Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਵਿਧਾਇਕ ਤੇ ਡੀ.ਸੀ. ਰਾਜੇਸ਼ ਧੀਮਾਨ ਨੇ ਖਾਈ ਫ਼ੇਮੇ ਕੀ ਵਿਖੇ ਲਗਾਏ ਰੁੱਖ

ਵਾਤਾਵਰਨ ਦੀ ਸੰਭਾਲ ਲਈ ਹਰ ਮਨੁੱਖ ਇਕ ਰੁੱਖ ਜ਼ਰੂਰ ਲਾਵੇ - ਰਣਬੀਰ ਭੁੱਲਰ

Rajesh Dhiman, DC Ferozepur, Deputy Commissioner Ferozepur, Ferozepur, Ranbir Singh Bhullar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 16 Jul 2024

Last updated on: Jul 16, 2024, 00:00 IST

‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਨੇ ਖਾਈ ਫ਼ੇਮੇ ਕੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਵੀ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਵੱਖ-ਵੱਖ ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਧਾਰਮਿਕ ਅਸਥਾਨਾਂ, ਵਿੱਦਿਅਕ ਸੰਸਥਾਵਾਂ, ਸ਼ਮਸ਼ਾਨ ਘਾਟਾਂ, ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਰਿਵਾਇਤੀ ਰੁੱਖ ਲਗਾਏ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ‘ਹਰ ਮਨੁੱਖ ਲਾਵੇ ਇਕ ਰੁੱਖ’ ਦੀ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਇਸ ਮਾਨਸੂਨ ਸੀਜਨ ਦੌਰਾਨ ਘੱਟੋ ਘੱਟ ਇਕ ਰੁੱਖ ਲਗਾ ਕੇ ਉਸ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਅਤੇ ਆਲਮੀ ਤਪਸ਼ ਕਾਰਨ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। 

ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਵਾਤਾਵਰਨ ਮਿਲ ਸਕੇਗਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚੋਂ ਦਰੱਖਤ ਨਾ ਵੱਢਣ ਅਤੇ ਵੱਧ ਤੋਂ ਵੱਧ ਰਿਵਾਇਤੀ ਰੁੱਖ ਲਗਾਉਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਉਂਦੇ ਛੇ ਬਲਾਕਾਂ ਦੇ ਕੁੱਲ 35 ਏਕੜ ਦੇ ਕਰੀਬ ਰਕਬੇ ਵਿਚ ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕੁਲ 6 ਲੱਖ 50 ਹਜ਼ਾਰ ਰੁੱਖ ਲਗਾਏ ਜਾਣਗੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਬਲਰਾਜ ਸਿੰਘ ਕਟੋਰਾ, ਬੀ.ਡੀ.ਪੀ.ਓ. ਫ਼ਿਰੋਜ਼ਪੁਰ ਹਰਕੀਤ ਸਿੰਘ, ਗਗਨਦੀਪ ਸਿੰਘ ਬਲਾਕ ਪ੍ਰਧਾਨ, ਅਮਰਿੰਦਰ ਸਿੰਘ ਬਰਾੜ, ਹਰਮੀਤ ਸਿੰਘ ਖਾਈ, ਸੁਖਚੈਨ ਸਿੰਘ ਖਾਈ, ਜੁਗਰਾਜ ਸਿੰਘ, ਮਨਪ੍ਰੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , Ranbir Singh Bhullar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD