Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ : ਕੁਲਦੀਪ ਸਿੰਘ ਧਾਲੀਵਾਲ

ਕੈਂਪ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਜਰੂਰੀ ਸੇਵਾਵਾਂ : ਘਨਸ਼ਾਮ ਥੋਰੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 11 Jul 2024

Last updated on: Jul 11, 2024, 00:00 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਰੇਕ ਸਬ ਡਵੀਜਨ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਲੋਕਾਂ ਨੂੰ ਇੰਨਾ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। 

ਅਜਨਾਲਾ ਵਿਖੇ ਲਗਾਏ ਕੈਂਪ ਦਾ ਦੌਰਾ ਕਰਨ ਪੁੱਜੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇੰਨਾਂ ਕੈਂਪਾਂ ਦਾ ਲਾਭ ਇਹ ਹੈ ਕਿ ਸਾਰੇ ਲੋੜ ਵਾਲੇ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਮੌਕੇ ਉਤੇ ਹਾਜ਼ਰ ਹੁੰਦੇ ਹਨ, ਜਿਸ ਨਾਲ ਮੌਕੇ ਉਤੇ ਕੰਮ ਹੋ ਜਾਂਦੇ ਹਨ, ਜੋ ਕਿ ਲੋਕਾਂ ਦੀ ਖੱਜ਼ਲ ਖੁਆਰੀ ਘੱਟ ਕਰਦੇ ਹਨ। 

ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਹਰ ਕੰਮ ਲੋਕ ਸੇਵਾ ਲਈ ਹੈ। ਉਨਾਂ ਕਿਹਾ ਕਿ ਭਵਿੱਖ ਵਿਚ ਇਹ ਕੈਂਪ ਇਸੇ ਤਰਾਂ ਜਾਰੀ ਰਹਿਣਗੇ ਅਤੇ ਜਿਸ ਵੀ ਇਲਾਕੇ ਵਿਚ ਕੈਂਪ ਲੱਗੇ ਲੋਕ ਉਥੇ ਪਹੁੰਚ ਕੇ ਇਸ ਦਾ ਲਾਹਾ ਜਰੂਰ ਲੈਣ। ਇਸ ਮੌਕੇ ਬੋਲਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਹੈ। 

ਕੈਂਪ ਵਿਚ ਕੁੱਝ ਸੇਵਾਵਾਂ ਦੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ, ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਇਸ ਮੌਕੇ ਉਨਾਂ ਬੀਤੀ ਦਿਨੀ ਰਾਜਾਸਾਂਸੀ ਨੇੜੇ ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਵਜੋਂ ਚੈਕ ਦਿੱਤੇ। ਉਨਾਂ ਨੇ ਕਿਹਾ ਕਿ ਛੇਤੀ ਹੀ ਮੁੱਖ ਮੰਤਰੀ ਪੰਜਾਬ ਵਲੋਂ 2-2 ਲੱਖ ਰੁਪਏ ਦੀ ਹੋਰ ਸਹਾਇਤਾ ਰਾਸ਼ੀ ਵੀ ਇਨਾਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ।

ਅੱਜ ਅਜਨਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲੇ੍ਹ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਸ਼ੇ ਦੇ ਖਾਤਮੇ ਲਈ ਲੋਕਾਂ ਤੋਂ ਸਾਥ ਮੰਗਿਆ। ਉਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਨਸ਼ੇ ਦੀ ਸਮਗਲਿੰਗ, ਸਪਲਾਈ ਤੇ ਮੰਗ ਰੁਕ ਸਕਦੀ ਹੈ। 

ਸ੍ਰੀ ਥੋਰੀ ਨੇ ਇਸ ਮੌਕੇ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।   ਇਸ ਮੌਕੇ ਐਸ ਡੀ ਐਮ ਸ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਕਰੀਬ 400 ਤੋਂ ਵੱਧ ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਰਾਬਤਾ ਕਾਇਮ ਕੀਤਾ ਗਿਆ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਤੁਰੰਤ ਹੀ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾਵੇਗਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD