Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸੋਹਲ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ

Sandeep Kumar, DC Tarn Taran, Tarn Taran, Deputy Commissioner Tarn Taran, Bhagwant Mann Sarkar Tuhade Dwar

Web Admin

Web Admin

5 Dariya News

ਤਰਨ ਤਾਰਨ , 16 Jul 2024

Last updated on: Jul 16, 2024, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸੋਹਲ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਇਸ ਕੈਂਪ ਵਿੱਚ ਪਿੰਡ ਭੁੱਚਰ ਖੁਰਦ, ਭੁੱਚਰ ਕਲਾਂ, ਗੱਗੋਬੂਹਾ, ਠੱਠੀ ਅਤੇ ਛਾਪਾ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਢੁਕਵੇਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ।ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।    

 

Tags: Sandeep Kumar , DC Tarn Taran , Tarn Taran , Deputy Commissioner Tarn Taran , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD