Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦੀ ਸ਼ਲਾਘਾ

ਪੰਜਾਬ ਵਿੱਚ ਹਰਿਆਲੀ ਵਧਾਉਣਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ:- ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 12 Jul 2024

Last updated on: Jul 12, 2024, 00:00 IST

ਪੰਜਾਬ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਉੱਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ਉੱਤੇ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ। ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਵੱਲੋਂ ਅੱਜ ਇੱਕ ਪੌਦਾ ਲਗਾਇਆ ਗਿਆ। 

ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ ਵੀ ਮੌਜੂਦ ਸਨ। ਮੁੱਖ ਸਕੱਤਰ ਪੰਜਾਬ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। 

ਉਹਨਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਬੂਟੇ ਲਗਾ ਕੇ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ  ਨੇ ਕਿਹਾ ਕਿ ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਸਨ। 

ਜਿਸ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਵੱਖ-ਵੱਖ 21 ਥਾਵਾਂ 'ਤੇ 22,300 ਬੂਟੇ ਲਗਾਏ  ਗਏ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਖੰਨਾ, ਸਾਹਨੇਵਾਲ, ਮਲੌਦ, ਸਮਰਾਲਾ, ਮਾਛੀਵਾੜਾ, ਮੁੱਲਾਂਪੁਰ ਦਾਖਾ, ਰਾਏਕੋਟ, ਜਗਰਾਉਂ, ਪਾਇਲ ਅਤੇ ਦੋਰਾਹਾ ਨਗਰ ਕੌਂਸਲਾਂ ਦੇ ਏਰੀਏ ਵਿੱਚ 1270 ਬੂਟੇ ਲਗਾਏ ਗਏ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗਾਲਿਬ ਕਲਾਂ, ਸਿੱਧਵਾਂ ਬੇਟ, ਖਾਸੀ ਕਲਾਂ ਅਤੇ ਲਤਾਲਾ ਪਿੰਡਾਂ ਵਿੱਚ 1.10 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।

ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵੱਲੋਂ ਰਾਹੋਂ ਰੋਡ 'ਤੇ ਪਿੰਡ ਗਹਿਲੇਵਾਲ ਵਿਖੇ ਆਪਣੀ ਜ਼ਮੀਨ 'ਤੇ 200 ਦੇ ਕਰੀਬ ਬੂਟੇ ਲਗਾਏ ਗਏ। ਉਹਨਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾਉਣ ਦੀ ਚਲਾਈ ਗਈ ਇਹ ਵਿਸ਼ਾਲ ਮੁਹਿੰਮ ਦੀ ਸ਼ਲਾਘਾ ਵੀ ਕੀਤੀ।

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਵਿੱਚ ਹਰਿਆਲੀ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਜੰਗਲਾਤ ਰਕਬੇ ਦੇ ਤੇਜ਼ੀ ਨਾਲ ਘਟਣ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਧ ਤੋਂ ਵੱਧ ਪੌਦੇ ਲਗਾਉਣ ਦੇ  ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ ਭਰਿਆ ਸਥਾਨ ਪ੍ਰਦਾਨ ਕਰਨ ਦੀ ਮਹੱਤਤਾ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਸਾਂਭ-ਸੰਭਾਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਮੁੱਖ ਸਕੱਤਰ ਪੰਜਾਬ ਨੇ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਵੀ ਸਹਾਈ ਹੁੰਦੇ ਹਨ। ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ। ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD