Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 15 Jul 2024

Last updated on: Jul 15, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। 

ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਉਪਰੰਤ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau nabs private person taking Rs 1,50,000 bribe

Barnala

The Punjab Vigilance Bureau (VB) during its drive against corruption in the state, on Monday has apprehended a private person named Parveen Kumar, a resident of Bhadaur town in district Barnala while he was accepting a bribe of Rs. 1,50,000. Disclosing this here today an official spokesperson of the state VB informed that the above said accused had earlier lodged a complaint on the Chief Minister's Anti Corruption Action Line against Mohinder Singh, a resident of Barnala city for demanding a bribe. 

After this the said accused Parveen Kumar started blackmailing said Mohinder Singh to pay the bribe for withdrawal of his online complaint. He further added that the aforementioned Mohinder Singh has approached the VB and alleged that said accused Parveen Kumar along with co-accused Gajju Ram, residing at village Bhadalwarh, district Barnala have been demanding a bribe of Rs. 2,50,000 for compromising with him regarding online complaint. 

The spokesperson added that after preliminary enquiry of this complaint the VB team laid a trap and the above accused Parveen Kumar was arrested accepting bribe money of Rs. 1,50,000 from the complainant in the presence of two official witnesses. The co-accused in this is on the run. A case under prevention of corruption act has been registered against both the accused at VB police station Patiala and further investigation into this case was under progress.

 

Tags: Vigilance Bureau , Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD