Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਅਧਿਕਾਰੀਆਂ ਨਾਲ ਕੀਤੀ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 17 Jul 2024

Last updated on: Jul 17, 2024, 00:00 IST

ਜ਼ਿਲ੍ਹੇ ਵਿਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। 

ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਨਜ਼ਰ ਆਵੇ ਤਾਂ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਦੇ ਈਓਜ਼ ਨੂੰ ਸਰਟੀਫਿਕੇਟ ਦੇਣ ਦੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਖੇਤਰਾਂ ਦੇ ਸਾਰੇ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਗੰਦਗੀ ਰਹਿਤ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰਾਂ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪਿੰਡਾਂ ਅਤੇ ਖਾਸ ਤੌਰ 'ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ। ਉਨ੍ਹਾਂ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਤੋਂ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਦੇਣ ਦੇ ਨਿਰਦੇਸ਼ ਦਿੱਤੇ।

ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਪੀਣ ਦੇ ਪਾਣੀ ਦੇ ਵੀ ਜਿਆਦਾ ਨਮੂਨੇ ਜਾਂਚ ਲਈ ਲੈਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਉਨ੍ਹਾਂ  ਨੂੰ ਕੀਤੀ ਜਾਵੇ, ਤਾਂ ਜੋ ਉਸ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਨੇ ਸਿਵਲ ਸਰਜਨ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਹਸਪਤਾਲਾਂ ਵਿਚ ਦਵਾਈਆਂ ਆਦਿ ਦਾ ਸਾਰਾ ਪ੍ਰਬੰਧ ਹੋਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 01638-262153 ਤੇ ਹੀ ਕੋਈ ਵੀ ਨਾਗਰਿਕ ਜੇਕਰ ਪੀਣ ਦੇ ਪਾਣੀ ਵਿਚ ਸੀਵਰੇਜ ਦਾ ਪਾਣੀ ਮਿਲ ਕੇ ਆ ਰਿਹਾ ਹੋਵੇ ਜਾਂ ਪੀਣ ਦਾ ਗੰਦਾ ਪਾਣੀ ਸਪਲਾਈ ਹੋ ਰਿਹਾ ਹੋਵੇ ਤਾਂ ਸ਼ਿਕਾਇਤ ਕਰਵਾ ਸਕਦਾ ਹੈ।

ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ, ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਰਾਮ ਅਤੇ ਗੁਰਦਾਸ ਸਿੰਘ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD