Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰ ਤੁਹਾਡੇ ਦੁਆਰ ਤਹਿਤ ਸਬ ਡਵੀਜਨ ਮਲੋਟ ਦੇ ਪਿੰਡਾਂ ਵਿਚ ਲਗਾਏ ਜਾਣਗੇ ਜ਼ਨ ਸੁਵਿਧਾ ਕੈਂਪ

Dr. Sanjeev Kumar, Sub Divisional Magistrate Malot, SDM Malot, Sri Mukatsar Sahib, Bhagwant Mann Sarkar Tuhade Dwar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Jul 2024

Last updated on: Jul 09, 2024, 00:00 IST

ਪੰਜਾਬ ਸਰਕਾਰ ਲੋਕ ਨੂੰ ਉਹਨਾਂ ਦੇ ਘਰ੍ਹਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸੀਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਬਿਨ੍ਹਾਂ ਕਿਸੇ ਖਜਲ ਖੁਆਰੀ ਦੇ ਆਪਣੇ ਘਰ੍ਹਾਂ ਦੇ ਨੇੜੇ ਹੀ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾਂ ਨਿਰਦੇਸਾਂ ਤਹਿਤ ਸਬ ਡਵੀਜ਼ਨ ਮਲੋਟ ਦੇ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਇਨ੍ਹਾਂ ਸੁਵਿਧਾ ਕੈਂਪ ਵਿਚ ਡਿਪਟੀ ਕਮਿਸ਼ਨਰ ਜੀ ਵੱਲੋਂ ਵੀ ਸਮੁਲਿਅਤ ਕੀਤੀ ਜਾਵੇਗੀ। ਉਹਨਾਂ ਵਧੇਰੇ ਜਾਣਕਾਰੀ ਦਿਦਿਆਂ ਦੱਸਿਆ ਕਿ 10 ਜੁਲਾਈ ਨੂੰ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ,  17 ਜੁਲਾਈ ਪਿੰਡ ਵਿਰਕ ਖੇੜਾ,  24 ਜੁਲਾਈ ਪਿੰਡ ਆਲੌਖ ਵਿਖੇ, 31 ਜੁਲਾਈ ਨੂੰ ਪਿੰਡ ਝੋਰੜ ਵਿਖੇ ਬੀ.ਡੀ.ਪੀ.ਓ ਮਲੋਟ ਇਨ੍ਹਾਂ ਸੁਵਿਧਾਂ ਕੈਂਪ ਵਿਚ ਲੋਕਾਂ ਦੀ ਸਮੱਸਿਆਵਾਂ ਦਾ ਨਿਪਟਾਰਾ ਕਰਨਗੇ।

ਇਸੇ ਤਰ੍ਹਾਂ 12 ਜੁਲਾਈ ਨੂੰ ਹਲਕਾ ਲੰਬੀ ਦੇ ਪਿੰਡ ਬਾਦਲ ਵਿਖੇ, 19 ਜੁਲਾਈ ਨੂੰ ਪਿੰਡ ਮਾਨ ਵਿਖੇ, 26 ਜੁਲਾਈ ਪਿੰਡ ਗੱਗੜ ਵਿਖੇ ਬੀ.ਡੀ.ਪੀ.ਓ ਲੰਬੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਗੇ। ਉਹਨਾਂ ਦੱਸਿਆ ਕਿ ਇਨ੍ਹਾਂ ਜਨ ਸੁਵਿਧਾ ਕੈਂਪ ਵਿਚ ਜਿਹੜੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਨਹੀਂ ਹੋ ਸਕਦਾ ਹੋਵੇਗਾ ਤਾਂ ਉਹਨਾਂ ਸਮੱਸਿਆਵਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਅੰਦਰ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ।

 

Tags: Dr. Sanjeev Kumar , Sub Divisional Magistrate Malot , SDM Malot , Sri Mukatsar Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD