Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ

ਹਲਕਾ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਕੈਂਪ ਦਾ ਉਦਘਾਟਨ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਬਾਘਾਪੁਰਾਣਾ , 10 Jul 2024

Last updated on: Jul 10, 2024, 00:00 IST

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡਾਂ ਦਾ ਕੈਂਪ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਅੱਜ ਇਹ ਵਾਅਦਾ ਪੂਰਾ ਕਰ ਦਿੱਤਾ ਹੈ। 

ਹੁਣ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਹੋਣ ਦੀ ਲੋੜ ਨਹੀਂ। ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਬਦੌਲਤ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਮੌਕੇ ਉੱਪਰ ਹੀ ਹੋ ਰਹੇ ਹਨ। ਅੱਜ ਦੇ ਵਿਸ਼ੇਸ਼ ਵਿੱਚ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ਉੱਪਰ ਨਿਪਟਾਰਾ ਕੀਤਾ ਗਿਆ।

ਕੈਂਪ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਨੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੇ ਇਸ ਕੈਂਪ ਬਾਰੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੁਣ ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ  ਦੇ ਦੀ ਧਰਮਸ਼ਾਲਾ ਜਿਹੜੀ ਕਿ ਪਟਵਾਰ ਖਾਨੇ ਦੇ ਸਾਹਮਣੇ ਹੈ, ਵਿਖੇ ਸੁਣੀਆਂ ਜਾਣਗੀਆਂ। 

ਮਿਤੀ 17 ਜੁਲਾਈ ਦਿਨ ਬੁੱਧਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ। ਉਨ੍ਹਾ  ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD