Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਆਬਾਦੀ ਦਿਵਸ"

ਦੇਸ਼ ਦੀ ਖੁਸ਼ਹਾਲੀ ਲਈ ਆਬਾਦੀ ਵਿੱਚ ਸਥਿਰਤਾ ਅਤੀ ਜਰੂਰੀ:-ਸਿਵਲ ਸਰਜਨ

Health, Fatehgarh Sahib, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Jul 2024

Last updated on: Jul 11, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ "ਵਿਸ਼ਵ ਆਬਾਦੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । 

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਲਈ ਉਸ ਦੇਸ ਦੀ ਆਬਾਦੀ ਦਾ ਸਥਿਰ ਹੋਣਾ ਅਤੀ ਜਰੂਰੀ ਹੁੰਦਾ ਹੈ, ਜੇਕਰ ਦੇਸ਼ ਦੀ ਆਬਾਦੀ ਕੰਟਰੋਲ ਵਿੱਚ ਨਹੀਂ ਹੋਵੇਗੀ ਤਾਂ ਉਸ ਦੇਸ਼ ਦੀ ਤਰੱਕੀ ਵਿਖਾਈ ਨਹੀਂ ਦਿੰਦੀ, ਇਸ ਲਈ ਸਾਨੂੰ ਆਪੋ ਆਪਣੇ ਪਰਿਵਾਰ ਨੂੰ ਸੀਮਤ ਰੱਖਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਸਾਲ ਸਿਹਤ ਵਿਭਾਗ ਵੱਲੋਂ ਅਬਾਦੀ ਦਿਵਸ ਤੇ "ਵਿਕਸਿਤ ਭਾਰਤ ਦੀ ਨਵੀਂ ਪਹਿਚਾਣ - ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ "  ਸਲੋਗਨ ਘੋਸ਼ਿਤ ਕੀਤਾ ਗਿਆ ਹੈ । 

ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾ ਕੇ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ ਇਹ ਸਾਰੇ ਤਰੀਕੇ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ । ਉਹਨਾਂ ਕਿਹਾ ਕਿ ਪਰਿਵਾਰਾਂ ਨੂੰ ਸੀਮਤ ਰੱਖਣ ਨਾਲ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਵੀ ਕਮੀਂ ਹੋਵੇਗੀ ਅਤੇ ਦੇਸ਼ ਅੰਦਰੋ ਬੇਰੁਜ਼ਗਾਰੀ, ਅਨਪੜ੍ਹਤਾ, ਕੁਪੋਸ਼ਣ, ਗਰੀਬੀ, ਕਟੜਤਾ ਆਦਿ ਵਰਗੀਆਂ ਸਮਸਿਆਵਾਂ ਨੂੰ ਵੀ ਕਾਬੂ ਕੀਤਾ ਜਾ ਸਕਦਾ ਹੈ, ਇਸ ਤਰ੍ਹਾਂ ਕਰਨ ਨਾਲ ਦੇਸ਼ ਅਤੇ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਵੇਗਾ। 

ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਸਿਹਤ ਵਿਭਾਗ ਵੱਲੋਂ "ਵਿਸ਼ਵ ਆਬਾਦੀ ਦਿਵਸ" ਨੂੰ ਸਮਰਪਿਤ 11 ਤੋਂ 24 ਜੁਲਾਈ ਤੱਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਯੋਗ ਜੋੜਿਆਂ ਨੂੰ ਉਨਾਂ ਦੀ ਸਹਿਮਤੀ ਅਨੁਸਾਰ ਪਰਿਵਾਰ ਨਿਯੋਜਨ ਸਬੰਧੀ ਸਿਹਤ ਸੇਵਾਵਾਂ ਪ੍ਰਧਾਨ ਕੀਤੀਆਂ ਜਾਣਗੀਆਂ। 

ਉਨਾਂ ਪਰਿਵਾਰ ਭਲਾਈ ਦੇ ਸਥਾਈ ਅਤੇ ਅਸਥਾਈ ਸਾਧਨਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ 11 ਅਤੇ 18 ਜੁਲਾਈ ਨੂੰ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ, 16 ਅਤੇ 23 ਜੁਲਾਈ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ, 12 ਅਤੇ 19 ਜੁਲਾਈ ਨੂੰ ਸਿਵਲ ਹਸਪਤਾਲ ਅਮਲੋਹ, 13 ਅਤੇ 18 ਜੁਲਾਈ ਨੂੰ  ਸਰਕਾਰੀ ਹਸਪਤਾਲ ਖਮਾਣੋ ਅਤੇ 24 ਜੁਲਾਈ ਨੂੰ ਸਰਕਾਰੀ ਹਸਪਤਾਲ ਚਨਾਰਥਲ ਕਲਾਂ ਵਿਖੇ ਪਰਿਵਾਰ ਨਿਯੋਜਨ ਸਬੰਧੀ ਸਿਹਤ ਸੇਵਾਵਾਂ ਉਪਲਬਧ ਕਰਾਉਣ ਲਈ  ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ ।

ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ , ਪੀਐਨਡੀਟੀ ਕੁਆਰਡੀਨੇਟਰ ਜਸਵੀਰ ਸਿੰਘ, ਨਰਸਿੰਗ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕ ਹਾਜ਼ਰ ।

 

Tags: Health , Fatehgarh Sahib , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD