Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ - ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਸਥਾਨਾਂ ਤੇ ਲਗਾਏ ਜਾ ਰਹੇ ਨੇ ਬੂਟੇ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 17 Jul 2024

Last updated on: Jul 17, 2024, 00:00 IST

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ 07 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਦਿਨੋ ਦਿਨ ਪ੍ਰਦੂਸ਼ਿਤ ਹੋ ਰਿਹਾ ਸਾਡਾ ਵਾਤਾਵਰਨ ਹਰਿਆ ਭਰਿਆ ਹੋ ਸਕੇ। ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਅੰਦਰ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥੀਆ ਗਿਆ ਸੀ ਜੋ ਕਿ ਹੁਣ 07 ਲੱਖ ਕਰ ਦਿੱਤਾ ਗਿਆ ਹੈ। 

ਇਸ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਥਾਵਾਂ ਤੇ ਬੂਟੇ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕੀ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ ਸਹੀਦਾਂ ਦੀ ਇਸ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਬਹੁਤ ਹੀ ਚੰਗਾ ਮੌਸਮ ਹੈ ਜਿਸ ਵਿਚ ਬਹੁਤ ਸਾਰੇ ਬੂਟੇ ਲਗਾਏ ਜਾ ਸਕਦੇ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ 200 ਬੂਟਿਆਂ ਦੀ ਸਾਂਭ ਸੰਭਾਲ ਲਈ ਇੱਕ ਵਣ ਮਿੱਤਰ ਲਗਾਇਆ ਜਾ ਸਕਦਾ ਹੈ ਜੋ ਕਿ ਬੂਟਿਆਂ ਦੀ ਦੇਖ-ਭਾਲ ਅਤੇ ਪਾਣੀ ਆਦਿ ਦੇਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਤਾਵਰਣ ਅੰਦਰ ਵੱਡੀ ਪੱਧਰ ਤੇ ਤਬਦੀਲੀ ਆ ਰਹੀ ਹੈ ਤਾਂ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਕੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਏ ਤਾਂ ਜ਼ੋ ਸਾਡਾ ਜ਼ਿਲ੍ਹਾ ਹਰਿਆ-ਭਰਿਆ ਤੇ ਸਵੱਛ ਬਣਿਆ ਰਹੇ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਈਸ਼ਾ ਸਿੰਗਲ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਮਨਦੀਪ ਸਿੰਘ ਚਾਵਲਾ, ਡੀ.ਡੀ.ਐਫ. ਮਾਯੂਰੀ ਤਾਰੁਈ, ਸਮੇਤ ਹੋਰ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD