Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ - ਵਿਧਾਇਕ ਡਾ. ਜਸਬੀਰ ਸਿੰਘ ਸੰਧੂ

ਪੋਲੀਟੈਕਨੀਕਲ ਕਾਲਜ ਵਿਖੇ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ

Dr. Jasbir Singh Sandhu, AAP, Aam Aadmi Party, Aam Aadmi Party Punjab, AAP Punjab, Amritsar, Bhagwant Mann Sarkar Tuhade Dwar

Web Admin

Web Admin

5 Dariya News

ਅੰਮਿ੍ਰਤਸਰ , 18 Jul 2024

Last updated on: Jul 18, 2024, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੱਛਮੀ ਹਲਕੇ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪੋਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। 

ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਹੁੰਦੀ ਹੈ ਉਥੇ ਪੈਸੇ ਦੀ ਵੀ ਬਚਤ ਹੋ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਲੋਕਾਂ ਦੀ ਸੁਵਿਧਾ ਲਈ ਚਾਲੂ ਰਹਿਣਗੇ।

ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਡਾ. ਸੰਧੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਵਿੱਚ ਆਉਣ ਵਾਲੀਆਂ ਸਿ਼ਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। 

ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨਾਂ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨਾਂ ਦੱਸਿਆ ਕਿ ਹਰੇਕ ਵਿਧਾਨਸਭਾ ਹਲਕੇ ਵਿੱਚ ਹਰ ਹਫ਼ਤੇ ਦੋ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।  

ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਐਸ.ਡੀ.ਐਮ. ਸ੍ਰੀ ਲਾਲ ਵਿਸ਼ਵਾਸ਼ ਨੇ ਦੱਸਿਆ ਕਿ ਇਸ ਕੈਂਪ ਵਿੱਚ 268 ਲੋਕਾਂ ਵਲੋਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ ਅਤੇ ਮੌਕੇ ਤੇ ਹੀ 67 ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ। 

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ ਅਤੇ ਇਨਾਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ ਅਤੇ ਇਸਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr. Jasbir Singh Sandhu , AAP , Aam Aadmi Party , Aam Aadmi Party Punjab , AAP Punjab , Amritsar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD