Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫਲੱਡ ਕੰਟਰੋਲ ਨੰਬਰ 01823-220645 ਤੇ ਕੀਤਾ ਜਾ ਸਕਦਾ ਸੰਪਰਕ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 05 Jul 2024

Last updated on: Jul 05, 2024, 00:00 IST

ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ,  ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਅਤੇ ਹੋਰ ਸਬੰਧਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਬਾਰਿਸ਼ ਦਾ ਮੋਸਮ ਸ਼ੁਰੂ ਹੋ ਰਿਹਾ ਹੈ ਅਤੇ ਜ਼ਿਲ੍ਹਾ ਦੇ ਕੁੱਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਆਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ।

 ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਅੰਦਰ ਰਲੀਵ ਕੈਂਪ ਬਣਾਉਂਣ ਲਈ ਤਿਆਰੀਆਂ ਅਧੀਨ ਰਹਿੰਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਬਣਾਏ ਜਾਣ ਵਾਲੇ ਰਲੀਵ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਵਿਵਸਥਾਂ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਹੜ੍ਹ ਆਉਣ ‘ਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸਥਿਤੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰ: 01823-220645, ਸਬ ਡਵੀਜ਼ਨ ਪੱਧਰ ਨਵਾਂਸ਼ਹਿਰ ਦੇ ਫਲੱਡ ਕੰਟਰੋਲ ਨੰਬਰ 01823-299016, ਤਹਿਸੀਲ ਬਲਾਚੌਰ 01885-220075 ਤੇ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਆਮ ਜਨਤਾ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੌਰਾਨ ਕੰਟਰੋਲ ਰੂਮ ਤਹਿਸੀਲ ਬੰਗਾ ‘ਚ 01823-264666 ਅਤੇ ਸਿਵਲ ਸਰਜਨ ਦਫ਼ਤਰ ‘ਚ 01823-227471 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮਾਂ ਰਹਿੰਦਿਆਂ ਹੀ ਸ਼ਹਿਰ ਅਤੇ ਪਿੰਡਾਂ ਵਿੱਚ ਨਾਲਿਆਂ, ਡਰੇਨਾਂ ਆਦਿ ਸਫਾਈ ਕਰਵਾ ਲੈਣ ਤਾਂ ਜੋ ਬਾਰਿਸ ਦੇ ਦਿਨਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD