Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਆਪ ਸਰਕਾਰ-ਆਪ ਦੇ ਦੁਆਰ’ : ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਬਟਾਲਾ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਕੀਤੀਆਂ ਹੱਲ

ਕਿਹਾ- ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 11 Jul 2024

Last updated on: Jul 11, 2024, 00:00 IST

ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅੱਜ ਸਵੇਰੇ  ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਪੁਹੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਉਨਾਂ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕਾਰਪੋਰੇਸ਼ਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਮੋਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਦੱਸਿਆ ਕਿ ਅੱਜ ਲੋਕਾਂ ਨੂੰ ਮਿਲਣ ਦਾ ਮੁੱਖ ਮੰਤਵ ਇਹੀ ਸੀ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਾਰ-ਵਾਰ ਦਫਤਰ ਦੇ ਚੱਕਰ ਨਾ ਮਾਰਨੇ ਪੈਣ ਅਤੇ ਮੌਕੇ ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਸਕਣ। ਉਨਾਂ ਦੱਸਿਆ ਕਿ ਲੋਕਾਂ ਦੀਆਂ ਰੋਜਮੱਰਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਮੌਕੇ ’ਤੇ ਮੋਜੂਦ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਗਈਆਂ।ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਉਨਾਂ ਕੋਲ ਕੋਈ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ, ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨਾਂ ਅੱਗੇ ਕਿਹਾ ਕਿ ਉਹ ਇਸੇ ਤਰਾਂ ਕਾਰਪੋਰੇਸ਼ਨ ਦਫਤਰ ਆ ਕੇ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਉਹ ਅਗਲੇ ਹਫਤੇ ਫਿਰ ਇਸੇ ਤਰਾਂ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨਾਂ ਦੀ ਕੋਈ ਸਮੱਸਿਆ ਹੱਲ ਨਹੀਂ ਹੁੰਦੀ ਤਾਂ ਉਹ ਦੁਬਾਰਾ ਉਨਾਂ ਦੇ ਧਿਆਨ ਵਿੱਚ ਜਰੂਰ ਵਿੱਚ ਲਿਆਉਣ ਤਾਂ ਜੋ ਸਬੰਧਤ ਵਿਭਾਗ ਦੀ ਜਵਾਬਦੇਹੀ ਕੀਤੀ ਜਾ ਸਕੇ।

ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ  ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਤੇ ਸ਼ਹਿਰ ਦੇ ਆਲੇ ਦੁਆਲੇ ਬਾਈਪਾਸ ਰੋਡ ਚੌੜੇ ਤੇ ਮਜ਼ਬੂਤ ਬਣਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਦੁਹਰਾਇਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD