Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ਿਲ੍ਹਾ ਤਰਨ ਤਾਰਨ ਅੰਦਰ ਇਸ ਸੀਜ਼ਨ ਦੌਰਾਨ ਲੱਗਭੱਗ 10 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

ਹੁਣ ਤੱਕ ਵੱਖ-ਵੱਖ ਵਿਭਾਗਾਂ ਵੱਲੋਂ ਲਗਾ ਜਾ ਚੁੱਕੇ ਹਨ 01 ਲੱਖ 70 ਹਜ਼ਾਰ ਦੇ ਕਰੀਬ ਬੂਟੇ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 17 Jul 2024

Last updated on: Jul 17, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਪੰਜਾਬ ਸਰਕਾਰ ਦੀ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਮੁਹਿੰਮ ਨੂੰ ਸਿਰੇ ਚੜਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਅੰਦਰ ਇਸ ਸੀਜ਼ਨ ਦੌਰਾਨ ਲੱਗਭੱਗ 10 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਵਿਭਾਗਾ ਵੱਲੋਂ 01 ਲੱਖ, 70 ਹਜ਼ਾਰ ਦੇ ਕਰੀਬ ਬੂਟੇ ਲਗਾ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਰੁੱਖ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆ ਸੜਕਾਂ ਦੇ ਕਿਨਾਰਿਆ, ਸਰਕਾਰੀ ਦਫਤਰਾਂ, ਪੰਚਾਇਤੀ ਥਾਵਾਂ, ਜੰਗਲਾਤ ਮਹਿਕਮੇ ਅਧੀਨ ਆਉਦੀ ਜਗ੍ਹਾ, ਸਰਕਾਰੀ ਅਤੇ ਪ੍ਰਾਈਵੇਟ ਟਿਉਬਵੈੱਲ ਆਦਿ ਥਾਵਾਂ ‘ਤੇ ਲਗਾਏ ਜਾ ਰਹੇ ਹਨ।

ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਵਿਭਾਗਾਂ ਦੀ ਪ੍ਰਗਤੀ ਘੱਟ ਪਾਈ ਗਈ ਉਹਨਾਂ ਨੂੰ ਜਲਦ ਤੋਂ ਜਲਦ ਆਪਣਾ ਟੀਚਾ ਪੂਰਾ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਜਿੱਥੇ ਖਾਲੀ ਥਾਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ, ਉਹਨਾਂ ਦੀ ਦੇਖ-ਭਾਲ ਦਾ ਕੰਮ ਯਕੀਨੀ ਬਣਾਇਆ ਜਵੇ।

ਇਸ ਮੌਕੇ ਉਹਨਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਰੇਗਾ ਦੇ ਤਹਿਤ ਪਿੰਡਾਂ ਵਿੱਚ ਸਾਂਝੀਆਂ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਮੁਹਿੰਮ ਦੀ ਹਫਤਾਵਾਰੀ ਪੱਧਰ ‘ਤੇ ਨਿਗਰਾਨੀ ਕਰਨਗੇ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD