Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਸਮਰਪਿਤ, ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਹਫਤੇ 'ਚ ਦੋ ਥਾਵਾਂ ਉੱਤੇ ਜ਼ਿਲ੍ਹਾ ਬਰਨਾਲਾ 'ਚ ਲਗਾਏ ਜਾ ਰਹੇ ਹਨ ਸਰਕਾਰ ਤੁਹਾਡੇ ਦੁਆਰ ਕੈਂਪ, ਡਿਪਟੀ ਕਮਿਸ਼ਨਰ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, PoonamDeep Kaur, DC Barnala, Deputy Commissioner Barnala, Barnala, Bhagwant Mann Sarkar Tuhade Dwar

Web Admin

Web Admin

5 Dariya News

ਸਹੌਰ (ਮਹਿਲ ਕਲਾਂ) , 16 Jul 2024

Last updated on: Jul 16, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਸਮਰਪਿਤ ਅਤੇ ਇਸ ਸੋਚ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਪੱਧਰ ਉੱਤੇ ਜਾ ਕੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾਂ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਸਹੌਰ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ 'ਚ ਸ਼ਿਰਕਤ ਕਰਦਿਆਂ ਕੀਤਾ।  

ਉਨ੍ਹਾਂ ਦੱਸਿਆ ਕਿ ਪਿੰਡ ਸਹੌਰ ਵਿਖੇ ਲਗਾਏ ਗਏ ਅੱਜ ਦੇ ਇਸ ਕੈਂਪ 'ਚ ਸਹੌਰ, ਸਹਿਜੜਾ, ਖਿਆਲੀ, ਮਹਿਲ ਖੁਰਦ ਅਤੇ ਪੰਡੋਰੀ ਦੇ ਲੋਕ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਆਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਦੂਰ ਦਰਾਡੇ ਇਲਾਕਿਆਂ ਚੋਂ ਆਉਣ ਵਾਲੇ ਲੋਕਾਂ ਲਈ ਇਹ ਕੈਂਪ ਵਰਦਾਨ ਹਨ ਜਿਹੜੇ ਕਿ ਉਨ੍ਹਾਂ ਦੇ ਘਰ ਦੇ ਨੇੜੇ ਲਗਾਏ ਗਏ ਤਾਂ ਜੋ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਿਹਾੜੀ ਨਾ ਛੱਡਣੀ ਪਏ ਅਤੇ ਨਾ ਹੀ ਉਨ੍ਹਾਂ ਦਾ ਆਣ ਜਾਣ ਦਾ ਕਿਰਾਇਆ ਲੱਗੇ। 

ਉਨ੍ਹਾਂ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕ ਵੀ ਸਰਕਾਰੀ ਤੰਤਰ ਦਾ ਸਾਥ ਦੇਣ ਅਤੇ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਕੈਂਪਾਂ 'ਚ ਪੁੱਜਣ।ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨਾਲ ਉਨ੍ਹਾਂ ਲਾਭਪਾਤਰੀਆਂ ਨੂੰ ਮੌਕੇ ਉੱਤੇ ਹੀ ਬਣਾਏ ਗਏ ਸਰਟੀਫਿਕੇਟਾਂ ਦੀ ਵੰਡ ਕੀਤੀ। ਕੈਂਪ ਦੌਰਾਨ ਲੋਕਾਂ ਨੇ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਪੇਂਡੂ ਖੇਤਰ ਸਰਟੀਫਿਕੇਟ, ਆਧਾਰ ਅਤੇ ਪੈਨ ਕਾਰਡ 'ਚ ਸੋਧਾਂ, ਪੈਨਸ਼ਨ ਸਬੰਧੀ ਜਾਣਕਾਰੀ ਅਤੇ ਹੋਰ ਸਕੀਮਾਂ ਦਾ ਲਾਹਾ ਲਿਆ ।  ਜਿਨ੍ਹਾਂ ਲੋਕਾਂ ਨੇ ਸਰਟੀਫਿਕੇਟ ਅਪਲਾਈ ਕੀਤੇ ਸਨ ਉਨ੍ਹਾਂ ਨੂੰ ਮੌਕੇ ਉੱਤੇ ਹੀ ਸਰਟੀਫਿਕੇਟ ਬਣਾ ਕੇ ਵੰਡ ਦਿੱਤੇ ਗਏ।

ਕੈਂਪ 'ਚ ਸਾਰੇ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਆਪਣੀ ਆਪਣੇ ਵਿਭਾਗ ਦੀਆਂ ਸਕੀਮਾਂ ਆਦਿ ਲੈ ਕੇ ਹਾਜ਼ਰ ਸਨ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੁਪ੍ਰਿਤਾ ਜੌਹਲ, ਉੱਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸ. ਸਤਵੰਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਪਿੰਡ ਮਾਂਗੇਵਾਲ ਦੀ ਕੁਲਦੀਪ ਕੌਰ ਨੂੰ 50000 ਦੀ ਰਾਸ਼ੀ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਚੋਂ ਦਿੱਤਾ ਗਿਆ

ਸਹੌਰ ਵਿਖੇ ਆਯੋਜਿਤ ਕੈਂਪ ਦੌਰਾਨ ਪਿੰਡ ਮਾਂਗੇਵਾਲ ਤੋਂ ਵਿਧਵਾ ਕੁਲਦੀਪ ਕੌਰ ਨੂੰ ਮੁੱਖ ਮੰਤਰੀ ਰਾਹਤ ਫੰਡ ਚੋਂ 50000 ਰੁਪਏ ਦੀ ਰਾਸ਼ੀ ਮਾਲੀ ਸਹਾਇਤਾ ਵਜੋਂ ਦਿੱਤੀ ਗਈ। ਵਿਧਵਾ ਕੁਲਦੀਪ ਕੌਰ ਨੂੰ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਚੈੱਕ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਦਿੱਤਾ ਗਿਆ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , PoonamDeep Kaur , DC Barnala , Deputy Commissioner Barnala , Barnala , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD