Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਡਾ: ਬਲਬੀਰ ਸਿੰਘ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਦੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਜੇਰ-ਏ-ਇਲਾਜ ਵਿਅਕਤੀਆਂ ਨਾਲ ਕੀਤੀ ਗੱਲਬਾਤ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Jul 2024

Last updated on: Jul 11, 2024, 00:00 IST

ਸਮਾਜ ਵਿੱਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਾਹਣਤ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਬ੍ਰਾਹਮਣ ਮਾਜਰਾ ਵਿਖੇ ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਇਸੇ ਮੰਤਵ ਲਈ ਉਹ ਸੂਬੇ ਦੇ ਸਾਰੇ ਨਸ਼ਾ ਛੁਡਾਉ ਕੇਂਦਰਾਂ ਦਾ ਦੌਰਾ ਕਰਕੇ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆ ਨੂੰ ਸਮਾਜ ਅੰਦਰ ਮੁੜ ਤੋਂ ਨਵਾਂ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਸ ਵਿਅਕਤੀ ਪਾਸੋਂ ਬਹੁਤ ਘੱਟ ਮਿਕਦਾਰ ਵਿੱਚ ਨਸ਼ਾ ਮਿਲਦਾ ਹੈ ਅਤੇ ਉਹ ਵਿਅਕਤੀ ਨਸ਼ਿਆਂ ਦਾ ਆਦੀ ਹੈ, ਨੂੰ ਜੇਲ੍ਹਾਂ ਵਿੱਚ ਡੱਕਣ ਦੀ ਥਾਂ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕੀਤਾ ਜਾਵੇ ਤਾਂ ਜੋ ਨਸ਼ਿਆਂ ਦਾ ਖਾਤਮਾ ਹੋ ਸਕੇ।

ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਕਈ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਕੋਰਸਾਂ ਦੀ ਸਿਖਲਾਈ ਦੇ ਕੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਵਿਅਕਤੀ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਪੈਰ੍ਹਾਂ ਤੇ ਖੜਾ ਹੋ ਕੇ ਆਪਣੇ ਪਰਿਵਾਰ ਦਾ ਚੰਗਾ ਗੁਜਰ ਬਸਰ ਕਰ ਸਕੇ। 

ਉਨ੍ਹਾਂ ਹੋਰ ਦੱਸਿਆ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਸਪਲਾਈ ਨੂੰ ਮੁਕੰਮਲ ਰੂਪ ਵਿੱਚ ਬੰਦ ਕੀਤਾ ਜਾਵੇਗਾ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ 9ਵੀਂ ਜਮਾਤ ਤੋਂ 11ਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਆਸ਼ਾ ਵਰਕਰਾਂ ਤੇ ਵੱਖ-ਵੱਖ ਸਰਕਾਰੀ ਆਹੁਦਿਆਂ ਤੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ।

ਪੱਤਰਕਾਰਾਂ ਵੱਲੋਂ ਮਾਣਯੋਗ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਆਦੇਸ਼ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਤੇ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਜੇਕਰ ਵੇਖਿਆ ਜਾਵੇ ਤਾਂ ਇਹ ਮਸਲਾ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਹੈ ਅਤੇ ਹਰਿਆਣਾ ਸਰਕਾਰ ਬਿਨਾਂ ਕਿਸੇ ਮਤਲਵ ਤੋਂ ਵਿੱਚ ਪੈਰ ਫਸਾ ਰਹੀ ਸੀ। 

ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਇਸ ਫੈਸਲੇ ਨਾਲ ਕਿਸਾਨ ਆਪਣੀਆਂ ਮੰਗਾਂ ਸਬੰਧੀ ਕੇਂਦਰ ਨਾਲ ਗੱਲਬਾਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਬਹੁਤਾ ਲਮਕਾਇਆ ਨਾ ਜਾਵੇ।ਨਸ਼ਾ ਛੁਡਾਊ ਕੇਦਰ ਵਿੱਚ ਜੇਰ-ਏ-ਇਲਾਜ ਵਿਅਕਤੀਆਂ ਨੂੰ ਪ੍ਰੇਰਿਤ ਕਰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਤੁਸੀਂ ਨਸ਼ਿਆਂ ਦਾ ਤਿਆਗ ਕਰਕੇ ਉਨ੍ਹਾਂ ਵਿਅਕਤੀਆਂ ਨੂੰ ਵੀ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੈ ਕੇ ਆਓ ਜਿਹਨਾਂ ਕਾਰਨ ਤੁਹਾਨੂੰ ਨਸ਼ਿਆਂ ਦੀ ਆਦਤ ਪਈ ਹੈ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ ਤਾਂ ਜੋ ਸਾਡੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਉਹ ਵਿਅਕਤੀ ਜੋ ਕਿ 5 ਹੋਰ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਲੈ ਕੇ ਆਉਣਗੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਵਿੱਚ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾਵੇਗੀ। 

ਸਿਹਤ ਮੰਤਰੀ ਨੇ ਨਸ਼ਿਆਂ ਦੇ ਆਦੀ ਵਿਅਕਤੀਆ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨਸ਼ਿਆਂ ਦੇ ਆਦੀ ਬੱਚਿਆਂ ਨੂੰ ਸਰਕਾਰ ਨੂੰ ਸੌਂਪੇ ਅਤੇ ਸਰਕਾਰ ਉਨ੍ਹਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਹੁਨਰਮੰਦ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋਣ ਯੋਗ ਬਣਾ ਕੇ ਮਾਪਿਆਂ ਨੂੰ ਵਾਪਸ ਕਰ ਦੇਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ: ਸਵਪਨਦੀਪ ਕੌਰ, ਮਨੋਰੋਗ ਮਾਹਰ ਡਾ: ਸੋਨਪ੍ਰੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ। 

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD