Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

ਭਰਤੀ ਕੀਤੀਆਂ 950 ਨਰਸਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Jul 2024

Last updated on: Jul 11, 2024, 00:00 IST

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ ਕਰੀਬ 500 ਡਾਕਟਰਾਂ ਦੀ ਭਰਤੀ ਬਹੁਤ ਜਲਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਭਰਤੀ ਕੀਤੀਆਂ 950 ਨਰਸਾਂ ਨੂੰ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ।ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। 

ਇਹ ਕਲੀਨਿਕ ਸਿਹਤ ਖੇਤਰ ਵਿਚਲੀ ਕ੍ਰਾਂਤੀ ਸਾਬਤ ਹੋ ਰਹੇ ਹਨ।ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੇ ਜਾਰੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। 

ਇਸ ਕਾਰਜ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਧਿਆਨ ਵਿੱਚ ਕੋਈ ਅਜਿਹਾ ਵਿਅਕਤੀ ਆਉਂਦਾ ਹੈ, ਜਿਹੜਾ ਨਸ਼ਿਆਂ ਤੋਂ ਪੀੜਤ ਹੈ ਤਾਂ ਉਸ ਨੂੰ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਲਿਆਂਦਾ ਜਾਵੇ, ਉੱਥੇ ਨਸ਼ਾ ਪੀੜਤ ਦਾ ਨਸ਼ਾ ਵੀ ਛੁਡਾਇਆ ਜਾਵੇਗਾ ਤੇ ਨਾਲ ਹੀ ਉਸ ਨੂੰ ਕੋਈ ਨਾ ਕੋਈ ਹੁਨਰ ਸਿਖਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾਵੇਗਾ ਅਤੇ ਲੋਨ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਰੁਜ਼ਗਾਰ ਵੀ ਸ਼ੁਰੂ ਕਰਵਾਇਆ ਜਾਵੇਗਾ।

ਇਸ ਤੋਂ ਪਹਿਲਾਂ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹੁਣ ਤਕ ਸਾਹਮਣੇ ਆਏ ਡੇਂਗੂ ਦੇ ਕੇਸਾਂ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਕਿਤੇ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਮਰੀਜ਼ ਦੀ ਪੂਰੀ ਸਾਂਭ ਸੰਭਾਲ ਯਕੀਨੀ ਬਨਾਉਣ ਦੇ ਨਾਲ ਨਾਲ ਉਥੇ ਫੌਗਿੰਗ ਤਰਜੀਹੀ ਅਧਾਰ ਉਤੇ ਕਰਵਾਈ ਜਾਵੇ। 

ਇਸ ਦੇ ਨਾਲ ਨਾਲ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੀ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਕੀਤੀ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਯਕੀਨੀ ਬਣਾਈ ਜਾਵੇ। ਪਿੰਡਾਂ ਵਿੱਚ ਲੱਗੇ ਆਰ.ਓ. ਸਿਸਟਮਜ਼ ਦੇ ਚੱਲਦੇ ਹੋਣ ਨੂੰ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਸਿਹਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਤੇ ਪੇਂਡੂ ਵਿਕਾਸ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰ ਕੇ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੀ 27 ਹਾਟ ਸਪੌਟਾਂ ਸਬੰਧੀ ਪਾਣੀ ਦੀ ਟੈਸਟਿੰਗ, ਫੌਗਿੰਗ ਤੇ ਲਾਰਵੇ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਹਰ ਸ਼ਹਿਰ ਤੇ ਹਰ ਪਿੰਡ ਵਿੱਚ ਫੌਗਿੰਗ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿੱਖਿਆ ਵਿਭਾਗ ਨੂੰ ਵੀ ਨਾਲ ਲੈ ਕੇ ਕੰਮ ਕੀਤਾ ਜਾਵੇ ਤੇ ਪੰਜਾਬ ਸਰਕਾਰ ਦੀ ਮੁਹਿੰਮ "ਹਰ ਸ਼ੁਕਰਵਰ ਡੇਂਗੂ 'ਤੇ ਵਾਰ" ਮੁਹਿੰਮ ਵਿੱਚ ਸੈਕੰਡਰੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਉਨ੍ਹਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਵਾਈ ਜਾਵੇ।

ਜਿਹੜੇ ਵਿਦਿਆਰਥੀ ਲਾਰਵਾ ਲੱਭਣ ਵਿੱਚ ਸਫ਼ਲ ਹੋਣਗੇ, ਉਨ੍ਹਾਂ ਨੂੰ ਪ੍ਰੀਖਿਆਵਾਂ ਸਬੰਧੀ ਵਿਸ਼ੇਸ਼ ਤੌਰ ਉਤੇ ਅੰਕ ਵੀ ਦਿੱਤੇ ਜਾਣਗੇ। ਇਸ ਦੇ ਨਾਲ ਨਾਲ ਆਸ਼ਾ ਵਰਕਰਾਂ ਤੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਉਚੇਚੇ ਤੌਰ ਉਤੇ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀ ਹੋਣ ਤੋਂ ਪਹਿਲਾਂ ਹੀ ਉਸ ਨੂੰ ਕਾਬੂ ਕੀਤਾ ਜਾ ਸਕੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਕੇਂਦਰ ਤੋਂ ਆਉਣ ਵਾਲੀਆਂ ਦਵਾਈਆਂ ਕਾਰਨ ਦਵਾਈਆਂ ਸਬੰਧੀ ਕਮੀ ਆ ਜਾਂਦੀ ਸੀ ਪਰ ਹੁਣ ਉਨ੍ਹਾਂ ਨੇ ਇਸ ਵੱਲ ਉਚੇਚਾ ਧਿਆਨ ਦਿੰਦਿਆਂ ਇਸ ਸਬੰਧੀ ਕਾਰਵਾਈ ਕਰ ਕੇ ਇਹ ਮੁਸ਼ਕਲ ਹੱਲ ਕਰਵਾ ਦਿੱਤੀ ਹੈ ਤੇ ਹੁਣ ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਖਾਸਕਰ ਕੇ ਜੇਲ੍ਹਾਂ ਸਬੰਧੀ ਦਵਾਈਆਂ ਦੀ ਕਮੀ ਵੱਡੇ ਪੱਧਰ ਉਤੇ ਸਾਹਮਣੇ ਆਈ ਸੀ, ਪਰ ਹੁਣ ਇਸ ਮੁਸ਼ਕਲ ਹੱਲ ਕਰ ਦਿੱਤੀ ਗਈ ਹੈ।

ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਇੱਕ ਮੀਡੀਆ ਕਰਮੀ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਉਤੇ ਪਟਿਆਲਾ ਵਿਖੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਹਰ ਮੀਡੀਆ ਕਰਮੀ ਨੂੰ ਸਮਾਜ ਪ੍ਰਤੀ ਅਜਿਹੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਸਿਹਤ ਮੰਤਰੀ ਦੇ ਓ.ਐਸ.ਡੀ. ਕਰਨਲ (ਸੇਵਾ ਮੁਕਤ) ਜੇ.ਵੀ. ਸਿੰਘ, ਐੱਸ.ਡੀ.ਐਮ. ਫਤਹਿਗੜ੍ਹ ਸਾਹਿਬ ਸ਼੍ਰੀਮਤੀ ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਐਪੀਡਿਮੌਲੋਜਿਸਟ ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਜਸਵਿੰਦਰ ਕੌਰ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD