Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰ ਸਕੱਤਰ ਤੇ ਮੈਂਬਰਾਂ ਨੇ ਫ਼ਿਰੋਜ਼ਪੁਰ ਪਹੁੰਚ ਕੇ ਸੁਣੀਆਂ ਐਸ.ਸੀ. ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਦਿੱਤੇ ਲੋੜੀਂਦੇ ਨਿਰਦੇਸ਼

Davinder Singh, Member Secretary Punjab Scheduled Caste Commission, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 12 Jul 2024

Last updated on: Jul 12, 2024, 00:00 IST

ਪੰਜਾਬ ਅਨੁਸੂਚਿਤ ਜਾਤੀ ਆਯੋਗ ਦੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਆਈ.ਏ.ਐਸ. ਅਤੇ ਕਮਿਸ਼ਨ ਦੇ ਮੈਂਬਰ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਵੱਲੋਂ ਪ੍ਰਾਪਤ ਹੋਈਆ ਸ਼ਿਕਾਇਤਾਂ ਦਾ ਹੱਲ ਕਰਨ ਲਈ ਵਿਚਾਰ ਚਰਚਾ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਚਾਰ ਵਟਾਂਦਰਾ ਕੀਤਾ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। 

ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਐਡਵੋਕੇਟ ਪਰਮਿਲਾ ਫਲੀਆਂਵਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਫਿਰੋਜ਼ਪੁਰ ਜਿਲ੍ਹੇ ਨਾਲ ਸਬੰਧਤ 28 ਸ਼ਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 25 ਪੁਲਿਸ ਅਤੇ 3 ਪੰਚਾਇਤੀ ਵਿਭਾਗ ਨਾਲ ਸਬੰਧਤ ਸਨ। 

ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਉਹ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਥੇ ਪਹੁੰਚੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲਣ, ਆਪਸੀ ਲੜਾਈ, ਪੁਲਿਸ ਵਿਭਾਗ ਵਿਰੁੱਧ ਸ਼ਕਾਇਤਾਂ, ਗਲਤ ਮੁਕੱਦਮਿਆਂ ਵਿੱਚ ਨਾਮ ਦਰਜ, ਧੋਖਾਧੜੀ ਆਦਿ ਸਬੰਧੀ ਸ਼ਕਾਇਤਾ ਪ੍ਰਾਪਤ ਹੋਈਆਂ ਸਨ।

ਕਮਿਸ਼ਨ ਦੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਨੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ  ਪੁਲਿਸ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਣਦੀ ਕਾਰਵਾਈ ਕਰਕੇ ਰਿਪੋਰਟ ਕਮਿਸ਼ਨ ਕੋਲ ਪੇਸ਼ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ 15 ਹੋਰ ਲੋਕਾਂ ਦੀਆਂ ਮੁਸ਼ਕਲਾ ਵੀ ਸੁਣੀਆਂ ਅਤੇ ਉਨ੍ਹਾਂ ਦੀ ਦਰਖਾਸਤਾਂ ਪ੍ਰਾਪਤ ਕਰਕੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। 

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਕਿ ਸਮੂਹ ਵਿਭਾਗਾ ਵਲੋ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਹਰ ਮਹੀਨੇ ਰੀਵਿਊ ਕੀਤਾ ਜਾਇਆ ਕਰੇ। ਇਸ ਤੋ ਇਲਾਵਾ ਸਰਕਾਰੀ ਕ੍ਰਮਚਾਰੀਆਂ ਨਾਲ ਸਬੰਧਤ ਗਾਈਡ ਲਾਈਨ ਅਨੁਸਾਰ ਸੀਨੀਆਰਤਾਂ ਅਤੇ ਰਿਜਰਵੇਸ਼ਨ ਸਬੰਧੀ ਮੁਸ਼ਕਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। 

ਇਸ ਤੋ ਇਲਾਵਾ ਪੁਲਿਸ ਪ੍ਰਸ਼ਾਸਨ ਵਲੋ ਆਏ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕੇਸਾਂ ਨੂੰ ਡੀਲ ਕਰਨ ਲਈ ਇਕ ਗਜਟਿਡ ਰੈਂਕ ਦਾ ਨੋਡਲ ਅਧਿਕਾਰੀ ਲਗਾਉਣ ਦੇ ਵੀ ਆਦੇਸ਼ ਦਿੱਤੇ ਗਏ ਤਾਂ ਜੋ ਆਮ ਲੋਕਾਂ ਨੂੰ ਜਲਦੀ ਇਨਸਾਫ ਮਿਲ ਸਕੇ। ਇਸ ਮੌਕੇ ਐਸ.ਪੀ. ਐੱਚ ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਡੀ.ਡੀ.ਪੀ.ਓ. ਸ੍ਰੀ ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਸਮਾਜਿਕ ਨਿਆ ਤੇ ਅਧਿਕਾਰਤਾ ਅਫਸਰ ਗੁਰਮੀਤ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Davinder Singh , Member Secretary Punjab Scheduled Caste Commission , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD