Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੀਤੇ ਵਾਅਦੇ ਨੂੰ ਪੂਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗੀ - ਦਵਿੰਦਰਜੀਤ ਸਿੰਘ ਲਾਡੀ ਢੋਂਸ

ਤਲਵੰਡੀ ਭੰਗੇਰੀਆਂ ਵਿੱਚ ਲੱਗੇ ਵਿਸ਼ੇਸ਼ ਕੈਂਪ ਵਿੱਚ ਕੀਤੀ ਸ਼ਿਰਕਤ, ਲੋਕਾਂ ਨੇ ਦਿੱਤਾ ਹਾਂ-ਪੱਖੀ ਰੀਵਿਊ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਧਰਮਕੋਟ (ਮੋਗਾ) , 12 Jul 2024

Last updated on: Jul 12, 2024, 00:00 IST

ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗ ਗਈ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਬੰਦ ਕਰਨ ਦੇ ਮਨੋਰਥ ਵਜੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਕੈਂਪ ਆਯੋਜਿਤ ਕਰਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ''ਆਪ ਦੀ ਸਰਕਾਰ ਆਪ ਦੇ ਦੁਆਰ'' ਸਕੀਮ ਤਹਿਤ ਲੱਗ ਰਹੇ ਪਿੰਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਤਲਵੰਡੀ ਭੰਗੇਰੀਆਂ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਸ਼ਿਰਕਤ ਕਰਕੇ ਕੀਤਾ। ਉਨ੍ਹਾਂ ਕੈਂਪਾਂ ਦੇ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇੱਥੇ ਪਹੁੰਚੇ ਆਮ ਲੋਕਾਂ ਤੋਂ ਬਰੀਕੀ ਵਿੱਚ ਰੀਵਿਊ ਵੀ ਪ੍ਰਾਪਤ ਕੀਤੇ। ਲੋਕਾਂ ਨੇ ਕਿਹਾ ਕਿ ਜਿਹੜੇ ਸਰਕਾਰੀ ਕੰਮ ਕਰਵਾਉਣ ਲਈ ਉਨ੍ਹਾਂ ਨੂੰ ਮੋਗਾ ਦੇ ਵੱਖ-ਵੱਖ ਦਫ਼ਤਰਾਂ ਵਿੱਚ ਚੱਕਰ ਕੱਢਣੇ ਪੈਂਦੇ ਸਨ ਉਨ੍ਹਾਂ ਕੰਮਾਂ ਨੂੰ ਅਧਿਕਾਰੀ ਹੁਣ ਖੁਦ ਪਿੰਡਾਂ ਵਿੱਚ ਆ ਕੇ ਨਿਪਟਾ ਰਹੇ ਹਨ। 

ਵਿਧਾਇਕ ਨੂੰ ਇਨ੍ਹਾਂ ਕੈਂਪਾਂ ਦਾ ਲੋਕਾਂ ਵੱਲੋਂ ਹਾਂ ਪੱਖੀ ਫੀਡਬੈਕ ਮਿਲਿਆ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਬਦੌਲਤ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਮੌਕੇ ਉੱਪਰ ਹੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਵਿੱਚ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਗਿਆ। 

ਕੈਂਪ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ, ਡੀ.ਐਸ.ਪੀ. ਧਰਮਕੋਟ ਅਮਰਜੀਤ ਸਿੰਘ ਸਮੇਤ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਮਿਤੀ 17 ਜੁਲਾਈ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ। 

ਇਸ ਤੋਂ ਇਲਾਵਾ 19 ਜੁਲਾਈ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। 

ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD