Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡ ਭਾਗਸਰ ਵਿਖੇ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਤਹਿਤ ਲੱਗਿਆ ਲੋਕ ਸੁਵਿਧਾ ਕੈਂਪ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Bhagwant Mann Sarkar Tuhade Dwar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Jul 2024

Last updated on: Jul 17, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਭਾਗਸਰ ਵਿੱਚ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਦੇ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਣ ਲਈ ਪਹੁੰਚੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗਾਂ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ। 

ਉਹਨਾਂ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗ ਇੱਕੋ ਛੱਤ ਹੇਠ ਬੈਠ ਕੇ ਲੋਕਾਂ ਦੇ ਮਸਲੇ ਸੁਣਦੇ ਹਨ ਅਤੇ ਮੌਕੇ ਤੇ ਹੀ ਉਨਾਂ ਦਾ ਹੱਲ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਲੋਕ ਘਰ  ਬੈਠਕੇ ਵੀ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। 

ਇਸ ਲਈ ਲੋਕ 1076 ਨੰਬਰ ਤੇ ਕਾਲ ਕਰਕੇ ਸਰਕਾਰੀ ਨੁੰਮਾਇੰਦਾ ਘਰ ਬੁਲਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਆਨਲਾਈਨ ਵਿਚ ਲਗਭਗ 8 ਦਰਜਨ ਸਰਕਾਰੀ ਸੇਵਾਵਾਂ ਉਪਲਬੱਧ ਹਨ। ਇਸ ਲਈ ਲੋਕ ਸਰਕਾਰ ਦੇ ਪੋਰਟਲ https://connect.punjab.gov.in/    ਤੇ ਜਾ ਕੇ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਵਿਚ ਨਹੀਂ ਜਾਣਾ ਪੈਂਦਾ ਹੈ।

ਇਸ ਕੈਂਪ ਵਿੱਚ ਚੇਅਰਮੈਨ ਜਸ਼ਨ ਬਰਾੜ, ਸ੍ਰੀ ਪਰਮਜੀਤ ਸਿੰਘ ਸਰਪੰਚ, ਜਸਵਿੰਦਰ ਸਿੰਘ, ਬਲਕਰਨ ਸਿੰਘ ਗੋਲਡੀ ਨੰਬਰਦਾਰ, ਡਾ. ਦਰਸ਼ਨ ਸਿੰਘ, ਸੁਖਦੀਪ ਸਿੰਘ ਭੁੱਲਰ , ਪ੍ਰਕਾਸ਼ ਸਿੰਘ ,ਜਸਵਿੰਦਰ ਸਿੰਘ, ਹਰਜਿੰਦਰ ਸਿੰਘ ,ਸ੍ਰੀ ਲਾਲ ਚੰਦ, ਅਮਨਦੀਪ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।  

ਵਿਰਕ ਖੇੜਾ ਵਿਚ ਵੀ ਲੱਗਿਆ ਲੋਕ ਸੁਵਿਧਾ ਕੈਂਪ

ਦੂਜੇ ਪਾਸੇ ਮਲੋਟ ਉਪਮੰਡਲ ਦੇ ਪਿੰਡ ਵਿਰਕ ਖੇੜਾ ਵਿਚ ਵੀ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮਲੋਟ ਦੇ ਐਸਡੀਐਮ ਡਾ: ਸੰਜੀਵ ਕੁਮਾਰ ਨੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਅਨੇਕਾਂ ਲੋਕਾਂ ਨੇ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਲਿਆ। ਵਿਭਾਗਾਂ ਨੇ ਇੱਥੇ ਸਟਾਲ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD