Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਿੰਡ ਸ਼ਾਹਬਾਦ ਵਿਖੇ ਪੌਦੇ ਲਗਾਏ ਗਏ

ਲੋਕ ਸਕੂਲਾਂ, ਕਾਲਜਾਂ ਅਤੇ ਜਨਤਕ ਸਥਾਨਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ - ਲਾਇਨ ਗਗਨਦੀਪ ਸਿੰਘ

Lions Club Muskan, Lions Club Batala Muskan, Batala

Web Admin

Web Admin

5 Dariya News

ਬਟਾਲਾ , 12 Jul 2024

Last updated on: Jul 12, 2024, 00:00 IST

ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਗ੍ਰਾਮ ਪੰਚਾਇਤ ਪਿੰਡ ਸ਼ਾਹਬਾਦ ਵਿਖੇ ਸਰਪੰਚ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਇਨਜ ਕਲੱਬ 321 ਡੀ ਦੇ ਗਵਰਨਰ ਰਛਪਾਲ ਸਿੰਘ ਬੱਚਾਜੀਵੀ ਵੱਲੋਂ ਦਿੱਤੀ ਅਗਵਾਈ ਤਹਿਤ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ  100 ਪੌਦੇ ਲਗਾਏ ਗਏ ਹਨ। 

ਉਨ੍ਹਾਂ ਕਿਹਾ ਕਿ ਲੋਕ ਸਕੂਲਾਂ /ਕਾਲਜਾਂ ਤੇ ਜਨਤਕ ਸਥਾਨਾਂ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ ਜਾਣਕਾਰੀ ਦਿੱਤੀ  ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਕਲੱਬ ਵੱਲੋਂ ਹੋਰ ਪੌਦੇ ਲਗਾਏ ਜਾਣਗੇ। ਇਸ ਮੌਕੇ ਵਾਇਸ ਰੀਜਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਲਾਇਨ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਪੋਦੇ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਸ ਦੀ ਹਰ ਪੱਖੋਂ ਸਾਂਭ ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਲੱਬ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਪ੍ਰਸੰਸਾ ਕੀਤੀ। 

ਇਸ ਮੌਕੇ ਸੈਕਟਰੀ ਲਾਇਨ ਭਾਰਤ ਭੂਸ਼ਨ , ਖਚਾਨਚੀ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ. ਓ. ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਪਰਵਿੰਦਰ ਸਿੰਘ ਗੋਰਾਇਆ, ਲਾਇਨ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ, ਲਾਇਨ ਗੁਰਸ਼ਰਨ ਸਿੰਘ ਸਰਾਂ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਸੰਦੀਪ, ਲਾਇਨ ਗੋਬਿੰਦ ਸੈਣੀ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਬਲਕਾਰ ਸਿੰਘ, ਲਾਇਨ ਜੁਲਕਾ , ਲਾਇਨ ਸਰਬਜੀਤ ਸਿੰਘ, ਲਾਇਨ ਅਨੂਪ ਸਿੰਘ, ਮਨਪ੍ਰੀਤ ਸਿੰਘ ,ਅਨਿਲ ਕਾਲੜਾ, ਅਜੀਤ ਸਿੰਘ, ਸਿਮਰਨਜੀਤ ਸਿੰਘ ਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Lions Club Muskan , Lions Club Batala Muskan , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD