Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਦੌਰਾ

ਕਿਹਾ, ਹੁਣ ਲੋਕਾਂ ਦੇ ਮਸਲਿਆਂ ਦਾ ਤੇਜ਼ੀ ਨਾਲ ਹੋਵੇਗਾ ਨਿਬੇੜਾ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, PoonamDeep Kaur, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 12 Jul 2024

Last updated on: Jul 12, 2024, 00:00 IST

ਅੱਜ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ - ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਸਹਾਇਤਾ ਕੇਂਦਰ ਦੇ ਬਣਨ ਨਾਲ ਲੋਕਾਂ ਦੀ ਸੁਣਵਾਈ ਵਧੇਗੀ ਅਤੇ ਖੱਜਲ-ਖੁਆਰੀ ਘਟੇਗੀ ਤੇ ਲੋਕਾਂ ਦੇ ਚੰਡੀਗੜ੍ਹ ਪੱਧਰ ਦੇ ਕੰਮ ਵੀ ਇਥੇ ਹੀ ਹੋ ਸਕਣਗੇ। ਇਸ ਮੌਕੇ ਉਨ੍ਹਾਂ ਸਹਾਇਤਾ ਕੇਂਦਰ 'ਤੇ ਆਪਣੇ ਕੰਮਾਂ ਬਾਬਤ ਪੁੱਜੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਿਨ੍ਹਾਂ ਸਰਕਾਰ ਦੇ ਉੱਦਮ ਦੀ ਸ਼ਲਾਘਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਹੜੇ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਦਫ਼ਤਰ ਜਾਂ ਵੱਖ - ਵੱਖ ਵਿਭਾਗਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਕੰਮ ਵਾਸਤੇ ਚੰਡੀਗੜ੍ਹ ਗੇੜੇ ਮਾਰਨ ਪੈਂਦੇ ਸਨ, ਉਨ੍ਹਾਂ ਲਈ 'ਮੁੱਖ ਮੰਤਰੀ ਸਹਾਇਤਾ ਕੇਂਦਰ' ਵਰਦਾਨ ਸਾਬਿਤ ਹੋਵੇਗਾ, ਕਿਉੰਕਿ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਸਕੇਗੀ। ਇਸ ਤਰ੍ਹਾਂ ਉਨ੍ਹਾਂ ਦੀਆਂ ਅਰਜ਼ੀਆਂ ਏਨੀ ਦੂਰ ਜਾਣ ਦੀ ਬਜਾਏ ਸਥਾਨਕ ਪੱਧਰ ਤੋਂ ਹੀ ਭੇਜੀਆਂ ਜਾ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਲ ਹੀ 'ਸਵਾਗਤ ਅਤੇ ਸਹਾਇਤਾ ਕੇਂਦਰ ਵੀ ਸਥਾਪਿਤ ਕੀਤਾ ਹੈ, ਜਿਸ ਦਾ ਉਦੇਸ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ ਵੱਖ ਵਿਭਾਗੀ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਮਦਦ ਕਰਨਾ ਹੈ। ਇਸ ਮੌਕੇ ਗੁਰਮੁੱਖ ਸਿੰਘ ਸਰਪੰਚ ਭੈਣੀ ਜੱਸਾ ਨੇ ਕਿਹਾ ਕਿ ਉਹ ਆਪਣੇ ਕੰਮ ਲਈ ਡੀ ਸੀ ਦਫ਼ਤਰ ਆਏ ਸੀ ਤੇ ਸਹਾਇਤਾ ਕੇਂਦਰ ਤੋਂ ਟੋਕਣ ਲੈ ਕੇ ਡਿਪਟੀ ਕਮਿਸ਼ਨਰ ਨੂੰ ਮਿਲੇ ਤੇ ਉਨ੍ਹਾਂ ਦੀ ਵਧੀਆ ਸੁਣਵਾਈ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , PoonamDeep Kaur , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD