Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁਸ਼ਕਿਲ ਦੇ ਹਰ ਮੌਕੇ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 10 Jul 2024

Last updated on: Jul 10, 2024, 00:00 IST

ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ  ਰੈਸਟ ਹਾਊਸ ਵਿਖੇ ਦਿੱਲੀ ਕਿਸਾਨ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਖਵਾਲੀ ਲਈ ਹਰ ਪੱਖੋਂ ਵਚਨਬੱਧ ਹੈ ਅਤੇ ਮੁਸ਼ਕਿਲ ਦੇ ਹਰ ਮੌਕੇ ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਕਿਸਾਨਾਂ ਦੀਆਂ ਸ਼ਹਾਦਤਾਂ ਬਹੁਤ ਵੱਡੀਆਂ ਹਨ ਅਤੇ ਉਨ੍ਹਾਂ ਸ਼ਹਾਦਤਾਂ ਨੂੰ ਸੱਜਦਾ ਕਰਨ ਲਈ ਉਨ੍ਹਾਂ ਦੇ  ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣਾ ਪੰਜਾਬ ਸਰਕਾਰ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਰਥਕ ਸਹਾਇਤਾ ਅਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਪਰਵਾਰਾਂ ਦੇ ਕਮਾਉਣ ਵਾਲੇ ਜੀਆਂ ਦੇ ਸ਼ਹਾਦਤ ਦਾ ਜਾਮ ਪੀਣ ਕਰਕੇ ਆਏ ਵਿੱਤੀ ਸੰਕਟ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਵਿਧਾਇਕ ਭਰਾਜ ਨੇ ਦੱਸਿਆ ਕਿ ਅੱਜ ਸੰਗਰੂਰ ਹਲਕੇ ਦੇ 7 ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਵਿੱਚ ਜਸਵੀਰ ਕੌਰ ਪਤਨੀ ਹਰਬੰਤ ਸਿੰਘ ਵਾਲੀ ਪਿੰਡ ਫਤਿਹਗੜ੍ਹ ਭਾਦਸੋਂ, ਦਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮੁਨਸ਼ੀਵਾਲਾ, ਰਿੰਕਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਾਸੀਅਰਖ, ਲਾਡੀ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਮਾਝਾ, ਪ੍ਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕਾਲਾਝਾੜ, ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਿੰਡਰਾਂ ਅਤੇ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬੰਗਾਂਵਾਲੀ ਸ਼ਾਮਲ ਹਨ। 

ਉਨਾਂ ਕਿਹਾ ਕਿ ਕੁਝ ਹੋਰਨਾਂ ਪਰਵਾਰਾਂ ਦੇ ਕੇਸ ਵੀ ਵਿਚਾਰਅਧੀਨ ਹਨ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਵਾ ਕੇ ਜਲਦ ਹੀ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ ਵੀ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD