Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Jul 2024

Last updated on: Jul 17, 2024, 00:00 IST

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅੱਜ ਇੱਥੇ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਐਸ.ਏ.ਐਸ ਨਗਰ ਅਤੇ ਵੈਭਵ ਚੌਧਰੀ, ਆਈ.ਪੀ.ਐਸ., ਸਹਾਇਕ ਕਪਤਾਨ ਪੁਲਿਸ (ਡੇਰਾਬਸੀ), ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਦੀਪ ਸਿੰਘ ਮੁੱਖ ਅਫਸਰ ਥਾਣਾ ਡੇਰਾਬਸੀ ਅਤੇ ਥਾਣੇਦਾਰ ਸਤਨਾਮ ਸਿੰਘ, ਇੰਚਾਰਜ ਚੌਕੀ ਮੁਬਾਰਿਕਪੁਰ ਦੀ ਟੀਮ ਵੱਲੋ ਮੁਖਬਰੀ ਦੇ ਆਧਾਰ ’ਤੇ ਥਾਣਾ ਡੇਰਾਬੱਸੀ ਦੇ ਏਰੀਆ ਵਿੱਚੋਂ ਦੋ ਵਿਅਕਤੀਆ ਨੂੰ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਰਕੇ ਨਜਾਇਜ਼ ਅਸਲਾ ਬਰਾਮਦ ਕਰਨ ਵਿੱਚ ਅਹਿਮ ਸਫ਼ਲਤਾ ਹਾਸਲ ਕੀਤੀ ਹੈ। 

ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ ਵਿੱਚ ਦੋਸ਼ੀ ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬੱਸੀ, ਐਸ.ਏ.ਐਸ. ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਦੋਸ਼ੀ ਸੋਨੂੰ ਕੁਮਾਰ ਦੀ ਨਿਸ਼ਾਨਦੇਹੀ ’ਤੇ 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੋਂਦ ਅਤੇ ਇਕ ਦੋਨਾਲੀ ਬ੍ਰਾਮਦ ਕੀਤੇ ਗਏ ਹਨ। 

ਦੋਸ਼ੀ ਸੋਨੂੰ ਕੁਮਾਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਲੀਗੜ੍ਹ, ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਹਥਿਆਰ ਖਰੀਦ ਕੇ ਮਹਿੰਗੇ ਭਾਅ ਪੰਜਾਬ ਤੇ ਹਰਿਆਣਾ ਦੇ ਏਰੀਆ ਵਿਚ ਆ ਕੇ ਵੇਚਦਾ ਹੈ। ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਹਲਦਵਾਨੀ, ਨੈਨੀਤਾਲ ਉਤਰਾਖੰਡ ਵਿਖੇ ਇਕ ਸੁਨਿਆਰੇ ਨੂੰ ਵਾਟਸਅੱਪ ਕਾਲ ਕਰਕੇ ਲੌਰੈਂਸ ਬਿਸ਼ਨੋਈ ਦੇ ਨਾਮ ’ਤੇ ਫਿਰੌਤੀ ਦੀ ਮੰਗ ਵੀ ਕੀਤੀ ਸੀ, ਜੋ ਥਾਣਾ ਹਲਦਵਾਨੀ (ਉਤਰਾਖੰਡ) ਵਿਖੇ ਤਾਲਮੇਲ ਕਰਨ ਤੋ ਪਤਾ ਲੱਗਾ ਕਿ ਸੋਨੂੰ ਕੁਮਾਰ ਵੱਲੋਂ ਫਿਰੌਤੀ ਮੰਗਣ ਸਬੰਧੀ ਨੈਨੀਤਾਲ ਵਿਖੇ ਮੁਕੱਦਮਾ ਨੰਬਰ 252, ਮਿਤੀ 04.07.2024 ਅ/ਧ 308(2), 351(2), 351(3) ਬੀ.ਐਨ.ਐਸ., ਥਾਣਾ ਹਲਦਵਾਨੀ, ਜ਼ਿਲ੍ਹਾ ਨੈਨੀਤਾਲ (ਉਤਰਾਖੰਡ) ਦਰਜ ਹੈ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 

ਡਾ. ਗਰਗ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਵੱਖਰੇ ਮੁਕੱਦਮੇ, ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਵਿੱਚ ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ 02 ਨਜਾਇਜ਼ ਦੇਸੀ ਕੱਟੇ ਬ੍ਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 

ਮੁੱਕਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ 

ਗ੍ਰਿਫਤਾਰ ਦੋਸ਼ੀ : ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਪਿੰਡ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬਸੀ, ਐਸ.ਏ.ਐਸ. ਨਗਰ 

ਬ੍ਰਾਮਦਗੀ : 1. ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ 2. 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੌਂਦ 3. ਇਕ ਦੋਨਾਲੀ ਮੁੱਕਦਮਾ ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ

ਗ੍ਰਿਫਤਾਰ ਦੋਸ਼ੀ : ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਬ੍ਰਾਮਦਗੀ : 02 ਨਜਾਇਜ਼ ਦੇਸੀ ਕੱਟੇ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD