Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੀਜੇ ਪਾਤਸ਼ਾਹ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱੱਤਰਤਾ

1 ਸਤੰਬਰ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

SGPC, Gulzar Singh Ranike, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 07 Jul 2024

Last updated on: Jul 07, 2024, 00:00 IST

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਭਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ।

ਇਸ ਬੈਠਕ ਵਿੱਚ ਸਾਬਕਾ ਕੈਬਿਨੇਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਇਲਾਕੇ ਮੋਹਤਬਰ ਤੇ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੀਜੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਇਲਾਕੇ ਭਰ ਦੀਆਂ ਸੰਗਤਾਂ ਨਾਲ ਇਕੱਤਰਤਾ ਕਰਨ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਜੋ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ ਉਸ ਵਿੱਚ ਇਲਾਕੇ ਹਲਕਾ ਅਟਾਰੀ ਦੀਆਂ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਜੋ ਗੁਰਦੁਆਰਾ ਸੰਨ ਸਾਹਿਬ ਵਿਖੇ ਕਰਵਾਏ ਜਾਣਗੇ ਉਸ ਵਿੱਚ ਵੀ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸ਼ਤਾਬਦੀ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮਹਾਨ ਵਿਸ਼ਾਲ ਨਗਰ ਕੀਰਤਨ ਵੱਖ ਵੱਖ ਧਾਰਮਿਕ ਅਸਥਾਨਾਂ ਤੋਂ ਸਜਾਉਣ ਦਾ ਫੈਸਲਾ ਲੈਂਦਿਆਂ ਪਹਿਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਤੋਂ 1 ਸਤੰਬਰ ਨੂੰ ਸਜਾਇਆ ਜਾਵੇਗਾ। ਉਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਤੇ 31 ਅਗਸਤ ਦੀ ਰਾਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਮਹਾਨ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾ ਸੰਗਤਾਂ ਨੂੰ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸਾਬਕਾ ਮੰਤਰੀ ਜੱਥੇਦਾਰ ਗੁਲਜ਼ਾਰ ਸਿੰਘ ਰਣੀਕੇ, ਮੈਂਬਰ ਸ. ਮਗਵਿੰਦਰ ਸਿੰਘ ਖਾਪੜਖੇੜੀ ਤੋਂ ਇਲਾਵਾ  ਸ. ਰਾਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਬਾਬਾ ਅਵਤਾਰ ਸਿੰਘ, ਮੈਨਜਰ ਹਰਵਿੰਦਰ ਸਿੰਘ ਵੇਰਕਾ, ਮੈਨੇਜਰ ਸ. ਹਰਜੀਤ ਸਿੰਘ ਮੋਦੇ, ਸਾਬਕਾ ਸਰਪੰਚ ਸ. ਹੀਰਾ ਸਿੰਘ, ਸਰਪੰਚ ਸ. ਦਿਆਲ ਸਿੰਘ, ਪ੍ਰਧਾਨ ਸ. ਗੁਰਦਿਆਲ ਸਿੰਘ, ਸ. ਮੁਖਤਾਰ ਸਿੰਘ ਚੱਕੀ ਵਾਲੇ, ਸ. ਪ੍ਰਤਾਪ ਸਿੰਘ, ਸ. ਸਾਹਿਬ ਸਿੰਘ, ਸ. ਜਗਤਾਰ ਸਿੰਘ, ਸ. ਹੀਰਾ ਸਿੰਘ ਖੂਹੀ ਵਾਲਾ, ਜੱਥੇਦਾਰ ਕੁਲਦੀਪ ਸਿੰਘ, ਸ. ਗੁਰਵਿੰਦਰ ਸਿੰਘ, ਡਾਕਟਰ ਸ. ਸੁਖਦੇਵ ਸਿੰਘ, ਜੱਥੇਦਾਰ ਕੁਲਵੰਤ ਸਿੰਘ, ਸ. ਬਲਕਾਰ ਸਿੰਘ, ਪ੍ਰਧਾਨ ਸ. ਬਲਵਿੰਦਰ ਸਿੰਘ ਪਿੰਡ ਧੱਤਲ, ਸ. ਵਿਰਸਾ ਸਿੰਘ, ਸ. ਮਹਿਲ ਸਿੰਘ, ਸਰਪੰਚ ਸ. ਪ੍ਰੇਮ ਸਿੰਘ ਸ਼ਾਹ ਤਾਜੇਚਕ, ਸ. ਅਮਨਦੀਪ ਸਿੰਘ ਸਰਪੰਚ ਕੋਟਲੀ ਨਸੀਰ ਖਾਂ, ਰਾਮੂਵਾਲ ਤੋੰ ਸ. ਜਤਿੰਦਰ ਸਿੰਘ, ਕਵੀਸ਼ਰ ਜੱਥਾ ਭਾਈ ਸਤਨਾਮ ਸਿੰਘ ਬੱਲੋਵਾਲੀਆ, ਢਾਡੀ ਜੱਥਾ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਹਾਜ਼ਰ ਸਨ।

 

Tags: SGPC , Gulzar Singh Ranike , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD