Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 15 Jul 2024

Last updated on: Jul 15, 2024, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ। ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। 

ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਨਹਿਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਆਉਂਦੇ ਗੈਰ ਸਰਕਾਰੀ ਸਮਾਜਿਕ ਸੰਗਠਨਾਂ ਨਾਲ ਬੈਠਕ ਕਰ ਲੈਣ। ਇਸੇ ਤਰਾਂ ਉਹਨਾਂ ਨੇ ਡੀਡੀਪੀਓ ਨੂੰ ਹਿਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਦੀ ਪਹਿਚਾਣ ਕਰਨ ਜਿਨਾਂ ਦੀ ਵਰਤੋਂ ਕਿਸੇ ਵੀ ਸੰਭਾਵਿਤ ਹੜ ਦੇ ਮੌਕੇ ਦੌਰਾਨ ਸਮਾਨ ਦੀ ਢੋਆ ਢੁਆਈ ਅਤੇ ਰਾਹਤ ਕਾਰਜਾਂ ਲਈ ਕੀਤੀ ਜਾ ਸਕੇ।

ਉਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਤਰਪਾਲਾਂ ਦੀ ਬੰਦੋਬਸਤ ਕਰਨ ਦੀ ਨਿਰਦੇਸ਼ ਦਿੱਤੇ। ਇਸੇ ਤਰਾਂ ਉਹਨਾਂ ਨੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਵਿਵਸਥਾ ਨੂੰ ਦਰੁਸਤ ਰੱਖਿਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ। 

ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਐਸਪੀ ਰਵਨੀਸ਼ ਚੌਧਰੀ, ਐਸਡੀਐਮ ਵਿਪਨ ਕੁਮਾਰ, ਬਲਕਰਨ ਸਿੰਘ, ਪੰਕਜ ਬੰਸਲ, ਡੀਐਸਪੀ ਸੁਬੇਗ ਸਿੰਘ ਤੇ ਏ ਆਰ ਸ਼ਰਮਾ, ਡੀਡੀਪੀਓ ਗੁਰਦਰਸ਼ਨ ਲਾਲ, ਸਿਵਲ ਸਰਜਨ  ਡਾ ਚੰਦਰ ਸ਼ੇਖਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD