Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਕਿਹਾ, ਪੰਜਾਬ ਸਰਕਾਰ ਵੱਲੋਂ ਭੇਜੇ ਗਏ 1 ਕਰੋੜ ਰੁਪਏ ਨਾਲ ਬੰਨ੍ਹ ਦੀ ਮਜ਼ਬੂਤੀ ਕੀਤੀ, ਰਹਿੰਦੇ ਕੰਮ ਵੀ ਜਲਦ ਮੁਕੰਮਲ ਹੋਣਗੇ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧਰਮਕੋਟ/ਮੋਗਾ , 16 Jul 2024

Last updated on: Jul 16, 2024, 00:00 IST

ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਤਾਰ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਜ਼ਿਲ੍ਹਾ ਮੋਗਾ ਅਧੀਨ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਸੀ ਜਿਸ ਨਾਲ ਜਿਆਦਾਤਰ ਬੰਨ੍ਹ ਜਾਂ ਕਿਨਾਰਿਆਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ ਜਦਕਿ ਰਹਿੰਦੇ ਬਾਕੀ ਕੰਮਾਂ ਨੂੰ ਵੀ ਜਲਦ ਹੀ ਮੁਕੰਮਲ ਕਰਵਾਇਆ ਜਾਵੇਗਾ। ਉਹਨਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹਨਾਂ ਨੂੰ ਇਸ ਕੁਦਰਤੀ ਮਾਰ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। 

ਇਸ ਦੌਰਾਨ ਉਹਨਾਂ ਨੇ ਪਿੰਡ ਮੇਲਕ ਗੰਗਾ, ਸੰਘੇੜਾ, ਭੈਣੀ, ਮਦਾਰਪੁਰ, ਕੰਬੋ ਕਲਾਂ ਅਤੇ ਨਾਲ ਲੱਗਦੇ ਇਲਾਕਿਆਂ ਦਾ ਮੌਕਾ ਦੇਖਿਆ। ਉਹਨਾਂ ਕਿਹਾ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ, ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਤਹਿਤ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਇਲਾਕੇ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬੰਨ੍ਹ ਦਾ ਰਕਬਾ ਨੀਵਾਂ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ, ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਇਹ ਬੰਨ੍ਹ ਫਲੱਡ ਸੀਜਨ ਤੌਂ ਪਹਿਲਾ ਉੱਚਾ ਕਰਵਾਉਣ ਬਾਰੇ ਕਿਹਾ ਗਿਆ ਸੀ। ਜਿਸ ਉੱਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਭਰੋਸਾ ਦਿੱਤਾ ਹੋਇਆ ਹੈ ਕਿ ਬੰਨ੍ਹ ਫਲੱਡ ਸੀਜਨ ਤੌਂ ਪਹਿਲਾ ਉੱਚਾ ਕਰਵਾ ਦਿੱਤਾ ਜਾਵੇਗਾ। 

ਇਸ ਤੋਂ ਇਲਾਵਾ ਨਾਲ ਲੱਗਦੇ ਜ਼ਿਲ੍ਹਾ ਜਲੰਧਰ ਨਾਲ ਵੀ ਦਰਿਆ ਦਾ ਰਾਸਤਾ ਪੱਧਰਾ ਰੱਖਣ ਲਈ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਨਾਲ ਇਸ ਇਲਾਕੇ ਵਿਚ ਹੜ੍ਹ ਦਾ ਖਤਰਾ ਬਿਲਕੁਲ ਹੀ ਖਤਮ ਹੋ ਜਾਵੇਗਾ। ਪਰ ਦੇਖਣ ਵਿਚ ਆਇਆ ਹੈ ਕਿ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਵਾਲੇ ਪਾਸੇ ਤੋਂ ਆਉਣ ਵਾਲੇ ਦਰਿਆ ਦੇ ਬੰਨ੍ਹ ਨੀਵੇਂ ਸਨ। 

ਜਿਸ ਨੂੰ ਤੁਰੰਤ ਉੱਚਾ ਕਰਨ ਦੀ ਲੋੜ੍ਹ ਸੀ। ਜੇਕਰ ਇਹ ਬੰਨ੍ਹ ਟੁੱਟਦੇ ਹਨ ਤਾਂ ਇਸ ਦਾ ਪਾਣੀ ਮੋਗਾ ਸ਼ਹਿਰ ਤੱਕ ਮਾਰ ਕਰ ਸਕਦਾ ਹੈ। ਇਸ ਕਰਕੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਪਿੰਡ ਕਮਾਲਕੇ ਅਤੇ ਸ਼ੇਰਪੁਰ ਤਾਇਬਾ ਵਿਚਕਾਰ ਪੈਂਦੇ ਐਲ 5 ਬੰਨ੍ਹ ਅਤੇ ਪਿੰਡ ਭੈਣੀ ਅਤੇ ਸੰਘੇੜਾ ਦਰਮਿਆਨ ਪੈਂਦੇ ਗਿੱਦੜਪਿੰਡੀ ਬੰਨ੍ਹ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹੇ ਵਿੱਚੋਂ ਲੰਘਦੀਆਂ ਛੇ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਜਿਕਰਯੋਗ ਹੈ ਕਿ ਪਿਛਲੇ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਸਤਲੁਜ ਦਰਿਆ ਵਿੱਚ 3 ਲੱਖ ਕਿਊਸਕ ਪਾਣੀ ਚੱਲਿਆ ਸੀ। ਇਸ ਵਾਰ ਇਸ ਤੋਂ ਵੀ ਜਿਆਦਾ ਪਾਣੀ ਨੂੰ ਕਾਬੂ ਕਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਵਿਧਾਇਕ ਵੱਲੋਂ ਜਿਲ੍ਹਾ ਮੋਗਾ ਦੇ ਅਧਿਕਾਰੀਆਂ ਨੂੰ ਲਗਾਤਾਰ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਇਸ ਮੌਕੇ ਧਰਮਕੋਟ ਦੇ ਐੱਸ ਡੀ ਐਮ ਸ੍ਰ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਸ੍ਰ ਰੇਸ਼ਮ ਸਿੰਘ, ਡਰੇਨੇਜ ਵਿਭਾਗ ਦੇ ਅਧਿਕਾਰੀ ਵੀ ਨਾਲ ਸਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD