Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ - ਆਈ.ਜੀ.

ਨਸ਼ਿਆਂ ਦੀ ਰੋਕਥਾਮ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਹਨ, ਲਗਾਤਾਰ ਗਤੀਵਿਧੀਆਂ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Jul 2024

Last updated on: Jul 16, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਸਬੰਧ ਵਿੱਚ ਸ੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਆਈ.ਜੀ. ਫਰੀਦਕੋਟ, ਰੇਂਜ਼ ਫਰੀਦਕੋਟ ਦੀ ਪ੍ਰਧਾਨਗੀ ਹੇਠ ਨਸਿ਼ਆਂ ਦੀ ਰੋਕਥਾਮ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ,ਸ੍ਰੀ ਭਾਗੀਰਥ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡਾ.ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਿਲ੍ਹੇ ਅੰਦਰ ਨਸ਼ੇ ਦੀ ਤਸਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।ਉਹਨਾਂ ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤ ਕੀਤੀ ਕਿ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਜਾਗਰੂਕ ਅਭਿਆਨ ਤੇਜੀ ਨਾਲ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਨਸ਼ੇ ਵਰਗੀ ਭਿਆਨਕ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੈਮਿਸਟ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਬਿਨ੍ਹਾਂ ਲਾਇਸੰਸ ਦਵਾਈਆਂ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਵੀ ਹਦਾਇਤ ਕੀਤੀ। ਉਹਨਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਕੈਮਿਸਟ ਦੁਕਾਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤੇ ਹਰ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ ਤੇ ਸੀ.ਸੀ.ਟੀ ਕੈਮਰੇ ਜਰੂਰ ਲੱਗੇ ਹੋਣੇ ਚਾਹੀਦੇ ਹਨ ਅਤੇ ਇਹਨਾਂ ਕੈਮਰਿਆਂ ਦੀ ਸਮੇਂ ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇ।

ਮੀਟਿੰਗ ਦੌਰਾਨ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸਿ਼ਆਂ ਦੀ ਸਪਲਾਈ ਕਰਨ ਵਾਲੇ 10  ਨਸ਼ਾਂ ਤਸਕਰਾਂ ਦੀ ਤਕਰੀਬਨ 3 ਕਰੋੜ ਰੁਪਏ ਦੀ ਪ੍ਰਾਪਰਟੀ ਜਬਤ ਕੀਤੀ ਗਈ ਹੈ, ਜਦਕਿ ਕੁਝ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਪੁਲਿਸ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਲੈ ਕੇ ਜਾਗਰੂਕ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD