Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੇ ਕੰਮ : ਲਖਵੀਰ ਸਿੰਘ ਰਾਏ

ਲੋਕਾਂ ਦੀਆਂ ਸਮੱਸਿਆਵਾਂ ਦਾ ਜ਼ਿਲ੍ਹਾ ਪੱਧਰ ਤੇ ਹੱਲ ਕਰਨ ਵਾਸਤੇ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ: ਪਰਨੀਤ ਸ਼ੇਰਗਿੱਲ

Lakhbir Singh Rai, AAP, Aam Aadmi Party, Aam Aadmi Party Punjab, AAP Punjab, Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib , Bhagwant Mann Sarkar Tuhade Dwar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Jul 2024

Last updated on: Jul 12, 2024, 00:00 IST

ਪੰਜਾਬ ਦੇ ਲੋਕ ਇਹ ਭਲੀਭਾਂਤ ਜਾਣਦੇ ਹਨ ਕਿ ਜਦੋਂ ਤੋਂ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬੀਆਂ ਦੀ ਸਹੂਲਤ ਲਈ ਕਈ ਅਹਿਮ ਫੈਸਲੇ ਕੀਤੇ ਗਏ ਹਨ। ਹੁਣ ਮੁੱਖ ਮੰਤਰੀ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਪ੍ਰਤੀ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਤੁਹਾਡੇ ਦੁਆਰਾ ਤਹਿਤ ਪਿੰਡ ਭਗੜਾਣਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਹੈ ਅਤੇ ਇਸੇ ਕੜੀ ਨੂੰ ਅੱਗੇ ਤੋਰਦਿਆਂ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। 

ਇਸ ਮੌਕੇ ਵਿਧਾਇਕ ਰਾਏ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਉਥੇ ਹੀ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ ਜਿਸ ਤੋਂ ਸਪਸ਼ਟ ਹੈ ਕਿ ਸ. ਭਗਵੰਤ ਸਿੰਘ ਮਾਨ ਇੱਕ ਸੱਚੇ ਪੰਜਾਬ ਹਿਤੈਸ਼ੀ ਮੁੱਖ ਮੰਤਰੀ ਹਨ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪੰਜਾਬ ਦੇ ਅੰਨਦਾਤਾ ਕਿਸਾਨਾਂ ਨੂੰ ਫਸਲ ਬੀਜਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੁਣ ਹਰੇਕ ਹਫਤੇ ਵਿੱਚ ਦੋ ਵਾਰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਡੀ.ਸੀ. ਦਫ਼ਤਰ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨ ਨਾਲ ਹੁਣ ਆਮ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਜਾਣ ਦੀ ਜਰੂਰਤ ਨਹੀਂ ਪਵੇਗੀ ਕਿਉਂਕਿ ਲੋਕਾਂ ਦੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੀ ਹੱਲ ਕੀਤੀਆਂ ਜਾਣਗੀਆਂ। 

ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਅੱਜ ਦੇ ਜਨ ਸੁਵਿਧਾ ਕੈਂਪ ਦੌਰਾਨ ਕੁੱਲ 274 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਇਸ ਉਪਰੰਤ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਰਾਏ ਤੇ ਡੀ.ਸੀ. ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹੇ ਦੇ ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਵਾਸਤੇ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਜੇਕਰ ਵਾਤਾਵਰਣ ਦੀ ਸੰਭਾਲ ਪ੍ਰਤੀ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਬੀ.ਡੀ.ਪੀ.ਓ. ਸਰਹਿੰਦ ਸ. ਚੰਦ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਹਾਜਰ ਸਨ।  

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD