ਕੁਮਾਰ, ਰਵੀ ਕੁਮਾਰ ਅਤੇ ਦੀਪਕ ਵੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD