Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੰਮਿਊਨਿਟੀ ਸੈਂਟਰ ਪਿੰਡ ਨੰਗਲ ਜੱਟਾਂ ਵਿਖੇ ਲਗਾਏ ਗਏ ਕੈਂਪ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਕੈਂਪ ਵਿੱਚ ਲੋਕਾਂ ਨੂੰ ਮੁਫ਼ਤ ਬੂਟੇ ਵੀ ਵੰਡੇ ਗਏ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 18 Jul 2024

Last updated on: Jul 18, 2024, 00:00 IST

ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ “ਸਰਕਾਰ ਆਪਕੇ ਦੁਆਰ”ਮੁਹਿੰਮ ਦੇ ਤਹਿਤ ਪਿੰਡ ਨੰਗਲ ਜੱਟਾਂ ਦੇ ਕੰਮਿਊਨਿਟੀ ਸੈਂਟਰ, ਬਲਾਕ ਅੋੜ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਟਾਲ ਲਗਾਏ ਗਏ। 

ਇਸ ਕੈਂਪ ਦਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਨਿਰੀਖਣ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਹੈ ਅਤੇ ਮੌਕੇ ‘ਤੇ ਹੱਲ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਡਾ. ਅਕਸ਼ਿਤਾ ਗੁਪਤਾ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਵੀ ਸਨ।ਇਸ ਕੈਂਪ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜਕਿਰਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਪਿੰਡ ਦੇ ਲੋਕ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹਨ ਕਿ ਅਸੀਂ ਸਰਕਾਰ ਪਿੰਡਾਂ ਵਿੱਚ ਲੈ ਕੇ ਜਾਈਏ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਜਾ ਸਕੇ। ਉਸ ਮੰਤਵ ਨਾਲ ਹੀ ਅਸੀਂ ਬਲਾਕ ਅੋੜ ਦੇ ਪਿੰਡ ਨੰਗਲ ਜੱਟਾਂ ਵਿਖੇ ਪਹੁੰਚੇ ਹਾਂ।

ਉਹਨਾਂ ਕਿਹਾ ਕਿ ਅਸੀਂ ਪੂਰੇ ਜ਼ਿਲ੍ਹੇ ਵਿੱਚ ਸਰਕਾਰ ਤੁਹਾਡੇ ਦੁਆਰ ਦੇ ਕੈਂਪ ਲਗਾ ਰਹੇ ਹਾਂ। ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਫ਼ਸਰ ਵੀ ਇਹਨਾਂ ਕੈਂਪਾਂ ਵਿੱਚ ਮੌਜੂਦ ਰਹਿੰਦੇ ਹਨl ਉਹਨਾਂ ਕਿਹਾ ਕਿ ਅੱਜ ਮੌਕੇ ਤੇ ਹੀ ਕਈ ਲੋਕਾਂ ਦੀਆਂ ਵਿਧਵਾ ਤੇ ਬੁਢਾਪਾ ਪੈਨਸ਼ਨਾ ਲਗਾਈਆਂ ਗਈਆਂ।

ਉਹਨਾਂ ਕਿਹਾ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ਤੇ ਹੀ ਪ੍ਰਦਾਨ ਕਰ ਸਕੀਏ। ਉਹਨਾਂ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ਤੇ ਆ ਕੇ ਹੀ ਲੋਕਾਂ ਦੀਆਂ ਮੁਸਕਲਾਂ ਦਾ ਪਤਾ ਲੱਗਦਾ ਹੈ। ਇਹਨਾਂ ਮੁਸ਼ਕਲਾਂ ਨੂੰ ਸੁਣ ਕੇ ਹੀ ਹੱਲ ਕਰ ਸਕਦੇ ਹਾਂ। 

ਉਹਨਾਂ ਕਿਹਾ ਕਿ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਗਲੇ ਕੈਂਪ ਲਗਾਉਣ ਤੋਂ ਪਹਿਲਾ-ਪਹਿਲਾ ਅਸੀਂ ਪਿਛਲੇ ਕੈਂਪ ਦੀਆਂ ਜਿੰਨੀਆਂ ਵੀ ਸ਼ਿਕਾਇਤਾਂ ਜਾਂ ਸੇਵਾਵਾਂ ਪ੍ਰਦਾਨ ਨਹੀਂ ਹੋਈਆਂ ਉਨ੍ਹਾਂ ਨੂੰ ਵੀ ਪ੍ਰਦਾਨ ਕਰ ਸਕੀਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। 

ਕੁੱਝ ਸ਼ਿਕਾਇਤ ਜਿੰਨ੍ਹਾਂ ਦਾ ਨਿਪਟਾਰਾ ਮੌਕੇ ‘ਤੇ ਨਹੀਂ ਹੋ ਸਕਿਆ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਨੂੰ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ। 

ਉਹਨਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਤਹਿਤ ਅਸੀਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੈਪ ਲਗਾਉਂਦੇ ਹਾਂ। ਕੈਂਪ ਦੌਰਾਨ ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਨ੍ਹਾਂ ਕੈਂਪ ਰਾਹੀਂ ਉਨ੍ਹਾਂ ਦੇ ਲੰਬਿਤ ਪਏ ਕੇਸ ਹੱਲ ਹੋਏ ਹਨ, ਜਿਸ ਕਰਕੇ ਉਹ ਬਹੁਤ ਖੁਸ਼ ਹਨ। ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੈਂਪ ਵਿੱਚ ਆਉਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਦੇਣ ਤਾਂ ਜੋ ਲੋਕ ਇਹ ਪੌਦੇ ਲੈ ਕੇ ਆਪਣੇ ਘਰ ਜਾਂ ਹੋਰ ਥਾਵਾਂ ‘ਤੇ ਲਗਾ ਸਕਣ। 

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਲੋਕਾਂ ਨੂੰ ਮੁਫ਼ਤ ਪੌਦੇ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਹਰਿਅ-ਭਰਿਆ ਬਣਾਈ ਰੱਖਣ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪ ਵਿੱਚ ਵੱਧ ਤੋਂ ਵੱਧ ਹਾਜ਼ਰ ਕੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਵਾਉਣ ਅਤੇ ਮੁਫ਼ਤ ਪੌਦੇ ਵੀ ਪ੍ਰਾਪਤ ਕਰਨ। 

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD