Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਗਿਆ ਜਨ ਸੁਵਿਧਾ ਕੈਂਪ

ਹੁਣ ਜ਼ਿਲ੍ਹਾ ਪੱਧਰ ਤੇ ਹੀ ਕੀਤਾ ਜਾਵੇਗਾ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ: ਡਿਪਟੀ ਕਮਿਸ਼ਨਰ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib , Bhagwant Mann Sarkar Tuhade Dwar

Web Admin

Web Admin

5 Dariya News

ਅਮਲੋਹ/ਫ਼ਤਹਿਗੜ੍ਹ ਸਾਹਿਬ , 09 Jul 2024

Last updated on: Jul 09, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਸਮਸ਼ਪੁਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ਤੇ ਹੀ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕੀਤੀ ਗਈ ਹੈ ਜਿਥੇ ਕਿ ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਤੇ ਬੈਠਣ ਲਈ ਹਵਾਦਾਰ ਜਗ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾ ਦੇ ਹੱਲ ਲਈ ਦੂਰ ਨਾ ਜਾਣਾ ਪਵੇ।

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸਾਸ਼ਨ ਵੱਲੋਂ ਹਫਤੇ ਵਿੱਚ ਦੋ ਦਿਨ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ। 

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਹਫਤੇ ਵਿੱਚ ਇੱਕ ਦਿਨ ਵੀਰਵਾਰ ਨੂੰ ਉਹ ਦੁਪਹਿਰ 01:30 ਵਜੇ ਤੱਕ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣ ਰਹੇ ਹਨ ਤਾਂ ਜ਼ੋ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਹੋ ਸਕੇ। ਅਜਿਹਾ ਕਰਨ ਨਾਲ ਜਿਥੇ ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਵਧੇਗੀ ਉਥੇ  ਹੀ ਆਮ ਲੋਕਾਂ ਤੇ ਪ੍ਰਸ਼ਾਸ਼ਨ ਵਿਚਲਾ ਪਾੜ ਵੀ ਘਟੇਗਾ।

ਇਸ ਮੌਕੇ ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਅੱਜ ਦੇ ਜਨ ਸੁਵਿਧਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 45 ਦਰਖਾਸਤਾਂ/ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਅਮਲੋਹ ਸ਼੍ਰੀ ਮੋਹਿਤ ਕਲਿਆਣ, ਤਹਿਸੀਲਦਾਰ ਮੰਡੀ ਗੋਬਿੰਦਗੜ੍ਹ ਸ਼੍ਰੀ ਹਰਨੇਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ। 

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD