ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ਵਿਚ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਅੱਗੇ ਹੈ। ਉਹ ਅੱਜ ਸਿਵਲ ਸਰਜਨ ਦਫ਼ਤਰ ਵਿਚ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਗਏ 18 ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਹਨ।
ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੁਣ ਤੱਕ ਕਰੀਬ 900 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁਖ ਉਦੇਸ਼ ਹੈ।
ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਮਾਹਮਣੇ ਆ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ।
ਉਨ੍ਹਾਂ ਨਿਯੁਕਤ ਕੀਤੇ ਗਏ ਡਾਕਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸੇਵਾ ਭਾਵਨਾ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ ਵੀ ਮੌਜੂਦ ਸਨ।
लोगों को बुनियादी स्वास्थ्य सेवाएं देने में पंजाब पूरे देश में सबसे आगेः ब्रम शंकर जिंपा
कैबिनेट मंत्री ने आम आदमी क्लीनिक के लिए नियुक्त किए गए 18 डाक्टरों को सौंपे नियुक्ति पत्र
होशियारपुर
कैबिनेट मंत्री पंजाब ब्रम शंकर जिंपा ने कहा कि प्रदेश में खोले जा रहे आम आदमी क्लीनिक के माध्यम से लोगों को बेहतरीन स्वास्थ्य सेवाएं दी जा रही है। उन्होंने कहा कि आम आदमी क्लीनिकों के कारण लोगों को बुनियादी स्वास्थ्य सेवाएं देने में पंजाब पूरे देश में सबसे आगे हैं। वे आज सिविल सर्जन कार्यालय में आम आदमी क्लीनिक के लिए नियुक्त किए गए 18 डाक्टरों को नियुक्ति पत्र सौंपने के दौरान संबोधित कर रहे थे।
इस दौरान उनके साथ मेयर सुरिंदर कुमार व सिविल सर्जन डा. बलविंदर कुमार डमाणा भी मौजूद थे। कैबिनेट मंत्री ने कहा कि प्रदेश में अब तक करीब 900 आम आदमी क्लीनिकें स्थापित की जा चुकी है। उन्होंने कहा कि प्रदेश वासियों को बेहतर स्वास्थ्य सुविधाएं उपलब्ध करवाना मुख्य मंत्री भगवंत मान के नेतृत्व वाली पंजाब सरकार का मुख्य उद्देश्य है।
उन्होंने कहा कि प्रदेश वासियों को बेहतरीन स्वास्थ्य सेवाएं देने के उद्देश्य की पूर्ति के लिए प्रदेश में जहां आम आदमी क्लीनिकों को खोलने का सिलसिला लगातार जारी है वहीं डाक्टरों की नियुक्तियां भी की जा रही है। ब्रम शंकर जिंपा ने कहा कि पंजाब की स्वास्थ्य सेवाओं को बेहतर करने के लिए मुख्य मंत्री पंजाब भगवंत मान व स्वास्थ्य मंत्री डा. बलबीर सिंह की ओर से निरंतर प्रयास किए जा रहे हैं, जिसके सार्थक नतीजे सामने आ रहे हैं और लोगों को उत्तम स्वास्थ्य सुविधाएं मुहैया हो रही है।
उन्होंने नियुक्त किए गए डाक्टरों से भी अपील करते हुए कहा कि वे सेवा भाव से मरीजों को बेहतर स्वास्थ्य सुविधाएं दे। इस मौके पर सीनियर डिप्टी मेयर प्रवीन सैनी, डिप्टी मेयर रंजीत चौधरी व एस.एम.ओ सिविल अस्पताल डा. स्वाति शीमार भी मौजूद थे।