Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਵੱਧ ਤੋਂ ਵੱਧ ਪੋਦੇ ਲਗਾ ਕੇ ਵਾਤਾਵਰਣ ਨੂੰ ਰੱਖਿਆ ਜਾ ਸਕਦੈ ਸ਼ੁੱਧ-ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਅਬੋਹਰ, ਫਾਜ਼ਿਲਕਾ , 18 Jul 2024

Last updated on: Jul 18, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬੂਟੇ ਲਗਾਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਨੂੰ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ ਵਿੱਚ ਇਸ ਸਾਲ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਹਿਕਾ ਕਿ ਬੁਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲੇਹ ਦੇ ਹਰੇਕ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਥਾਂ ਜਿਥੇ ਬੁਟੇ ਲਗ ਸਕਦੇ ਹਨ ਖਾਲੀ ਨਾ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਟਿਆਂ ਨੂੰ ਇਕ ਵਾਰ ਲਗਾਉਣ ਨਾਲ ਕੰਮ ਖਤਮ ਨਹੀਂ ਹੁੰਦਾ ਸਗੋ ਬਚਿਆਂ ਵਾਂਗ ਇਸ ਦਾ ਪਾਲਣ-ਪੋਸ਼ਣ ਕਰਕੇ ਪਾਣੀ, ਖਾਦ ਆਦਿ ਲੋੜ ਅਨੁਸਾਰ ਪੌਦੇ ਨੂੰ ਸਮੇਂ-ਸਮੇਂ ਦੇ ਕੇ ਇਸਦੀ ਸੰਭਾਲ ਕਰਕੇ ਇਸ ਨੂੰ ਵੱਡਾ ਕਰਨਾ ਚਾਹੀਦਾ ਹੈ ਕਿਉਂ ਜੋ ਵੱਡਾ ਹੋ ਕੇ ਰੁੱਖ ਬਣਕੇ ਸਾਨੂੰ ਹੀ ਛਾਂ ਦੇਵੇਗਾ ਅਤੇ ਤਪਸ਼ ਨੂੰ ਘਟਾਉਣ ਵਿਚ ਅਹਿਮ ਯੋਗਦਾਨ ਪਾਵੇਗਾ। 

ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣਾ ਨੈਤਿਕ ਫਰਜ ਸਮਝਦਿਆਂ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ ਤੇ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਜੋ ਕਿ 30 ਸਤੰਬਰ 2024 ਤੱਕ ਚਲਾਈ ਜਾ ਰਹੀ ਹੈ ਜਿਸ ਵਿਚ ਫਾਜ਼ਿਲਕਾ ਜਿਲ੍ਹੇ ਵਿਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਜਿਸ ਵਿਚ ਜੁਡੀਸ਼ੀਅਲ ਆਫ਼ੀਸਰਜ਼, ਪੈਰਾ ਲੀਗਲ ਵਲੰਟੀਅਰ, ਜੁਡੀਸ਼ੀਅਲ ਕੋਰਟ ਕੰਪਲਜ਼ ਦਾ ਸਟਾਫ, ਬਾਰ ਐਸੋਸੀਏਸ਼ਨ ਦੇ ਵਕੀਲ ਸਾਹਿਬਾਨ ਦਵਾਰਾ ਬੂਟੇ ਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਸਾਡਾ ਆਲਾ-ਦੁਆਲਾ ਬਿਮਾਰੀਆਂ ਮੁਕਤ ਹੋਵੇਗਾ ਤੇ ਅਸੀਂ ਸਾਰੇ ਤੰਦਰੁਸਤ ਰਹਾਂਗੇ। ਉਨ੍ਹਾਂ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਬਚਿਆਂ ਨਾਲ ਕੁਝ ਸਮਾਂ ਵੀ ਵਤੀਤ ਕੀਤਾ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਪ੍ਰੀਤ ਸਿੰਘ , ਜ਼ਿਲ੍ਹਾ ਬਾਲ ਸਰੱਖਿਆ ਅਫਸਰ ਰੀਤੂ ਬਾਲਾ, ਕੌਸਲ ਬਾਲ ਸੁਰਖਿਆ ਅਫਸਰ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ, ਸੁਖਦੇਵ ਸਿੰਘ ਬਾਲ ਭਲਾਈ ਕਮੇਟੀ ਮੈਂਬਰ ਆਦਿ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD