Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

‘ਪੰਜਾਬ ਹਰਿਆਲੀ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਕ ਰੋਜ਼ਾ ਮੁਹਿੰਮ ਦੌਰਾਨ 19 ਜੁਲਾਈ ਨੂੰ ਲਗਾਏ ਜਾਣਗੇ 3.5 ਲੱਖ ਪੌਦੇ

ਨਿਰਧਾਰਤ ਟੀਚੇ ਅਨੁਸਾਰ ਪੌਦੇ ਲਗਾ ਕੇ ਵਾਤਾਵਰਣ ਸੰਭਾਲ ’ਚ ਯੋਗਦਾਨ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਮਾਨਸਾ , 15 Jul 2024

Last updated on: Jul 15, 2024, 00:00 IST

ਸਮੂਹ ਅਧਿਕਾਰੀ ਉਨ੍ਹਾਂ ਦੇ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਸਬੰਧੀ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਅਸੀਂ ਆਪਣੇ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਵਾਤਾਵਰਣ ਸਿਰਜ ਸਕੀਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਪੰਜਾਬ ਹਰਿਆਲੀ ਸਕੀਮ’ ਦੇ ਤਹਿਤ 19 ਜੁਲਾਈ ਨੂੰ ਵਿਸ਼ੇਸ਼ ਤੌਰ ’ਤੇ ਇਕ ਰੋਜ਼ਾ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਵੱਖ ਵੱਖ ਵਿਭਾਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ 3.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਦਿਨ ਆਮ ਲੋਕਾਂ ਅਤੇ ਐਨ.ਜੀ.ਓਜ਼. ਨਾਲ ਮਿਲ ਕੇ ਇਸ ਨਿਰਧਾਰਤ ਟੀਚੇ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਪ੍ਰਤੀ ਜਾਗਰੂਕ ਕਰਨ ਦਾ ਸੁਨੇਹਾ ਦੇਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾ ਕੇ ਪਲਾਂਟੇਸ਼ਨ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਨੂੰ ਵੀ ਪੌਦਿਆਂ ਦੀ ਵੰਡ ਕੀਤੀ ਜਾਵੇ ਤਾਂ ਜੋ ਉਨ੍ਹਾਂ ਵਿਚ ਵਾਤਾਵਰਣ ਪ੍ਰਤੀ ਚੇਤਨਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਸਰਵਉੱਤਮ ਭੂਮਿਕਾ ਨਿਭਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। 

ਉਨ੍ਹਾਂ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮੰਡੀ ਬੋਰਡ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਧਾਰਤ ਟੀਚੇ ਤੋਂ ਜਾਣੂ ਕਰਵਾਉਂਦਿਆਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਜੰਗਲਾਤ ਅਫ਼ਸਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ‘ਪੰਜਾਬ ਹਰਿਆਲੀ ਸਕੀਮ’ ਦੇ ਤਹਿਤ ਜ਼ਿਲ੍ਹੇ ’ਚ ਪੜ੍ਹਾਅਵਾਰ ਕੁੱਲ 10 ਲੱਖ ਪੌਦੇ ਲਗਾਉਣ ਦਾ ਟੀਚਾ ਹੈ। 

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਜ਼ਦੀਕੀ ਨਰਸਰੀਆਂ ਨਾਲ ਤਾਲਮੇਲ ਕਰਕੇ ਪੌਦੇ ਪ੍ਰਾਪਤ ਕਰਨ ਅਤੇ ਐਨ.ਜੀ.ਓਜ਼. ਤੇ ਪੰਚਾਇਤਾਂ ਦੇ ਸਹਿਯੋਗ ਨਾਲ ਪਲਾਂਟੇਸ਼ਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਵਿਚ ਆਪਣੀ ਰਿਪੋਰਟ ਸਬਮਿਟ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਸ ਸਬੰਧੀ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਰੱਖਣ ਤਾਂ ਜੋ ਪਲਾਂਟੇਸ਼ਨ ਦੇ ਟੀਚੇ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD