Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ : ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Jasbir Singh Sandhu, Amritsar

Web Admin

Web Admin

5 Dariya News

ਅੰਮ੍ਰਿਤਸਰ , 12 Jul 2024

Last updated on: Jul 12, 2024, 00:00 IST

ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ  ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ  ਵਿਖੇ 100 ਤੋਂ ਵਧੇਰੇ  ਬੂਟੇ ਲਗਾਉਂਦਿਆਂ  ਸਾਂਝੇ ਕੀਤੇ।

ਸ੍ਰ ਧਾਲੀਵਾਲ ਨੇ ਕਿਹਾ ਕਿ ਰੁੱਖਾਂ ਨੂੰ ਪੁੱਤਾਂ ਵਾਂਗ ਪਾਲੋ ਅਤੇ ਇਸਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਕੇ    ਅਗਲੀਆਂ ਪੀੜੀ ਲਈ ਵਾਤਾਵਰਨ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣਾ ਹੀ ਨਹੀਂ ਬਲਕਿ ਇਸ ਦੇਖਭਾਲ ਵੀ ਕਰਨੀ ਚਾਹੀਦੀ ਹੈ।

ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਭ ਤੋਂ ਵਾਤਾਵਰਣ ਨੂੰ ਸੁੱਧ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਰਕਾਰ ਦਾ ਸਹਿਯੋਗ ਦੇਵੇ।ਇਸ ਮੌਕੇ ਬੂਟਿਆਂ ਦਾ ਪ੍ਰਸ਼ਾਦ ਗੁਰਦੁਆਰਾ ਸਾਹਿਬ ਵਿਖੇ ਕਈ ਸੰਗਤਾਂ ਨੂੰ ਦਿੱਤਾ ਗਿਆ। ਸ੍ਰ ਧਾਲੀਵਾਲ ਨੇ ਸੰਗਤ ਨੂੰ ਕਿਹਾ ਕਿ ਜੋ ਬੂਟੇ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ। ਇਨ੍ਹਾਂ ਨੂੰ ਆਪਣੇ ਘਰ ਦੇ ਬਾਹਰ ਜਰੂਰ ਲਗਾਇਆ ਜਾਵੇ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰ ਰਵਿੰਦਰ ਸਿੰਘ ਭੱਟੀ, ਐਸ.ਸੀ. ਨਗਰ ਨਿਗਮ ਸੰਦੀਪ ਸਿੰਘ, ਡੀ:ਐਸ:ਪੀ ਸੁਖਪਾਲ ਸਿੰਘ, ਮਿਸ਼ਨ ਅਗਾਜ ਤੋਂ ਸ੍ਰੀ ਦੀਪਕ ਬੱਬਰ, ਰਣਦੀਪ ਸਿੰਘ ਛੀਨਾ, ਸਤਨਾਮ ਸਿੰਘ , ਹਰਜਿੰਦਰ ਸਿੰਘ,  ਅਵਤਾਰ ਸਿੰਘ, ਰੇਸ਼ਮ ਸਿੰਘ,  ਸਰਪੰਚ ਜਸਪਾਲ ਸਿੰਘ ਸੰਧੂ, ਹੀਰਾ ਸਿੰਘ, ਕੈਪਟਨ ਹਰਦੇਵ ਸਿੰਘ,  ਹਰਪਾਲ ਸਿੰਘ, ਮੈਨੇਜਰ ਜਗਦੀਪ ਸਿੰਘ ਪੰਨੂ,  ਬਲਵਿੰਦਰ ਸਿੰਘ ਉੱਪਲ ਮਜੀਠੀਆ,  ਰੇਸ਼ਮ ਸਿੰਘ, ਪ੍ਰਤਾਪ ਸਿੰਘ, ਉਜਾਗਰ ਸਿੰਘ ਅਤੇ   ਡਾਕਟਰ ਕਿਰਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Jasbir Singh Sandhu , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD