Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹੀਦ ਊਧਮ ਸਿੰਘ ਚੌਂਕ ਜਲਾਲਾਬਾਦ ਵਿਖੇ ਰਾਹੀਗਰਾਂ ਨੂੰ ਵੰਡੇ ਮੁਫਤ ਬੂਟੇ

ਕਿਹਾ, ਆਓ ਅਸੀਂ ਰਲ ਮਿਲ ਵੱਧ ਤੋਂ ਵੱਧ ਬੂਟੇ ਲਗਾਈਏ ਤੇ ਆਪਣੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਈਏ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 06 Jul 2024

Last updated on: Jul 06, 2024, 00:00 IST

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵਣ ਵਿਭਾਗ ਦੇ ਸਹਿਯੋਗ ਸਦਕਾ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਰਾਹੀਗਰਾਂ ਨੂੰ ਮੁਫਤ ਫਲਦਾਰ ਅਤੇ ਫੁੱਲਦਾਰ ਬੂਟੇ ਵੰਡੇ ਗਏ। ਇਸ ਤੋਂ ਪਹਿਲਾ ਬਸਤੀ ਭੁੰਮਣਸ਼ਾਹ, ਪਿੰਡ ਕਾਹਨੇਵਾਲਾ, ਢੰਡੀ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫਤ ਵਿੱਚ ਬੂਟੇ ਵੰਡੇ ਤੇ ਖੁਦ ਵੀ ਬੂਟੇ ਲਗਾਏ। 

ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਬੂਟੇ ਲਗਾਉਣ ਦਾ ਅਭਿਆਨ ਚਲਾਇਆ ਹੈ ਜਿਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਨਰਸਰੀਆਂ ਰਾਹੀਂ ਲੋਕਾਂ ਨੂੰ ਮੁਫਤ ਬੂਟੇ ਵੰਡੇ ਜਾ ਰਹੇ ਹਨ। ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਸਹਿਰ ਤੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ, ਖੇਤਾਂ, ਪਿੰਡਾਂ ਤੇ ਸ਼ਹਿਰਾਂ ਦੀਆਂ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਸਾਡੇ ਜ਼ਿਲ੍ਹੇ ਨੂੰ ਹਰਾ ਭਰਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੂਟੇ ਬਿਲਕੁਲ ਮੁਫਤ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਾਤਾਵਰਨ ਕਾਫੀ ਦੂਸ਼ਿਤ ਹੋ ਗਿਆ ਹੈ ਤੇ ਇਸ ਵਾਤਾਵਰਨ ਨੂੰ ਸਾਫ ਅਤੇ ਹਰਿਆ ਭਰਿਆ ਰੱਖਣ ਲਈ ਬੂਟਿਆਂ ਦੀ ਬਹੁਤ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਜਿੱਥੇ ਸਾਨੂੰ ਛਾਂ ਪ੍ਰਦਾਨ ਕਰਨਗੇ ਉੱਥੇ ਹੀ ਵਾਤਾਵਰਨ ਨੂੰ ਹਰਿਆ ਭਰਿਆ ਰੱਖਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੂਟਿਆਂ ਨੂੰ ਅਸੀਂ ਕੇਵਲ ਲਗਾਉਣਾ ਹੀ ਨਹੀਂ ਸਗੋਂ ਲਗਾ ਕੇ ਇਨ੍ਹਾਂ ਦੀ ਸਾਂਭ ਸੰਭਾਲ ਕਰਨੀ ਹੈ ਤਾਂ ਜੋ ਇਹ ਵੱੜੇ ਹੋ ਕੇ ਸਾਨੂੰ ਸ਼ੁੱਧ ਵਾਤਾਵਰਨ ਪ੍ਰਦਾਨ ਕਰਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD