Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਮਸਨੂਈ ਅੰਗ, ਟ੍ਰਾਈਸਾਈਕਲਜ਼, ਵ੍ਹੀਲਚੇਅਰਜ਼ ਸਮੇਤ ਵੱਖੋ-ਵੱਖ ਸਮੱਗਰੀ ਦੇਣ ਲਈ ਅਸੈਸਮੈਂਟ ਕੈਂਪ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਲਾਇਆ ਕੈਂਪ

Vineet Verma, AAP, Aam Aadmi Party, Aam Aadmi Party Punjab, AAP Punjab, S.A.S. Nagar, S.A.S. Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਐਸ.ਏ.ਐਸ.ਨਗਰ , 16 Jul 2024

Last updated on: Jul 16, 2024, 00:00 IST

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਜਿਥੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਦਿਵਿਆਂਗ ਵਿਅਕਤੀਆਂ ਨੂੰ ਮਸਨੂਈ ਅੰਗ ਲਗਵਾ ਕੇ ਚੰਗੇਰਾ ਜੀਵਨ ਜਿਉਣ ਦੇ ਕਾਬਲ ਬਣਾਉਣ ਲਈ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਵਸਤਾਂ/ਉਪਕਰਨ ਵੰਡਣ ਲਈ ਵੀ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਦੀ ਲੜੀ ਤਹਿਤ ਅੱਜ ਪਹਿਲਾ ਕੈਂਪ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1, ਮੋਹਾਲੀ ਵਿਖੇ ਲਾਇਆ ਗਿਆ, ਜਿਸ ਦਾ ਉਦਘਾਟਨ ਐੱਸ ਡੀ ਐਮ ਸ਼੍ਰੀ ਦੀਪਾਂਕਰ ਗਰਗ ਵੱਲੋਂ ਕੀਤਾ ਗਿਆ ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਨੇ ਕੈਂਪ ਦਾ ਜਾਇਜ਼ਾ ਲਿਆ।

ਇਸ ਮੌਕੇ ਸ਼੍ਰੀ ਗਰਗ ਤੇ ਸ਼੍ਰੀ ਵਰਮਾ ਨੇ ਕਿਹਾ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਹੈ, ਜਿਸ ਤਹਿਤ ਮਸਨੂਈ ਅੰਗ, ਟਰਾਈ ਸਾਈਕਲਜ਼, ਵ੍ਹੀਲਚੇਅਰਜ਼, ਫੌੜੀਆਂ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ ਤੇ ਹੋਰ ਸਹਾਇਤਾ ਸਮੱਗਰੀ ਵੰਡਣ ਲਈ ਲਾਭਪਾਤਰੀਆਂ ਦੀ ਅਸੈਸਮੈਂਟ ਕੀਤੀ ਜਾ ਰਹੀ ਹੈ। ਅਜਿਹੇ ਹੀ ਕੈਂਪ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ 17 ਜੁਲਾਈ ਨੂੰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬਸੀ ਵਿਖੇ 18 ਜੁਲਾਈ ਨੂੰ ਸਵੇਰੇ 10:00 ਤੋਂ ਦੁਪਹਿਰ 02:00 ਵਜੇ ਤਕ ਲਾਏ ਜਾਣਗੇ। 

ਸ਼੍ਰੀ ਵਰਮਾ ਨੇ ਜਿੱਥੇ ਕੈਂਪ ਵਿੱਚ ਹਿੱਸਾ ਲੈਣ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਉਥੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਲਈ ਵੱਧ ਚੜ੍ਹ ਕੇ ਕੰਮ ਕਰ ਰਹੀ ਹੈ ਤੇ ਸਭਨਾਂ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਨੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। 

ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਸ਼੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਪਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਲਈ ਜਿਹੜੇ ਦਸਤਾਵੇਜ਼ ਲੋੜੀਂਦੇ ਹਨ, ਉਹਨਾਂ ਵਿੱਚ ਯੂ.ਡੀ.ਆਈ.ਡੀ. ਕਾਰਡ 40 ਫੀਸਦ ਜਾਂ ਇਸ ਤੋਂ ਉਪਰ, 02 ਪਾਸਪੋਰਟ ਸਾਈਜ਼ ਫੋਟੋ, ਜਿਸ ਵਿੱਚ ਸਰੀਰਕ ਅਸਮਰੱਥਤਾ ਦਿਖਾਈ ਦਿੰਦੀ ਹੋਵੇ। ਆਧਾਰ ਕਾਰਡ ਦੀ ਫੋਟੋ ਕਾਪੀ ਸਮੇਤ ਅਸਲ ਅਧਾਰ ਕਾਰਡ/ਵੋਟਰ ਕਾਰਡ ਦੀ ਫੋਟੋ ਕਾਪੀ ਸਮੇਤ ਅਸਲ ਵੋਟਰ ਕਾਰਡ ਤੇ ਸਮਰੱਥ ਅਥਾਰਟੀ ਵੱਲੋਂ ਜਾਰੀ ਆਮਦਨ ਸਰਟੀਫਿਕੇਟ (ਪ੍ਰਤੀ ਮਹੀਨਾ 22,500/- ਰੁਪਏ ਤੋਂ ਘੱਟ) ਸ਼ਾਮਲ ਹਨ। 

ਇਸ ਤੋਂ ਇਲਾਵਾ ਮੋਟਰਾਈਜਡ ਟਰਾਈਸਾਈਕਲ ਸਿਰਫ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਉਨ੍ਹਾਂ ਅੰਗਹੀਣਾਂ ਨੂੰ ਹੀ ਦਿੱਤੇ ਜਾਣਗੇ ਜਿਨ੍ਹਾਂ ਪਾਸ 80 ਫ਼ੀਸਦ ਜਾਂ ਇਸ ਤੋਂ ਉੱਪਰ ਦਿਵਿਆਂਗਤਾ/ਅੰਗਹੀਣਤਾ ਦਾ ਸਰਟੀਫਿਕੇਟ ਹੋਵੇਗਾ ਅਤੇ ਉਹ ਮੋਟਰਾਈਜ਼ਡ ਟਰਾਈਸਾਈਕਲ ਚਲਾਉਣ ਲਈ ਯੋਗ ਹੋਣਗੇ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਵਿੱਚ ਉਕਤ ਸਹੂਲਤ, ਮੋਟਰਾਈਜ਼ਡ ਟਰਾਈਸਾਈਕਲ ਅਤੇ ਸਮਾਰਟ ਫੋਨ ਦੀ ਸਹੂਲਤ ਪਿਛਲੇ ਪੰਜ ਸਾਲਾਂ ਵਿੱਚ ਪ੍ਰਾਪਤ ਨਾ ਕੀਤੀ ਹੋਵੇ। 

ਸੀਨੀਅਰ ਸਿਟੀਜ਼ਨ (60 ਸਾਲਾਂ ਤੋਂ ਉਪਰ) ਜਿਨ੍ਹਾਂ ਦੀ ਆਮਦਨ 15,000/- ਰੁਪਏ ਤੋਂ ਘੱਟ ਹੋਵੇਗੀ, ਉਨ੍ਹਾਂ ਨੂੰ ਵੀ ਲੋੜੀਂਦੇ ਉਪਕਰਨ ਮੁਹੱਈਆ ਕਰਵਾਏ ਜਾਣਗੇ। ਇਹਨਾਂ ਕੈਂਪਾਂ ਬਾਰੇ ਵਧੇਰੇ ਜਾਣਕਾਰੀ ਲਈ ਹੋਰ ਜਾਣਕਾਰੀ ਲਈ  0172-2219526, 70870-87055 ਅਤੇ  97808-63700 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Vineet Verma , AAP , Aam Aadmi Party , Aam Aadmi Party Punjab , AAP Punjab , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD