Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪਿੰਡਾਂ 'ਚ ਪੁੱਜੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ

ਵਿਧਾਇਕ ਗੁਰਲਾਲ ਘਨੌਰ ਦੇ ਨਾਲ ਖੇਤਾਂ 'ਚ ਜਾ ਕੇ ਘੱਗਰ ਦੇ ਪੁਰਾਣੇ ਪਾੜ ਦਾ ਲਿਆ ਜਾਇਜ਼ਾ

Showkat Ahmad Parray, DC Patiala, Deputy Commissioner Patiala, Patiala, Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ , 12 Jul 2024

Last updated on: Jul 12, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਅੱਜ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡ ਕਾਮੀ ਖੁਰਦ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ ਅਤੇ ਪਿੰਡ ਕਾਮੀ ਖੁਰਦ ਤੇ ਰਾਮਪੁਰ ਨੇੜੇ ਘੱਗਰ ਦੇ ਇੱਕ ਪੁਰਾਣੇ ਪਾੜ ਦਾ ਖੇਤਾਂ ਵਿੱਚ ਜਾ ਕੇ ਜਾਇਜ਼ਾ ਵੀ ਲਿਆ। ਇਸ ਕੈਂਪ ਦੌਰਾਨ ਕਾਮੀ ਖੁਰਦ ਤੋਂ ਇਲਾਵਾ ਹਰਪਾਲਪੁਰ, ਬੂੜ ਮਾਜਰੀ, ਉਲਾਣਾ, ਸੰਧਾਰਸੀ, ਮਰਦਾਂਪੁਰ, ਚਮਾਰੂ ਆਦਿ ਪਿੰਡਾਂ ਦੇ ਵਸਨੀਕਾਂ ਨੇ ਵੀ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕੀਤੀਆਂ।

ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਚ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲੋਕਾਂ ਦੇ ਮਸਲੇ ਸੁਣਨ ਲਈ ਭੇਜਣ ਦਾ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿਧਾਇਕ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਾਮੀ ਖੁਰਦ ਵਿਖੇ ਕਰੀਬ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਤੁਰੰਤ ਹੱਲ ਕਰਨ ਲਈ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ 'ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜਰੂਰ ਉਠਾਉਣ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਉਨ੍ਹਾਂ ਕੋਲ ਘੱਗਰ 'ਚ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਟੁੱਟੇ ਬੰਨ੍ਹਾਂ, ਸੜਕਾਂ ਤੇ ਪੀਣ ਵਾਲੇ ਪਾਣੀ ਸਮੇਤ ਹੋਰ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਤੇ ਮਸਲੇ ਆਏ ਹਨ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਜਾ ਕੇ ਪਿੰਡ ਕਾਮੀ ਖੁਰਦ ਤੇ ਰਾਮਪੁਰ ਨੇੜੇ ਘੱਗਰ ਦੇ ਇੱਕ ਪੁਰਾਣੇ ਪਾੜ ਦਾ ਜਾਇਜ਼ਾ ਵੀ ਲੈਕੇ ਆਏ ਹਨ ਅਤੇ ਇਸ ਨੂੰ ਤੁਰੰਤ ਪੂਰਨ ਲਈ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਕੈਂਪ ਦੌਰਾਨ ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਪੀ. ਬੂਟਾ ਸਿੰਘ ਗਿੱਲ, ਤਹਿਸੀਲਦਾਰ ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ, ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ, ਈ.ਟੀ.ਓ. ਰੁਪਿੰਦਜੀਤ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਪੰਚਾਇਤ ਸਕੱਤਰ ਗੁਰਮੀਤ ਸਿੰਘ, ਐਸ.ਐਚ.ਓ. ਜਸਪ੍ਰੀਤ ਸਿੰਘ, ਪੀ.ਏ ਗੁਰਤਾਜ ਸਿੰਘ, ਦਵਿੰਦਰ ਸਿੰਘ ਭੰਗੂ, ਕਸ਼ਮੀਰੀ ਲਾਲ, ਸੁਰਿੰਦਰ ਸਿੰਘ, ਅਸ਼ਵਨੀ ਸਨੋਲੀਆ, ਸੁਰਿੰਦਰ ਸਰਵਾਰਾ, ਮੱਖਣ ਖਾਨ ਘਨੌਰ ਸਮੇਤ ਇਲਾਕੇ ਦੇ ਪਤਵੰਤੇ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD