Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਵਿਸ਼ੇਸ ਸ਼ਿਰਕਤ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Amritpal Singh Sukhanand

Web Admin

Web Admin

5 Dariya News

ਮੋਗਾ , 08 Jul 2024

Last updated on: Jul 08, 2024, 00:00 IST

ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਮਹੱਤਵਪੂਰਨ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਕਾਰਵਾਈ ਅਧੀਨ ਹਨ। 

ਪ੍ਰੋਗਰਾਮ ਅਧੀਨ ਵੱਖ ਵੱਖ ਮਹੱਤਵਪੂਰਨ 6 ਪਹਿਲੂਆਂ ਦੇ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਰੋਹ ਅੱਜ ਆਈ.ਐਸ.ਐਫ. ਕਾਲਜ ਘੱਲ ਕਲਾਂ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਨੀਤੀ ਆਯੋਗ ਤੋਂ ਸ੍ਰੀਮਤੀ ਸਾਕਸ਼ੀ ਅਧਿਕਾਰੀ ਸੈਕਸ਼ਨ ਅਫ਼ਸਰ, ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ, ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀਮਤੀ ਪਰਵੀਨ ਕੁਮਾਰੀ, ਸ਼ਿਵਦੀਪ ਗੋਇਲ ਇਨਵੈਸਟੀਗੇਟਰ ਅਤੇ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਨੂੰ ਵੱਖ-ਵੱਖ ਕਮਜ਼ੋਰ ਪਹਿਲੂਆਂ ਤੋਂ ਮਜ਼ਬੂਤੀ ਵੱਲ ਲਿਜਾਇਆ ਜਾ ਰਿਹਾ ਹੈ, ਇਹ ਇੱਕ ਚੰਗੀ ਪਹਿਲਕਦਮੀ ਹੈ।ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਪੋਸ਼ਣ ਪਹਿਲੂਆਂ ਵਿੱਚ ਜ਼ਿਲ੍ਹਾ ਮੋਗਾ ਹੁਣ ਤਰੱਕੀ ਕਰ ਰਿਹਾ ਹੈ। ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਅਭਿਆਨ ਦੀ ਸ਼ੁਰੂਆਤ ਨੂੰ ਸਮਰਪਿਤ ਅੱਜ ਜ਼ਿਲ੍ਹਾ ਮੋਗਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਵੱਖ ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਪ੍ਰਭਾਤ ਫੇਰੀ, ਨੁੱਕੜ ਨਾਟਕ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਮੋਗਾ ਵੱਲੋਂ ਪੌਸ਼ਿਕ ਤੇ ਪੂਰਨ ਆਹਾਰ ਦੇ ਸਰੋਤਾਂ ਪ੍ਰਤੀ ਜਾਗਰੂਕਤਾ ਕਰਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਹਨਾਂ ਦੀ ਕੈਬਨਿਟ ਮੰਤਰੀ ਵੱਲੋਂ ਸ਼ਲਾਘਾ ਕੀਤੀ।

ਸੰਪੂਰਾਨਾ ਅਭਿਆਨ ਤਹਿਤ ਜਿਹੜੇ 6 ਪਹਿਲੂਆਂ ਦੇ ਟੀਚਿਆਂ ਨੂੰ ਸਤ ਫੀਸਦੀ ਪੂਰਾ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਉਨ੍ਹਾਂ ਵਿੱਚ ਸਿਹਤ,  ਪੋਸ਼ਣ, ਖੇਤੀਬਾੜੀ, ਸਿੱਖਿਆ, ਸਮਾਜਿਕ ਤਰੱਕੀ ਆਦਿ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਕਾਰਜ ਸ਼ਾਮਲ ਹਨ। ਇਸ ਤਹਿਤ ਵੱਖ ਵੱਖ ਅਹਿਮ ਗਤੀਵਿਧੀਆਂ 30 ਸਤੰਬਰ 2024 ਤੱਕ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਸਿੱਖਿਆ ਪਹਿਲੂ ਬਾਰੇ ਗੱਲ ਕੀਤੀ ਜਾਵੇ ਤਾਂ ਸਾਰੇ ਸੈਕੰਡਰੀ ਸਕੂਲਾਂ ਵਿੱਚ ਬਿਜਲੀ ਸਪਲਾਈ, ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਵੰਡਣ ਦੇ ਕੰਮ ਨੂੰ ਸਤ ਫੀਸਦੀ ਪੂਰਾ ਕਰ ਲਿਆ ਗਿਆ ਹੈ। 

ਸਿਹਤ ਤੇ ਪੋਸ਼ਣ ਪਹਿਲੂ ਵਿੱਚ ਗਰਭਵਤੀ ਔਰਤਾਂ ਨੂੰ ਏ.ਐਨ.ਸੀ ਤਹਿਤ ਰਜਿਸਟਰਡ ਕਰਨ, ਆਈ.ਸੀ.ਡੀ.ਐਸ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਨੂੰ ਪੋਸ਼ਣ ਮੁਹੱਈਆ ਕਰਵਾਉਣ ਦਾ ਕੰਮ ਵੀ ਤਕਰੀਬਨ ਪੂਰਾ ਹੋਣ ਵਾਲਾ ਹੈ। ਉਨ੍ਹਾਂ ਨੀਤੀ ਆਯੋਗ ਦੇ ਇਸ ਪ੍ਰੋਗਰਾਮ ਦੇ ਸੰਪੂਰਨਤਾ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਮੂਹ ਵਿਭਾਗ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ  ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਦਾ ਮੁੱਖ ਉਦੇਸ਼ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Amritpal Singh Sukhanand

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD