Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ

ਕਿਹਾ, ‌ਦਿਵਿਆਂਗਜਨਾਂ ਦੀ ਸਹੂਲਤ ਲਈ ਪਟਿਆਲਾ ਵਿਖੇ ਵੀ ਖੋਲ੍ਹਿਆ ਜਾਵੇਗਾ ਅਲਿਮਕੋ ਦਾ ਅਸੈਸਮੈਂਟ ਸੈਂਟਰ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 10 Jul 2024

Last updated on: Jul 10, 2024, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਦਿਵਿਆਂਗਜਨਾਂ ਨੂੰ ਲੋੜੀਂਦੇ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਨ ਉਨ੍ਹਾਂ ਦੀ ਲੋੜ ਮੁਤਾਬਕ ਨਾਲੋ-ਨਾਲ ਮੁਫ਼ਤ ਮੁਹੱਈਆ ਕਰਵਾਉਣ ਲਈ ਪਟਿਆਲਾ ਵਿਖੇ ਵੀ ਅਲਿਮਕੋ ਦਾ ਅਸੈਸਮੈਂਟ ਸੈਂਟਰ ਖੋਲ੍ਹਣ ਲਈ ਤਜਵੀਜ਼ ਤਿਆਰ ਕੀਤੀ ਜਾਵੇਗੀ। ਅਜਿਹਾ ਹੋਣ ਨਾਲ ਵਾਰ-ਵਾਰ ਅਜਿਹੇ ਕੈਂਪ ਲਾਉਣ ਦੀ ਲੋੜ ਨਹੀਂ ਪਵੇਗੀ ਤੇ ਤੁਰੰਤ ਅਸੈਸਮੈਂਟ ਕਰਕੇ ਇੱਕ ਦੋ ਦਿਨਾਂ ਦੇ ਅੰਦਰ-ਅੰਦਰ ਦਿਵਿਆਂਗਜਨਾਂ ਨੂੰ ਨਕਲੀ ਅੰਗ ਤੇ ਸਹਾਇਕ ਉਪਕਰਣ ਮਿਲ ਜਾਵੇਗਾ।

ਸ਼ੌਕਤ ਅਹਿਮਦ ਪਰੇ ਅੱਜ ਇੱਥੇ ਜ਼ਿਲ੍ਹਾ ਡਿਸਏਬਿਲਟੀ ਸੈਂਟਰ ਵਿਖੇ ਤਿੰਨ ਰੋਜ਼ਾ ਮੁਫ਼ਤ ‌ਦਿਵਿਆਂਗਜਨ ਉਪਕਰਣ ਵੰਡ ਕੈਂਪ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਦਿ‌ਵਿਆਂਗਜਨਾਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਨੇ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਅਨੇਕਾਂ ਪ੍ਰੋਗਰਾਮ ਉਲੀਕੇ ਹਨ, ਇਸੇ ਤਹਿਤ ਹੀ 12 ਜੁਲਾਈ ਤੱਕ ਪਟਿਆਲਾ ਜ਼ਿਲ੍ਹੇ ਦੇ ‌ਉਨ੍ਹਾਂ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡੇ ਜਾਣਗੇ, ਜਿਨ੍ਹਾਂ ਦੀ ਪਹਿਲਾਂ ਅਸੈਸਮੈਂਟ ਕੀਤੀ ਗਈ ਸੀ। 

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਕੰਮ ਲਈ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ (ਜੀ.ਆਈ.ਸੀ), ਨੇ ਆਪਣੇ ਸੀ.ਐਸ.ਆਰ. ਪ੍ਰੋਗਰਾਮ ਰਾਹੀ 51.21 ਲੱਖ ਦੀ ਸਹਾਇਤਾ ਕੀਤੀ ਹੈ। ਜਦੋਂ ਕਿ ਬਾਕੀ ਦੀ ਰਕਮ ਦਾ ਪ੍ਰਬੰਧ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਜ਼ਿਲਾ ਪ੍ਰਸ਼ਾਸਨ ਨੇ ਕੀਤਾ ਹੈ। 

ਅੱਜ  ਲਗਭਗ 176 ਦਿਵਿਆਂਗਜਨਾਂ ਨੂੰ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਯੋਜਨਾ ਤਹਿਤ ਲਗਭਗ ਸਹਾਇਕ ਉਪਕਰਣ ਵੰਡੇ ਗਏ। ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵਲੋਂ ਬਣਾਏ ਕੁਲ 319 ਸਹਾਇਕ ਉਪਕਰਣ ਵੰਡੇ ਗਏ, ਜਿਨ੍ਹਾਂ ਵਿੱਚ 07 ਜਾਇਸਟਿਕ, 70 ਮੋਟਰਾਈਜ਼ਡ ਟਰਾਈਸਾਈਕਲ, 28 ਟਰਾਈਸਾਈਕਲ, 05 ਰੋਲੇਟਰ, 35 ਵਹੀਲ ਚੇਅਰ, 86 ਵਿਸਾਖੀਆਂ, 19 ਛੜੀਆਂ, 32 ਕੰਨਾਂ ਦੀਆਂ ਮਸ਼ੀਨਾਂ, 01 ਸੀ.ਪੀ ਚੇਅਰ ਅਤੇ 36 ਨਕਲੀ ਅੰਗ ਅਤੇ ਕੈਲੀਪਰ ਸ਼ਾਮਲ ਸਨ I

ਸਮਾਰੋਹ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ ਡਾ. ਅਸ਼ੋਕ ਸਾਹੂ ਤੇ ਉਨ੍ਹਾਂ ਦੀ ਟੀਮ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਵਿਜੇ ਗੋਇਲ, ਹਾਊਸਿੰਗ ਅਤੇ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੇ ਨੁਮਾਇੰਦੇ ਅਤੇ ਲਾਭਪਾਤਰੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD